ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸ਼ਹਿਰ ਵਾਸੀਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਪ੍ਰਸ਼ਾਸਨ ਚੁੱਕ ਸਕਦਾ ਹੈ ਸਖਤ ਕਦਮ - ਕਮਿਸ਼ਨਰ ਨਗਰ ਨਿਗਮ
ਬਟਾਲਾ, 9 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ) - ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ, ਕਮਿਸ਼ਨਰ ਸ. ਬਲਵਿੰਦਰ ਸਿੰਘ ਅਤੇ ਸਮੂਹ ਕੌਂਸਲਰਾਂ ਨੇ ਬਟਾਲਾ ਸ਼ਹਿਰ ਦੇ ਸਫ਼ਾਈ ਕਰਮੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਹੜਤਾਲ ਨੂੰ ਖਤਮ ਕਰਕੇ ਤੁਰੰਤ ਆਪਣੇ ਕੰਮ ’ਤੇ ਪਰਤ ਆਉਣ। ਅੱਜ ਨਗਰ ਨਿਗਮ ਬਟਾਲਾ ਵਿਖੇ ਮੇਅਰ ਸ. ਸੁਖਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਸਮੂਹ ਕੌਂਸਲਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।ਇਸ ਦੌਰਾਨ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਉਹ ਸਫ਼ਾਈ ਕਰਮੀਆਂ ਦੀਆਂ ਹੱਕੀ ਮੰਗਾਂ ਲਈ ਉਨ੍ਹਾਂ ਦੇ ਨਾਲ ਹਨ ਅਤੇ ਉਹ ਪੰਜਾਬ ਸਰਕਾਰ ਨੂੰ ਹਾਊਸ ਵੱਲੋਂ ਵੀ ਬੇਨਤੀ ਕਰਨਗੇ ਕਿ ਉਨ੍ਹਾਂ ਦੀਆਂ ਮੰਗਾਂ ਉੱਪਰ ਹਮਦਰਦੀ ਨਾਲ ਗੌਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹੋਰ ਵੀ ਕਈ ਸਾਧਨ ਹਨ ਨਾ ਕਿ ਹੜਤਾਲ ਕਰਕੇ ਕੋਰੋਨਾ ਮਹਾਂਮਾਰੀ ਦੇ ਸਮੇਂ ਵਿੱਚ ਲੱਖਾਂ ਸ਼ਹਿਰ ਵਾਸੀਆਂ ਦੀ ਜਾਨ ਨੂੰ ਹੋਰ ਜ਼ੋਖਮ ਵਿੱਚ ਪਾਇਆ ਜਾਵੇ। ਉਨ੍ਹਾਂ ਸਮੂਹ ਸਫ਼ਾਈ ਕਰਮੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਹਿਰ ਵਾਸੀਆਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਤੁਰੰਤ ਆਪਣੇ ਕੰਮ ’ਤੇ ਪਰਤ ਆਉਣ।ਇਸੇ ਦੌਰਾਨ ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਸਫ਼ਾਈ ਕਰਮੀਆਂ ਦੀ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ ਅਤੇ ਨਾਲ ਹੀ ਇਹ ਵੀ ਸ਼ਿਫ਼ਾਰਸ ਕੀਤੀ ਜਾਵੇਗੀ ਕਿ ਉਨ੍ਹਾਂ ਦੀਆਂ ਦੀਆਂ ਜਾਇਜ ਤੇ ਹੱਕੀ ਮੰਗਾਂ ਨੂੰ ਮੰਨਣ ਲਈ ਸੁਹਿਰਦਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿਹੜੇ ਠੇਕੇਦਾਰਾਂ ਵੱਲੋਂ ਆਉਟਸੋਰਸ ’ਤੇ ਸਫ਼ਾਈ ਕਰਮੀ ਰੱਖੇ ਹੋਏ ਹਨ ਉਨ੍ਹਾਂ ਦਾ ਸਿੱਧੇ ਤੌਰ ’ਤੇ ਨਗਰ ਨਿਗਮ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਨਿਗਮ ਕੁਝ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਮੂਹ ਸਫ਼ਾਈ ਕਰਮੀਆਂ ਨੂੰ ਆਪਣਾ ਹੱਠ ਛੱਡ ਕੇ ਆਪਣੇ ਕੰਮ ’ਤੇ ਪਰਤਣਾ ਚਾਹੀਦਾ ਹੈ ਤਾਂ ਕੋਰੋਨਾ ਕਾਲ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦਰੁਸਤ ਰੱਖਿਆ ਜਾ ਸਕੇ। ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਜੇਕਰ ਸਫ਼ਾਈ ਕਰਮੀ ਆਪਣੀ ਡਿੳਟੀ ’ਤੇ ਨਾ ਪਰਤੇ ਤਾਂ ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਦੇ ਨਾਲ ਡਿਜਾਸਟਰ ਮੈਨੇਜਮੈਂਟ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਿਹਤ ਨਾਲ ਖਿਲਾਵੜ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀ ਵਡੇਰੇ ਮਾਨਵੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਯੋਗ ਕਰਨ ਅਤੇ ਆਪਣੀ ਹੜਤਾਲ ਨੂੰ ਖਤਮ ਕਰ ਦੇਣ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ, ਕੌਂਸਲਰ ਸੰਜੀਵ ਸ਼ਰਮਾ, ਹਰਨੇਕ ਸਿੰਘ ਨੇਕੀ, ਚੰਦਰ ਮੋਹਨ, ਕਸਤੂਰੀ ਲਾਲ ਕਾਲਾ, ਸੁਖਦੇਵ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਸ਼ਾਨਾ, ਦਵਿੰਦਰ ਸਿੰਘ, ਸੁਪਰਡੈਂਟ ਨਿਰਮਲ ਸਿੰਘ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...

COMMENTS