ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ
ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਰਾਤ ਸਮਾਪਤੀ ਤੱਕ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥਾ, ਅਤੇ ਵੱਖ-ਵੱਖ ਕੀਰਤਨੀ ਜਥਿਆਂ, ਭਾਈ ਬਲਜਿੰਦਰ ਸਿੰਘ ਗ੍ਰੰਥੀ ਸਿੰਘ, ਭਾਈ ਸੁਖਪਾਲ ਸਿੰਘ ਗ੍ਰੰਥੀ ਸਿੰਘ ਅਤੇ ਕਥਾਵਾਚਕ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਰ ਜਸ ਗੁਰਬਾਣੀ ਦਾ ਮਨੋਹਰ ਕੀਰਤਨ ਤੇ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ।ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਜਥੇਦਾਰ ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਨਤਮਸਤਕ ਹੋਏ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ਼ਾਂਤੀ ਦੇ ਪੁੰਜ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖਾਂ ਅੰਦਰ ਜਬਰ ਵਿਰੁੱਧ ਬਗਾਵਤ ਦਾ ਅਥਾਹ ਜੋਸ਼ ਭਰ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਕੌਮ ਵਾਸਤੇ ਪ੍ਰੇਰਨਾ ਦਾ ਸੋਮਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਿੱਖੀ ਕਰਕੇ ਸ਼ਹਾਦਤ ਦਿੱਤੀ ਸੀ ਸੋ ਆਓ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਪੁਰਬ ਮੌਕੇ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਤੇ ਸ਼ਹੀਦੀ ਫਲਸਫੇ ਨੂੰ ਆਪਣੇ ਹਿਰਦਿਆਂ ਵਿੱਚ ਵਸਾ ਕੇ ਸਿੱਖ ਵਿਰਸੇ ਨੂੰ ਸੰਭਾਲਣ ਦਾ ਯਤਨ ਕਰੀਏ।ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਰਾਤ ਸਮਾਪਤੀ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਸੇਵਾ ਸਭਾ ਸੁਸਾਇਟੀਆ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਕੁੰਗਣੀਆ ਤੇ ਕੜਾਹ ਪ੍ਰਸ਼ਾਦਿ ਆਦਿ ਲੰਗਰ ਸੰਗਤਾਂ ਨੂੰ ਅਟੁੱਤ ਵਰਤਾਇਆ ਗਿਆ।ਇਸ ਮੌਕੇ ਤੇ ਸ੍ਰ ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਰਤਾਰੀਆਂ,ਸ੍ਰ ਕੁਲਵੰਤ ਸਿੰਘ ਐਮ ਸੀ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ,ਸ੍ਰ ਕਰਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ,ਸ੍ਰ ਰਣਜੀਤ ਸਿੰਘ ਸਾਗਰਪੁਰ, ਸ੍ਰ ਬਾਬਾ ਲੱਖਾ ਸਿੰਘ ਮੁੱਖ ਸੇਵਾਦਾਰ ਦਰਬਾਰੀ ਸੇਵਾਦਾਰ,ਸ੍ਰ ਅਮਰਜੀਤ ਸਿੰਘ ਲਾਲੀ, ਸ੍ਰ ਬਲਵੰਤ ਸਿੰਘ,ਸ੍ਰ ਭਗਤ ਪਾਲ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਸੇਵਾ ਸੁਸਾਇਟੀ,ਸ੍ਰ ਜਗਦੀਪ ਸਿੰਘ,ਸ੍ਰ ਬਿਕਰਮਸਿੰਘ,ਮਾਸਟਰ ਜਗਜੀਤ ਸਿੰਘ ਕਾਹਲੋ,ਸ੍ਰ ਇੰਦਰਜੀਤ ਸਿੰਘ,ਸ੍ਰ ਪਰਮਜੀਤ ਸਿੰਘ ਹਵੇਲੀ,ਸ੍ਰ ਸੁਰਿੰਦਰ ਸਿੰਘ ਸੈਣੀ ਪ੍ਰਧਾਨ,ਸ੍ਰ ਸਤਨਾਮ ਸਿੰਘ ਸਮਰੱਥ,ਸ੍ਰ ਅਸ਼ੀਸ਼ ਪਾਲ ਸਿੰਘ ਲੱਕੀ ਸੰਧੂ,ਸ ਸੁਖਮਨ ਸਿੰਘ,ਸ੍ਰੀ ਰਾਕੇਸ਼ ਸਾਬਾ,ਸ੍ਰ ਲਖਬੀਰ ਸਿੰਘ,ਸ੍ਰ ਬਿਕਰਮ ਸਿੰਘ ਜੋਲੀ,ਸ੍ਰ ਭੁਪਿੰਦਰ ਸਿੰਘ,ਸ੍ਰ ਜਤਿੰਦਰ ਸਿੰਘ,ਸ੍ਰ ਸੁਰਜੀਤ ਸਿੰਘ,ਸ੍ਰ ਗੁਰਦੇਵ ਸਿੰਘ ਡਿਪਟੀ,ਸ੍ਰ ਸਿਮਰਜੀਤ ਸਿੰਘ,ਸ੍ਰ ਹਰਪਿੰਦਰ ਸਿੰਘ,ਸ੍ਰ ਕਿਰਪਾਲ ਸਿੰਘ ਕੇ ਪੀ,ਸ੍ਰ ਅਮਨਪ੍ਰੀਤ ਸਿੰਘ ਮੋਨੂੰ,ਸ੍ਰ ਪ੍ਰਿਤਪਾਲ ਸਿੰਘ ਪ੍ਰਿੰਸ,ਸ੍ਰੀ ਰਾਜਨ,ਵਿੱਕੀ ਸਿੱਧੂ,ਸ੍ਰ ਮਲਕੀਅਤ ਸਿੰਘ ਹੈਪੀ, ਸ੍ਰ ਗੁਰਿੰਦਰ ਸਿੰਘ ਸੈਦਪੁਰ, ਸ੍ਰ ਬਲਜਿੰਦਰ ਸਿੰਘ ਲੱਧਾ ਮੁੰਡਾ, ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ੍ਰ ਕੰਵਲਜੀਤ ਸਿੰਘ ਬਾਜਵਾ, ਸ੍ਰ ਗੁਰਪ੍ਰੀਤ ਸਿੰਘ ਕੋਠਾ, ਸ੍ਰ ਗੁਰਮੁੱਖ ਸਿੰਘ ਕਾਦੀਆਂ,ਸ੍ਰ ਰੇਸ਼ਮ ਸਿੰਘ ਖਹਿਰਾ,ਸ੍ਰ ਪਰਮਿੰਦਰ ਸਿੰਘ ਜੰਡੂ,ਸ੍ਰ ਸਤਿੰਦਰ ਸਿੰਘ ਹਸਨਪੁਰ, ਆਦਿ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਗੁਰੂ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਇਆ।।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS