ਬਟਾਲਾ, 9 ਜੂਨ (ਨੀਰਜ ਸ਼ਰਮਾ ਜਸਬੀਰ ਸਿੰਘ ਅਨਿਲ ਕੁਮਾਰ) - ਬਟਾਲਾ ਸ਼ਹਿਰ ਵਾਸੀਆਂ ਲਈ ਨਗਰ ਨਿਗਮ ਤੋਂ ਇੱਕ ਚੰਗੀ ਖਬਰ ਆਈ ਹੈ। ਮੇਅਰ ਸ. ਸੁਖਦੀਪ ਸਿੰਘ ਤੇਜਾ ਦੇ ਹੁਕਮਾ ਤਹਿਤ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਿਚੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਨ ਦੀ ਤਿਆਰੀ ਕੱਸ ਲਈ ਹੈ। ਨਗਰ ਨਿਗਮ ਵੱਲੋਂ ਸ਼ਹਿਰ ਦੇ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦੀ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੀਆਂ ਖਬਰਾਂ ਆਮ ਹੀ ਸੁਣਨ ਨੂੰ ਮਿਲਦੀਆਂ ਹਨ ਅਤੇ ਇਹ ਇੱਕ ਬਹੁਤ ਭਿਆਨਕ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦੇ ਵੱਢਣ ਨਾਲ ਕਈ ਲੋਕਾਂ ਦੀ ਜਾਨ ਤੱਕ ਵੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਬਟਾਲਾ ਨੇ ਇਹ ਫੈਸਲਾ ਕੀਤਾ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਿਚੋਂ ਅਵਾਰਾ ਕੁੱਤੇ ਫੜ੍ਹ ਕੇ ਉਨ੍ਹਾਂ ਦੀ ਨਸਬੰਦੀ ਕਰਨ ਦੀ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਗਏ ਹਨ ਅਤੇ ਮਾਹਿਰਾਂ ਦੀ ਟੀਮ ਵੱਲੋਂ ਜਲਦੀ ਹੀ ਇਸ ਪ੍ਰੋਜੈਕਟ ਉੱਪਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਨਗਰ ਨਿਗਮ ਬਟਾਲਾ ਵਚਨਬੱਧ ਹੈ ਅਤੇ ਸ਼ਹਿਰ ਵਾਸੀ ਆਪਣੀ ਕਿਸੇ ਮੁਸ਼ਕਲ ਜਾਂ ਮੰਗ ਸਬੰਧੀ ਨਗਰ ਨਿਗਮ ਦਫ਼ਤਰ ਵਿਖੇ ਨਿਰਸੰਕੋਚ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਵਿਕਾਸ ਦੇ ਨਾਲ ਸ਼ਹਿਰ ਨੂੰ ਖੂਬਸੂਰਤ ਬਣਾਉਣਾ ਅਤੇ ਹੋਰ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS