Pragati Media Group में JOIN होकर हर ख़बर से रहे अवगत .

ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।

SHARE:

ਭਗਤ ਕਬੀਰ ਜੀ ਨੇ ਜਾਤ ਪਾਤ ਤੋਂ ਉਪਰ ਉੱਠ ਕੇ ਜੀਵਨ ਬਤੀਤ ਕਰਨ ਦਾ ਉਪਦੇਸ਼ ਦਿੱਤਾ- ਜਥੇਦਾਰ ਗੋਰਾ ਬਟਾਲਾ 26 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਬਲਵੰਤ ਸਿੰਘ ਭਗਤ)ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਵੱਲੋਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਬੀਤੇ ਦੋ ਰੋਜ਼ਾ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸੀ।ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਵਾਲਿਆਂ ਵੱਲੋਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਹਰਪ੍ਰੀਤ ਸਿੰਘ ਢੱਪਈ ਹਜ਼ੂਰੀ ਰਾਗੀ ਜਥੇ ਨੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ
ਸ਼ਬਦ ਨਾਲ ਜੋੜਿਆ।ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਤਮਸਤਕ ਹੋ ਕੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਸਾਨੂੰ ਜਾਤ ਪਾਤ ਤੋਂ ਉਪਰ ਉੱਠ ਕੇ ਜੀਵਨ ਬਤੀਤ ਕਰਨ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਭਗਤ ਕਬੀਰ ਜੀ ਦੇ ਜੀਵਨ ਤੇ ਗੁਰ ਇਤਿਹਾਸ ਸੰਗਤਾਂ ਨੂੰ ਸਰਵਨ ਕਰ ਕੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਜਥੇਦਾਰ ਗੋਰਾ ਨੇ ਕਿਹਾ ਕਿ ਅੱਜ ਲੋੜ ਹੈ ਕੇਵਲ ਸਾਨੂੰ ਆਪਣੇ ਸ਼ਾਨਾਮੱਤੇ ਇਤਿਹਾਸ ਨੂੰ ਸੰਭਾਲਣ ਦੀ ਉਹਨਾਂ ਕਿਹਾ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਸਾਨੂੰ ਆਪਣੇ ਗੁਰੂ ਸਾਹਿਬਾਨ, ਭਗਤ ਸਾਹਿਬਾਨ ਅਤੇ ਸ਼ਹੀਦਾਂ ਦੇ ਦਿਹਾੜੇ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਜਥੇਦਾਰ ਗੋਰਾ ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਗਏ ਸਿਧਾਂਤ ਤੇ ਪਹਿਰਾ ਦੇ ਕੇ ਘਰ ਘਰ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨਾ ਚਾਹੀਦਾ ਹੈ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਨੇ ਹਜ਼ੂਰੀ ਰਾਗੀ ਜਥੇ, ਗ੍ਰੰਥੀ ਸਿੰਘ, ਅਖੰਡ ਪਾਠੀ ਸਿੰਘਾਂ ਅਤੇ ਇਲਾਕੇ ਦੇ ਮੋਹਤਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਤੇ ਸ੍ਰ ਪਲਵਿੰਦਰ ਸਿੰਘ ਲੰਬੜਦਾਰ ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ,ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ੍ਰ ਪੂਰਨ ਸਿੰਘ ਐਮ ਸੀ, ਸ੍ਰ ਕੁਲਵੰਤ ਸਿੰਘ ਐਮ ਸੀ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਸ ਕਰਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸ਼ਾਸਤਰੀ ਨਗਰ,ਸ੍ਰ ਜਗਤਾਰ ਸਿੰਘ ਰਿਟਾਇਰ ਐਕਸੀਅਨ ਬਿਜਲੀ ਬੋਰਡ,ਸ੍ਰ ਰਘਬੀਰ ਸਿੰਘ, ਡਾਕਟਰ ਗੁਰਕਿਰਪਾਲ ਸਿੰਘ,ਸ੍ਰ ਸੁਖਵਿੰਦਰ ਸਿੰਘ,ਸ੍ਰੀ ਸੰਦੀਪ ਕੁਮਾਰ,ਸ੍ਰੀ ਸ਼ਿਵ ਕੁਮਾਰ,ਸ੍ਰ ਭਗਤ ਪਾਲ ਸਿੰਘ,ਸ੍ਰ ਮਲਕੀਅਤ ਸਿੰਘ ਹੈਪੀ, ਸ੍ਰ ਗੁਰਵਿੰਦਰ ਸਿੰਘ ਸੈਦਪੁਰ,ਸ੍ਰੀ ਜਤਿੰਦਰ ਕੱਦ ਪ੍ਰਧਾਨ ਸਹਾਰਾ ਕਲੱਬ,ਸ੍ਰ ਰਣਜੀਤ ਸਿੰਘ ਸਾਗਰਪੁਰ, ਸ੍ਰ ਦਵਿੰਦਰ ਸਿੰਘ ਕਾਜਮਪੁਰ, ਸ੍ਰ ਬਲਜਿੰਦਰ ਸਿੰਘ ਲੱਧਾ ਮੁੰਡਾ, ਸ੍ਰ ਪਲਵਿੰਦਰ ਸਿੰਘ,ਸ ਪਰਮਿੰਦਰ ਸਿੰਘ ਜੰਡੂ, ਸ੍ਰ ਸਤਿੰਦਰ ਸਿੰਘ ਗਿੱਲ ਮੰਝ ਆਦਿ ਸੰਗਤਾਂ ਹਾਜ਼ਰ ਸਨ।

COMMENTS

नाम

05,65,19,26,21,222,27,10,30,1260,59,608,60,2,61,3,62,5,63,1,64,3,65,2,66,2,70,212,72,2,फिटनस,8,andra,5,Big Story,32,Bihar,71,Bollywood,7,Breaking News,21,business,6,Chhattisgarh,153,coronavirus,141,crime,22,Delhi,24,education,11,food news,6,Gadgets,1,Gujarat,80,haryana,28,himachal pradesh,502,jaunpur,557,Jharkhand,997,jyotish,16,law,1,Lockdown,201,madhya pradesh,466,maharastra,129,New Delhi,24,News,52,poem,1,politics,21,Pragati Media,3520,punjab,1064,rajasthan,347,Real story,2,Religion,11,tecnology,10,Uttar Pradesh,1199,Uttrakhand,35,West Bengal,2,
ltr
item
Pragati Media : भ्रष्ट व भ्रस्टाचार को रोकने की पहल: ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।
ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ।
https://1.bp.blogspot.com/-G4b7qdmqcN4/YNcqclidPlI/AAAAAAAABVA/SXkNbZ5d6gcSYWKliEgV58ExogXQ3K2ggCLcBGAsYHQ/s0/IMG-20210626-WA0040.jpg
https://1.bp.blogspot.com/-G4b7qdmqcN4/YNcqclidPlI/AAAAAAAABVA/SXkNbZ5d6gcSYWKliEgV58ExogXQ3K2ggCLcBGAsYHQ/s72-c/IMG-20210626-WA0040.jpg
Pragati Media : भ्रष्ट व भ्रस्टाचार को रोकने की पहल
https://www.pragatimedia.org/2021/06/blog-post_633.html
https://www.pragatimedia.org/
https://www.pragatimedia.org/
https://www.pragatimedia.org/2021/06/blog-post_633.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy