ਮੁਲਾਜ਼ਮਾਂ ‘ਚ ਖੁਸ਼ੀ ਦੀ ਲਹਿਰ,ਕੀਤਾ ਸਰਕਾਰ ਦਾ ਧੰਨਵਾਦ
ਅੰਮ੍ਰਿਤਸਰ,15 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਦਫਤਰ ਵਿੱਚ ਕੰਮ ਕਰਦੇ ਵੱਖ-ਵੱਖ ਕੈਟਾਗਿਰੀਆ ਦੇ ਮੁਲਾਜ਼ਮਾਂ ਦੀ ਅੱਧੀ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦਾ ਇੱਕ ਉੱਚ ਪੱਧਰੀ ਵਫਦ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਸੂਦ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ ਜਲ ਨਿਕਾਸ- 2 ਸ. ਮਨਜੀਤ ਸਿੰਘ ਜੀ ਨੂੰ ਮਿਿਲਆ। ਇਸ ਮੌਕੇ ਵਫ਼ਦ ਨੇ ਨਹਿਰੀ ਦਫਤਰ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜੋ ਇਹ 11 ਏਕੜ ਵਿੱਚ ਬਣਿਆ ਦਫਤਰ ਪੁੱਡਾ ਵਿਭਾਗ ਨੂੰ ਵਿਕ ਚੁੱਕਾ ਹੈ ਅਤੇ ਇਸ ਦਾ ਕਬਜ਼ਾ ਲੈਣ ਲਈ ਪੁੱਡਾ ਵਿਭਾਗ ਵੱਲੋਂ ਨਹਿਰੀ
ਵਿਭਾਗ ‘ਤੇ ਦਬਾਅ ਪਾਇਆ ਜਾ ਰਿਹਾ ਹੈ। ਜਿਸ ਕਰਕੇ ਮੁਲਾਜ਼ਮਾਂ ਵੱਲੋਂ ਇਸ ਦਫਤਰ ਦਾ 50 ਪ੍ਰਤੀਸ਼ਤ ਹਿੱਸਾ ਖਾਲੀ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੇ ਦਫਤਰ ਨੂੰ ਖਾਲੀ ਕਰਨ ਲਈ ਜੋਰ ਪਾਇਆ ਜਾ ਰਿਹਾ ਹੈ। ਵਫਦ ਵੱਲੋ ਪੁਰਜ਼ੋਰ ਮੰਗ ਕੀਤੀ ਗਈ ਹੈ ਕਿ ਨਵੇਂ ਦਫਤਰ ਦੀ ਉਸਾਰੀ ਜਲਦੀ ਤੋਂ ਜਲਦੀ ਸ਼ੁਰੂ ਕਰਵਾਈ ਜਾਵੇ। ਇਸ ਮੌਕੇ ਵਫਦ ਦੀ ਮੰਗ ਨੂੰ ਬੜੇ ਵਿਸਥਾਰ ਪੂਰਵਕ ਢੰਗ ਨਾਲ ਸੁਣਨ ਉਪਰੰਤ ਮੁੱਖ ਇੰਜੀਨੀਅਰ ਸ. ਮਨਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਵਿਭਾਗ ਦੇ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਜੀ ਦੇ ਯਤਨਾਂ ਸਦਕਾ ਇੱਥੇ ਹੀ ਪੁਰਾਣੇ ਦਫਤਰ ਦੀ 2 ਏਕੜ ਜਗ੍ਹਾਂ ਵਿੱਚ ਦਫਤਰ ਬਣਾਉਣ ਦੀ ਪੰਜਾਬ ਸਰਕਾਰ ਵੱਲੋ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਇਸ ਆਧੁਨਿਕ ਇਮਾਰਤ (ਦਫਤਰ) ਦੀ ਬਹੁਤ ਹੀ ਜਲਦ ਉਸਾਰੀ ਸ਼ੁਰੂ ਕੀਤੀ ਜਾ ਰਹੀ ਹੈ।ਇਸ ਮੌਕੇੇ ਵਫਦ ਨੇ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆਂ ਅਤੇ ਮੁੱਖ ਇੰਜੀਨੀਅਰ ਸ. ਮਨਜੀਤ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਭ ਇੰਨ੍ਹਾਂ ਦੀਆਂ ਬੇਮਿਸਾਲ ਕੋਸ਼ਿਸ਼ਾਂ ਅਤੇ ਯਤਨਾਂ ਸਦਕਾ ਹੀ ਸੰਭਵ ਹੋ ਸੱਕਿਆ ਹੈ ਤੇ ਇਸ ਫੈਸਲੇ ਨਾਲ ਮੁਲਾਜ਼ਮਾਂ ਨੂੰ ਹੁਣ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੌਰਾਨ ਕਿਸੇ ਵੀ ਮੁਲਾਜਮ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇੇ ਵੱਖ-ਵੱਖ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਜਿਸ ਵਿੱਚ ਇੰਜੀ: ਸੁਰਿੰਦਰ ਮਹਾਜਨ, ਗੁਰਵੇਲ ਸਿੰਘ ਸੇਖੋਂ, ਰਾਜਮਹਿੰਦਰ ਸਿੰਘ ਮਜੀਠਾ, ਸੁਸਪਾਲ ਠਾਕੁਰ, ਨਿਸ਼ਾਨ ਸਿੰਘ ਰੰਧਾਵਾ, ਰਕੇਸ਼ ਕੁਮਾਰ ਬਾਬੋਵਾਲ, ਗੁਰਦਿਆਲ ਮਾਹਵਾ, ਸਤਨਾਮ ਸਿੰਘ, ਰਾਜਦੀਪ ਸਿੰਘ ਚੰਦੀ, ਰਣਯੋਧ ਸਿੰਘ ਢਿੱਲੋਂ, ਅਜੈ ਕੁਮਾਰ ਮਹਿਰਾ, ਬਲਜਿੰਦਰ ਸਿੰਘ ਦਾਲੇਵਾਲ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
ਬਟਾਲਾ 28 ਅਗਸਤ (ਡਾ ਬਲਜੀਤ ਸਿੰਘ ,ਨੀਰਜ ਸ਼ਰਮਾ, ਜਸਬੀਰ ਸਿੰਘ) ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਦਾ ਵਾਧੂ ਚਾਰਜ ਸੰਭਾਲ ਲ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...

COMMENTS