ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਗੰਨਾ ਸ਼ਾਖਾ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਗੰਨੇ ਦੀ ਫਸਲ ਦਾ ਜਾਇਜ਼ਾ
ਬਟਾਲਾ, 1 ਜੂਨ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ)- ਗੰਨੇ ਦੀ ਮੂਢੀ ਅਤੇ ਬੀਜੜ ਫਸਲ ਨੂੰ ਗਰਮੀ ਤੋਂ ਬਚਾਉਣ ਲਈ 7-12 ਦਿਨਾਂ ਦੇ ਵਕਫੇ ਤੇ ਪਾਣੀ ਦੇਣਾ ਚਾਹੀਦਾ ਅਤੇ ਯੂਰੀਆ ਦਾ ਦੂਜੀ ਕਿਸ਼ਤ 65 ਕਿਲੋ ਪ੍ਰਤੀ ਏਕੜ ਕਤਾਰਾਂ ਦੇ ਨਾਲ ਨਾਲ ਪਾ ਦੇਣੀ ਚਾਹੀਦੀ ਹੈ। ਇਹ ਜਾਣਕਾਰੀ ਡਾ. ਅਮਰੀਕ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ ਨੇ ਤਹਿਸੀਲ ਬਟਾਲਾ ਦੇ ਪਿੰਡ ਕੀੜੀ ਵਿੱਚ ਗੰਨੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਗੰਨਾ ਕਾਸ਼ਤਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਡਾ. ਪਰਮਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫਸਰ (ਗੰਨਾ), ਡਾ. ਵਿਕਾਸ ਕੁਮਾਰ ਗੰਨਾ ਮੈਨੇਜਰ, ਸ੍ਰੀ ਜਰਮੇਜ ਸਿੰਘ ਰੜਾ ਡਿਪਟੀ ਗੰਨਾ ਮੈਨੇਜਰ, ਰਿਤੂਰਾਜ ਸਿਘ ਸਹਾਇਕ ਮੈਨੇਜਰ ਅਤੇ ਬਲਜਿੰਦਰ ਸਿੰਘ ਵੀ ਹਾਜ਼ਰ ਸਨ।
ਗੰਨਾ ਕਾਸਤਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਅਮਰੀਕ ਸਿੰਘ ਨੇ ਦੱਸਿਆ ਕਿ ਜੂਨ ਦਾ ਮਹੀਨਾ ਗੰਨੇ ਦੀ ਫਸਲ ਲਈ ਬਹੁਤ ਹੀ ਮਹੱਤਵ ਪੂਰਨ ਹੁੰਦਾ ਹੈ ਅਤੇ ਇਸ ਸਮੇਂ ਗੰਨੇ ਦੀ ਫਸਲ ਦੀ ਸਾਂਭ ਸੰਭਾਲ ਲਈ ਜ਼ਰੂਰੀ ਹੈ ਕਿ ਕੀੜਿਆਂ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇ। ਉਨਾਂ ਦੱਸਿਆ ਕਿ ਗੰਨੇ ਦੀ ਮੂਢੀ ਫਸਲ ਉੱਪਰ ਕਾਲੇ ਖਟਮਲ ਦਾ ਹਮਲਾ ਦੇਖਿਆ ਗਿਆ ਹੈ ਅਤੇ ਇਹ ਕਾਲਾ ਖਟਮਲ ਗੰਨੇ ਦੇ ਪੱਤਿਆਂ ਦਾ ਰਸ ਚੂਸਦਾ ਹੈ ਜਿਸ ਕਾਰਨ ਹਮਲੇ ਵਾਲੀ ਫ਼ਸਲ ਪੀਲੀ ਨਜ਼ਰ ਆਉਂਦੀ ਹੈ। ਉਨਾਂ ਕਿਹਾ ਕਿ ਕਾਲੇ ਖਟਮਲ ਦੀ ਰੋਕਥਾਮ ਲਈ 350 ਮਿਲੀਲਿਟਰ ਕਲੋਰਪਾਈਰੀਫਾਸ 20 ਈ ਸੀ ਪ੍ਰਤੀ ਏਕੜ ਨੂੰ 400 ਲਿਟਰ ਪਾਣੀ ਵਿੱਚ ਘੋਲ ਕੇ ਗੋਲ ਨੋਜ਼ਲ ਦੀ ਵਰਤੋਂ ਕਰਦਿਆਂ ਛਿੜਕਾਅ ਕਰ ਦੇਣਾ ਚਾਹੀਦਾ।
