ਜ਼ਿਲ੍ਹੇ ਵਿੱਚ ਕੋਵੈਕਸੀਨ ਲੋੜੀਂਦੀ ਮਾਤਰਾ ਉਪਲੱਬਧ
ਬਟਾਲਾ, 28 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਵੱਲੋਂ ਲਗਾਈਆਂ ਜਾ ਰਹੀਆਂ ਦੋਵੇਂ ਵੈਕਸੀਨ ਕੋਵੀਸ਼ੀਲਡ ਅਤੇ ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਤੇ ਅਸਰਦਾਰ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵੈਕਸੀਨ ਦਾ ਸਟਾਕ ਲੋੜੀਂਦੀ ਮਾਤਰਾ ਵਿੱਚ ਉਪਲੱਬਧ ਹੈ ਅਤੇ ਵੈਕਸੀਨ ਲਗਵਾਉਣ ਵਾਲੇ ਵਿਅਕਤੀਆਂ ਨੂੰ ਕੋਵੈਕਸੀਨ ਲਗਵਾਉਣ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਦੀ ਦੂਸਰੀ ਡੋਜ਼ ਵੀ 28 ਦਿਨਾਂ ਬਾਅਦ ਲੱਗ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਮਾਹਿਰਾਂ ਅਨੁਸਾਰ ਕੋਵੈਕਸੀਨ ਦਾ ਅਸਰ ਕੋਵੀਸ਼ੀਲਡ ਨਾਲੋਂ ਵੀ ਵੱਧ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੋਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਵਿੱਚ ਇਹ ਬਹੁਤ ਕਾਰਗਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਮਾਹਰ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਕੋਰੋਨਾ ਦੀ ਤੀਸਰੀ ਲਹਿਰ ਹੋਰ ਵੀ ਖਤਰਨਾਕ ਸਾਬਤ ਹੋ ਸਕਦੀ ਹੈ ਅਤੇ ਇਸਤੋਂ ਬਚਾਅ ਲਈ ਵੈਕਸੀਨੇਸ਼ਨ ਬਹੁਤ ਜਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਅਤੇ ਸਰਕਾਰ ਵੱਲੋਂ ਨਿਰਧਾਰਤ ਕੈਟਾਗਰੀਆਂ ਨੂੰ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਕੋਵਿਡ-19 ਤੋਂ ਬਚਣ ਸਬੰਧੀ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਮਾਸਕ ਜਰੂਰ ਲਗਾਇਆ ਜਾਵੇ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕੀਤੀ ਜਾਵੇ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਜਾਂ ਸੈਨੇਟਾਈਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਅਤੇ ਵੈਕਸੀਨ ਲਗਵਾ ਕੇ ਇਸ ਮਹਾਂਮਾਰੀ ਤੋਂ ਬਣਿਆ ਜਾ ਸਕਦਾ ਹੈ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
सरदार वल्लभ भाई पटेल जी की 150वीं जयंती पर एवलिन गर्ल सीनियर सेकेंडरी स्कूल मिशन रोड में कार्यक्रम प्रसारित किया गया जिसकी जानकारी एवलिन गर्...
-
जिला सड़क सुरक्षा समिति ने महत्वपूर्ण मुद्दों पर चर्चा की पठानकोट, 27 नवंबर (दीपक महाजन): पठानकोट की डिप्टी कमिश्नर की डॉ. पल्ल...
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਵਿਧਾਇਕ ਲਾਡੀ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ 2.36 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਆਧੁਨ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
पंजाब के कैबिनेट मंत्री श्री लाल चंद कटारूचक ने बाढ़ के दौरान जिला प्रशासन द्वारा किए जा रहे कार्यों की समीक्षा की ---- जन-जीवन को पटरी पर ...

COMMENTS