ਪਿੰਡ ਧੁੱਪਸੜੀ ਨੂੰ ਈਸਾਈ ਧਰਮਸ਼ਾਲਾ ਬਣਾਉਣ ਲਈ ਚਾਰ ਲੱਖ ਰੁਪਏ ਦੇਣ ਦਾ ਵਾਅਦਾ
ਬਟਾਲਾ, 15 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਤੇ ਤਰੱਕੀ ਲਈ ਵਚਨਬੱਧ ਹੈ ਅਤੇ ਬੀਤੇ ਚਾਰ ਸਾਲਾਂ ਵਿੱਚ ਰਾਜ ਸਰਕਾਰ ਨੇ ਗਰੀਬ ਤੇ ਕਮਜ਼ੋਰ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੁਹਿਰਦ ਯਤਨ ਕੀਤੇ ਹਨ। ਇਹ ਪ੍ਰਗਟਾਵਾ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਿੰਡ ਧੁੱਪਸੜੀ ਵਿਖੇ ਪਿੰਡ ਵਾਸੀਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਪਿੰਡ ਧੁੱਪਸੜੀ ਵਿੱਚ 4 ਲੱਖ ਰੁਪਏ ਦੀ ਲਾਗਤ ਨਾਲ ਈਸਾਈ ਭਾਈਚਾਰੇ ਨੂੰ ਧਰਮਸ਼ਾਲਾ ਬਣਾ ਕੇ ਦਿੱਤੀ ਜਾਵੇਗੀ ਜਿਸ ਸਬੰਧੀ ਪੰਚਾਇਤ ਨੂੰ ਚੈੱਕ ਅਗਲੇ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਧੁੱਪਸੜੀ ਵਿੱਚ ਜੋ ਬਿਜਲੀ ਸਪਲਾਈ ਦੀ ਸਮੱਸਿਆ ਹੈ ਉਸ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਬੁਢਾਪਾ, ਆਸ਼ਰਿਤ, ਅੰਗਹੀਣ ਅਤੇ ਵਿਧਵਾ ਪੈਨਸ਼ਨ ਦੁਗਣੀ ਕਰਦਿਆਂ 1500 ਰੁਪਏ ਕੀਤੀ ਜਾ ਰਹੀ ਹੈ ਅਤੇ ਇਹ ਦੁਗਣੀ ਪੈਨਸ਼ਨ ਅਗਲੇ ਮਹੀਨੇ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੀ ਲੜਕੀਆਂ ਦੀ ਸ਼ਾਦੀ ਵੇਲੇ ਸ਼ਗਨ ਸਕੀਮ ਨੂੰ 51000 ਰੁਪਏ ਕੀਤਾ ਗਿਆ ਹੈ ਜੋ ਕਿ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਹੈ। ਸ. ਬਾਜਵਾ ਨੇ ਕਿਹਾ ਕਿ ਔਰਤਾਂ ਦਾ ਮੁਫ਼ਤ ਬੱਸ ਸਫ਼ਰ ਵੀ ਰਾਜ ਸਰਕਾਰ ਦੀ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਲੋੜਵੰਦ ਪਰਿਵਾਰ ਨੂੰ ਸਸਤੇ ਅਨਾਜ ਲਈ ਸਮਾਰਟ ਕਾਰਡ ਬਣਾ ਕੇ ਦਿੱਤੇ ਗਏ ਹਨ ਅਤੇ ਬਾਇਓ ਮੈਟ੍ਰਿਕ ਪ੍ਰਣਾਲੀ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਲੋੜਵੰਦ ਪਰਿਵਾਰਾਂ ਨੂੰ ਅਨਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਥੇ ਸਮਾਜਿਕ ਭਲਾਈ ਦੀਆਂ ਸਕੀਮਾਂ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕੀਤਾ ਹੈ ਓਥੇ ਸੂਬੇ ਦਾ ਸਰਬਪੱਖੀ ਵਿਕਾਸ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਵਿਕਾਸ ਕਾਰਜਾਂ ਦੀ ਬਦੌਲਤ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਪਿੰਡ ਧੁੱਪਸੜੀ ਦੀ ਸਰਪੰਚ ਬਲਜਿੰਦਰ ਕੌਰ, ਮੈਂਬਰ ਪੰਚਾਇਤ ਗੁਰਬਚਨ ਸਿੰਘ, ਰਾਜਵਿੰਦਰ ਸਿੰਘ, ਅਵਤਾਰ ਸਿੰਘ, ਮੁਖਤਾਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਸਰਵਣ ਸਿੰਘ, ਪ੍ਰੀਤਮ ਸਿੰਘ, ਮਾਸਟਰ ਰਤਨ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ, ਕਾਬਲ ਸਿੰਘ ਤੇ ਹੋਰ ਮੋਹਤਬਰ ਹਾਜ਼ਰ ਸਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS