ਬਟਾਲਾ, 30 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) - ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2016-17 ਵਿਚ 888 ਤੋਂ ਵੱਧ ਕੇ 2020-21 ਵਿਚ 919 ਹੋ ਗਿਆ ਹੈ। ਲਿੰਗ ਅਨੁਪਾਤ ਵਿਚ ਇਹ ਵਾਧਾ ਸਿਹਤ ਵਿਭਾਗ ਵੱਲੋਂ ਪ੍ਰੀ-ਕੰਸੈਪਸ਼ੰਨ ਐਂਡ ਪ੍ਰੀ-ਨੈਟਲ ਡਾਇਗਨੋਸ ਤਕਨੀਕ (ਲਿੰਗ ਚੋਣ ਦੀ ਮਨਾਹੀ) ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਸਦਕਾ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ
ਵਿੱਚ ਕੁੱਲ 1738 ਅਲਟਰਾਸਾਊਂਡ ਸੈਂਟਰ ਰਜਿਸਟਰਡ ਹਨ ਅਤੇ ਸਿਹਤ ਵਿਭਾਗ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਐਕਟ ਦੀਆਂ ਧਾਰਾਵਾਂ ਅਨੁਸਾਰ ਉਨਾਂ ਦੇ ਕੰਮ ਦੀ ਨਿਗਰਾਨੀ ਕਰਦਾ ਹੈ।ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕੰਨਿਆ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਕਈ ਕਦਮ ਚੁੱਕ ਰਹੀ ਹੈ। ਸਿਹਤ ਵਿਭਾਗ ਲੋਕਾਂ ਦੀ ਮਾਨਸਿਕਤਾ ਨੂੰ ਬਦਲਣ ਲਈ ਸਮੇਂ-ਸਮੇਂ ‘ਤੇ ਆਈ.ਈ.ਸੀ. ਦੀਆਂ ਗਤੀਵਿਧੀਆਂ ਵੀ ਕਰ ਰਿਹਾ ਹੈ ਤਾਂ ਜੋ ਆਮ ਲੋਕਾਂ ਦੇ ਮਨਾਂ ਵਿੱਚ ਲੜਕੀ ਪ੍ਰਤੀ ਕੋਈ ਵੀ ਪੱਖਪਾਤ ਨਾ ਹੋਵੇ। ਸਿਹਤ ਵਿਭਾਗ ਪੀਸੀ-ਪੀਐਨਡੀਟੀ ਐਕਟ ਤਹਿਤ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸਟਿੰਗ ਆਪ੍ਰੇਸਨ ਕਰਨ ਵਰਗੇ ਸਖਤ ਕਦਮ ਚੁੱਕ ਰਿਹਾ ਹੈ ਅਤੇ ਸੂਬੇ ਦੇ ਸਿਹਤ ਅਧਿਕਾਰੀ ਸਕੈਨ ਸੈਂਟਰਾਂ ’ਤੇ ਜ਼ਿਲ੍ਹਾ ਐਪਰੋਪਰਿਏਟ ਅਥਾਰਟੀ (ਡੀਏਏ) ਰਾਹੀਂ ਨਿਯਮਤ ਤੌਰ ’ਤੇ ਜਾਂਚ ਕਰਕੇ ਉਨਾਂ ’ਤੇ ਨਜਰ ਰੱਖ ਰਹੇ ਹਨ।ਸ. ਚੀਮਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਸਕੈਨ ਸੈਂਟਰ ਇਸ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਨੂੰ ਰੱਦ ਕੀਤਾ ਜਾ ਸਕਦਾ ਹੈ। ਐਂਟੀ ਨੈਟਲ ਚੈੱਕਅਪ (ਏਐਨਸੀ) ਦੀ ਮਹੱਤਤਾ ਬਾਰੇ ਦੱਸਦਿਆਂ ਉਨਾਂ ਨੇ ਪਹਿਲੇ ਏਐਨਸੀ ਨੂੰ ਜਲਦ ਤੋਂ ਜਲਦ ਜਾਂ ਪਹਿਲੀ ਤਿਮਾਹੀ ਦੇ ਅੰਦਰ-ਅੰਦਰ ਕਰਵਾਉਣ ਦੀ ਲੋੜ ’ਤੇ ਜੋਰ ਦਿੱਤਾ ਤਾਂ ਜੋ ਆਸਾ (ਮਾਨਤਾ ਪ੍ਰਾਪਤ ਸੋਸਲ ਹੈਲਥ ਐਕਟਿਵਿਸਟ) ਵੱਲੋਂ ਕਿਸੇ ਵੀ ਜ਼ੁਰਮ ਦਾ ਪਤਾ ਲਗਾਇਆ ਜਾ ਸਕੇ ਅਤੇ ਸਮੇਂ ਸਿਰ ਸੀਨੀਅਰ ਸਿਹਤਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾ ਸਕੇ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...

COMMENTS