ਡਾ. ਅਮਰੀਕ ਸਿੰਘ ਨੇ ਕਿਹਾ ਕਿ ਗੰਨੇ ਦੀ ਬੀਜੜ ਫਸਲ ਨੂੰ ਯੂਰੀਆ ਖਾਦ ਦਾ ਅੱਧਾ ਹਿੱਸਾ ਕਮਾਦ ਜੰਮਣ ਤੋਂ ਬਾਅਦ ਪਹਿਲੇ ਪਾਣੀ ਨਾਲ ਲਾਈਨਾਂ ਦੇ ਨਾਲ ਕੇਰਾ ਜਾਂ ਡਰਿੱਲ ਕਰ ਦੇਣੀ ਚਾਹੀਦੀ ਹੈ ਅਤੇ ਬਾਕੀ ਅੱਧੀ ਖਾਦ ਇਸੇ ਤਰੀਕੇ ਨਾਲ ਜੂਨ ਵਿੱਚ ਪਾ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਗੰਨੇ ਦੀ ਫਸਲ ਵਿੱਚ ਡੀਲੇ ਦੀ ਰੋਕਥਾਮ ਲਈ ਖੜੀ ਫ਼ਸਲ ਵਿੱਚ 800 ਗ੍ਰਾਮ ਪ੍ਰਤੀ ਏਕੜ 2,4-ਡੀ ਸੋਡੀਅਮ ਸਾਲਟ 80 ਡਬਲਯੂ ਪੀ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨੀ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਲਪੇਟਾ ਵੇਲ ਅਤੇ ਹੋਰ ਚੌੜੇ ਪੱਤੇ ਵਾਲੇ ਨਦੀਨਾਂ ਦੀ ਰੋਕਥਾਮ ਲਈ 3-5 ਪੱਤਿਆਂ ਦੀ ਅਵਸਥਾ ਤੇ ਪ੍ਰਤੀ ਏਕੜ 800 ਗ੍ਰਾਮ 2,4-ਡੀ ਸੋਡੀਅਮ ਸਾਲਟ 80 ਡਬਲਯੂ ਪੀ ਜਾਂ 400 ਮਿਲੀਲਿਟਰ 2,4-ਡੀ ਅਮਾਈਨ ਸਾਲਟ 58 ਐਸ ਐਲ ਦਾ ਛਿੜਕਾਅ ਕਰਨਾ ਚਾਹੀਦਾ। ਉਨਾਂ ਕਿਹਾ ਕਿ ਨਦੀਨਨਾਸ਼ਕ ਦਾ ਛਿੜਕਾਅ ਫਸਲ ਨੂੰ ਪਾਣੀ ਲਗਾਉਣ ਤੋਂ ਬਾਅਦ ਤਰ ਵੱਤਰ ਵਿੱਚ ਕਰਨੀ ਚਾਹੀਦੀ ਹੈ।
ਇਸ ਮੌਕੇ ਡਾ.ਪਰਮਿੰਦਰ ਸਿੰਘ ਨੇ ਕਿਹਾ ਕਿ ਗੰਨੇ ਦੀ ਫਸਲ ਵਿੱਚ ਕਿਸੇ ਦੁਕਾਨਦਾਰ ਦੇ ਕਹੇ ਗੈਰਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਕਿ ਜਦੋਂ ਵੀ ਕੋਈ ਸਮੱਸਿਆ ਆਉਂਦੀ ਹੈ ਕਿ ਤਾਂ ਖੇਤੀ ਮਹਿਰਾਂ ਨਾਲ ਸੰਪਰਕ ਕਰਕੇ ਹੀ ਸਮੱਸਿਆ ਦਾ ਹੱਲ ਕੀਤਾ ਜਾਵੇ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
स्योहारा।अचानक शुरू हुए गर्मी के एहसास को आज शुरू हुई बारिश व ठंडी हवाओं ने फिर बदल डाला. स्योहारा ।अचानक शुरू हुए गर्मी के एहसास को आज शुरू...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
-
पश्चिम उत्तर प्रदेश उद्योग व्यापार मंडल के अध्यक्ष आसिफ रईस ने चलाया सदस्यता अभियान. व्यापार मंडल के अध्यक्ष आसिफ रईस लगातार व्यापारियों को ...
-
कण्डीसौड़,कमांद।। राजकीय महाविद्यालय कमांद में ब्रह्मकुमारी संस्था चिन्यालीसौड़ की दक्षिता ब्रह्मकुमारी के नेतृत्व में प्राचार्या डॉ0 ग़ौरी से...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
COMMENTS