ਖੂਨਦਾਨ ਕੈਂਪ ਦੌਰਾਨ ਪੁਲਿਸ ਜਵਾਨਾਂ ਨੇ 80 ਯੂਨਿਟ ਤੋਂ ਵੱਧ ਖੂਨਦਾਨ ਕੀਤਾ
ਬਟਾਲਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰਾਂ ਵਚਨਬੱਧ - ਐੱਸ.ਐੱਸ.ਪੀ. ਬਟਾਲਾ
ਬਟਾਲਾ, 25 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਬਟਾਲਾ ਪੁਲਿਸ ਵੱਲੋਂ ਅੱਜ ਵਿਸ਼ੇਸ਼ ਤੌਰ ’ਤੇ ਮਿਨੀ ਮੈਰਾਥਨ ਦੌੜ ਅਤੇ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਐੱਸ.ਐੱਸ.ਪੀ. ਬਟਾਲਾ ਰਛਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਹੋਈ ਮਿੰਨੀ ਮੈਰਾਥਨ ਦੌੜ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਪੀ. ਸ. ਗੁਰਪ੍ਰੀਤ ਸਿੰਘ ਗਿੱਲ, ਐੱਸ.ਪੀ. ਤੇਜਬੀਰ ਸਿੰਘ ਹੁੰਦਲ, ਐੱਸ.ਪੀ. ਵਰਿੰਦਰਜੀਤ ਸਿੰਘ, ਡੀ.ਐੱਸ.ਪੀ. ਪਰਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ, ਪੁਲਿਸ ਜਵਾਨ, ਸਹਾਰਾ ਕਲੱਬ ਦੇ ਵਲੰਟੀਅਰਜ਼ ਅਤੇ ਸ਼ਹਿਰ ਦੇ
ਲਿਆ। ਮਿੰਨੀ ਮੈਰਾਥਨ ਦੌੜ ਐੱਸ.ਐੱਸ.ਪੀ. ਦਫ਼ਤਰ ਤੋਂ ਸ਼ੁਰੂ ਹੋ ਕੇ ਸਥਾਨਕ ਪੁਲਿਸ ਲਾਈਨ ਵਿਖੇ ਸਮਾਪਤ ਹੋਈ। ਇਸ ਦੌੜ ਵਿੱਚ ਪਹਿਲੇ ਸਥਾਨ ’ਤੇ ਪੰਜਾਬ ਪੁਲਿਸ ਦੇ ਜਵਾਨ ਰਾਜੇਸ਼ਵਰ ਸਿੰਘ ਰਹੇ, ਜਦਕਿ ਦੂਜੇ ਸਥਾਨ ’ਤੇ ਸਹਾਰਾ ਕਲੱਬ ਦੇ ਵਲੰਟੀਅਰ ਅਮਿਤ ਸ਼ਰਮਾਂ, ਤੀਜੇ ਨੰਬਰ ’ਤੇ ਮਨੋਜ ਕਮੁਾਰ ਅਤੇ ਚੌਥੇ ਨੰਬਰ ’ਤੇ ਅਨੁਰਾਗ ਮਹਿਤਾ ਰਹੇ। ਇਸ ਤੋਂ ਬਾਅਦ ਬਟਾਲਾ ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਇੱਕ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੇ 80 ਯੂਨਿਟ ਦੇ ਕਰੀਬ ਖੂਨ ਦਾਨ ਕੀਤਾ। ਇਸ ਖੂਨਦਾਨ ਕੈਂਪ ਵਿੱਚ ਬਟਾਲਾ ਸ਼ਹਿਰ ਦੇ ਉੱਘੇ ਡਾਕਟਰ ਸੁਖਦੇਵ ਸਿੰਘ ਜੌਹਲ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਖੁਦ ਵੀ ਖੂਨ ਦਾਨ ਕੀਤਾ। ਇਸ ਦੌਰਾਨ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਰਾਇਲ ਇੰਸਟੀਚਿਊਟ ਆਫ ਨਰਸਿੰਗ ਜੈਤੋ ਸਰਜਾ ਦੇ ਵਿਦਿਆਰਥੀਆਂ ਵੱਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦਿਆਂ ਇੱਕ ਨਾਟਕ ਪੇਸ਼ ਕੀਤਾ ਗਿਆ। ਜੇ.