ਡਿਪਟੀ ਕਮਿਸ਼ਨਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਖਪਤਕਾਰਾਂ ਦੀਆਂ ਸ਼ਿਕਾਇਤਾਂ ਸਮਾਂਬੱਧ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ
ਬਟਾਲਾ, 12 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪਾਵਰਕਾਮ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਹੈ ਕਿ ਬਿਜਲੀ ਖਪਤਕਾਰਾਂ ਦੀ ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਨਿਰਵਿਗਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਪਾਵਰਕਾਮ ਦੀ ਜਿੰਮੇਵਾਰੀ ਹੈ ਅਤੇ ਜੇਕਰ ਬਿਜਲੀ ਸਪਲਾਈ ਵਿੱਚ ਕੋਈ ਫਾਲਟ ਪੈਂਦਾ ਹੈ ਤਾਂ ਉਸ ਨੂੰ ਜਲਦ ਠੀਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਦੀ ਬਿਜਲੀ ਸਪਲਾਈ ਸਬੰਧੀ ਸ਼ਿਕਾਇਤਾਂ ਲਈ 1912 ਨੰਬਰ ਦੀ ਇੱਕ ਹੈਲਪ ਲਾਈਨ ਚਲਾਈ ਜਾ ਰਹੀ ਹੈ ਅਤੇ ਜੇਕਰ ਕਿਸੇ ਖਪਤਕਾਰ ਨੂੰ ਬਿਜਲੀ ਸਪਲਾਈ ਸਬੰਧੀ ਕੋਈ ਸ਼ਿਕਾਇਤ ਆ ਰਹੀ ਹੋਵੇ ਤਾਂ ਉਹ 1912 ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਹੈਲਪ ਲਾਈਨ ਨੰਬਰ 24 ਘੰਟੇ ਅਤੇ ਹਫਤੇ ਦੇ ਸਾਰੇ ਦਿਨ ਚੱਲਦਾ ਹੈ। ਉਨ੍ਹਾਂ ਕਿਹਾ ਕਿ ਕਾਲ
ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਖਪਤਕਾਰ ਨੂੰ ਉਸਦੇ ਮੋਬਾਇਲ ਉੱਪਰ ਸ਼ਿਕਾਇਤ ਨੰਬਰ ਅਤੇ ਸਪਲਾਈ ਠੀਕ ਕਰਨ ਵਾਲੇ ਸਬੰਧਤ ਕਰਮਚਾਰੀ ਦਾ ਮੋਬਾਇਲ ਨੰਬਰ ਮੈਸਜ ਰਾਹੀਂ ਭੇਜਿਆ ਜਾਂਦਾ ਹੈ। ਇਸ ਤੋਂ ਬਾਅਦ ਸਬੰਧਤ ਬਿਜਲੀ ਘਰ ਦੇ ਕਰਮਚਾਰੀਆਂ ਵੱਲੋਂ ਸ਼ਿਕਾਇਤ ਨੂੰ ਹੱਲ ਕਰਕੇ ਸਪਲਾਈ ਬਹਾਲ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਖਪਤਕਾਰ ਨੂੰ ਬਿਜਲੀ ਸਪਲਾਈ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਉਹ 1912 ਹੈਲਪ ਲਾਈਨ ਉੱਪਰ ਕਾਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਖਪਤਕਾਰ ਆਪਣੀ ਸ਼ਿਕਾਇਤ ਲਈ ਸਬੰਧਤ ਬਿਜਲੀ ਘਰ ਦੇ ਅਧਿਕਾਰੀਆਂ ਨਾਲ ਵੀ ਰਾਬਤਾ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਪਤਕਾਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਵਿੱਚ ਕੋਤਾਹੀ ਵਰਤੇਗਾ ਤਾਂ ਉਸ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਲੋਕ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਉਣ : ਲਾਇਨ ਗਗਨਦੀਪ ਸਿੰਘ ਬਟਾਲਾ 22 ਜੁਲਾਈ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ ,ਜਸਬੀਰ...
-
*अखिल भारतीय विद्यार्थी परिषद सोनभद्र के प्रतिनिधि मंडल ने 8 सूत्रीय मांगों का जिलाधिकारी को सौंपा ज्ञापन* राबर्ट्सगंज,सोनभद्र। जिले में च...
-
ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਬੀਤੇ ਦਿਨੀਂ ਔਲਖ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁਜਾ ...
-
ਅੰਮ੍ਰਿਤਸਰ ,7 ਅਪ੍ਰੈਲ ,( ਵਿੱਕੀ /ਪੱਡਾ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਬੁੱਢਾ ਸਾਹਿਬ ...

COMMENTS