ਐਂਡਕੇ.ਐੱਸ.ਪੀ.ਵਾਈ.ਐੱਮ. ਸੰਸਥਾ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ। ਸੰਸਥਾ ਦੀ ਪ੍ਰੋਜੈਕਟ ਮੈਨੇਜਰ ਵਰਿੰਦਰ ਕੌਰ, ਕੌਂਸਲਰ ਇੰਦੂ ਬਾਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੱਦਾ ਦਿੱਤਾ।ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਤਿੰਨ ਸਾਲ ਤੋਂ ਵੱਧ ਸਮਾਂ ਐੱਸ.ਟੀ.ਐੱਫ. ਵਿੱਚ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਵੱਡੀ ਮਾਤਰਾ ਵਿੱਚ ਨਸ਼ੇ ਦੀਆਂ ਖੇਪਾਂ ਨੂੰ ਫੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਜਿਥੇ ਭਾਰੀ ਮਾਤਰਾ ਵਿੱਚ ਨਸ਼ਾ ਰਿਕਵਰ ਕੀਤਾ ਹੈ ਓਥੇ ਨਸ਼ੇ ਦੇ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਮਹੀਨਿਆਂ ਵਿੱਚ ਬਟਾਲਾ ਪੁਲਿਸ ਨੇ ਰਿਕਾਰਡ ਨਸ਼ਾ ਰਿਕਵਰ ਕੀਤਾ ਹੈ।ਐੱਸ.ਐੱਸ.ਪੀ. ਬਟਾਲਾ ਨੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਨਸ਼ੇ ਤਸਕਰੀ ਦੇ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਕਿਉਂਕਿ ਅਜਿਹਾ ਕੋਈ ਵੀ ਅਨਸਰਾਂ ਪੁਲਿਸ ਦੀ ਗ੍ਰਿਫਤ ਤੋਂ ਬਚ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਜਿਥੇ ਖੁਦ ਪੂਰੀ ਮੁਸ਼ਤੈਦੀ ਨਾਲ ਨਸ਼ੇ ਦੇ ਖਾਤਮੇ ਲਈ ਲੱਗੀ ਹੋਈ ਹੈ ਓਥੇ ਆਮ ਲੋਕਾਂ ਦਾ ਵੀ ਨਸ਼ਾ ਮੁਕਤੀ ਮੁਹਿੰਮ ਵਿੱਚ ਸਾਥ ਚਾਹੁੰਦੀ ਹੈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਸੱਦਾ ਦਿੱਤਾ ਕਿ ਆਓ ਸਾਰੇ ਮਿਲ ਕੇ ਆਪਣੇ ਸਮਾਜ ਨੂੰ ਨਸ਼ਾ ਮੁਕਤ ਬਣਾਈਏ।ਇਸ ਮੌਕੇ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸੀਨੀਅਰ ਸਿਟੀਜਨ ਹਰਜੀਤ ਕੌਰ, ਭਲਵਾਨ ਪੱਪੂ ਕੰਡੀਲਾ, ਡਾ. ਹਰਪ੍ਰੀਤ ਸਿੰਘ, ਅਸ਼ੋਕ ਲੂਨਾ, ਅਨਿਲ ਸਹਿਦੇਵ, ਜਤਿੰਦਰ ਕੱਦ, ਲੈਕਚਰਾਰ ਪ੍ਰੇਮ ਸਿੰਘ ਅਤੇ ਸ਼ਹਿਰ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...

COMMENTS