ਸੁਤੰਤਰਤਾ ਦਿਵਸ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਟਾਲਾ, 30 ਜੁਲਾਈ (ਨੀਰਜ ਸ਼ਰਮਾ/ਜਸਬੀਰ ਸਿੰਘ/ਵਿਨੋਦ ਸ਼ਰਮਾ) - ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅੱਜ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਉਨਾਂ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜਰ ਇਸ ਦਿਵਸ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ।ਮੀਟਿੰਗ ਦੌਰਾਨ ਐੱਸ.ਡੀ.ਐੱਮ. ਬਟਾਲਾ ਨੇ ਨਗਰ ਨਿਗਮ, ਸਿਹਤ ਵਿਭਾਗ, ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ, ਬਾਗਬਾਨੀ ਵਿਭਾਗ, ਪੁਲਿਸ ਵਿਭਾਗ ਅਤੇ ਮਾਰਕੀਟ ਕਮੇਟੀ ਆਦਿ ਦੇ ਵਿਭਾਗੀ
ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਅਗਾਉ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕੋਵਿਡ-19 ਪ੍ਰੋਟੋਕਲ ਦੀ ਪਾਲਣਾ ਕਰਦਿਆਂ ਸਾਫ-ਸਫਾਈ, ਮੈਡੀਕਲ ਸੁਵਿਧਾ, ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ ਆਦਿ ਲੋੜੀਂਦੇ ਇੰਤਜਾਮ ਦੀਆਂ ਤਿਆਰੀਆਂ ਕਰ ਲਈਆਂ ਜਾਣ ਤਾਂ ਜੋ ਸਰਕਾਰ ਦੇ ਆਦੇਸ਼ਾਂ ਮੁਤਾਬਕ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਅਜ਼ਾਦੀ ਦਿਵਸ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪਰੇਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।ਮੀਟਿੰਗ ਦੌਰਾਨ ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਡੀ.ਪੀ.ਆਰ.ਓ. ਇੰਦਰਜੀਤ ਸਿੰਘ, ਪ੍ਰਿੰਸੀਪਲ ਡਾ. ਜਤਿੰਦਰ ਮਹਾਜਨ, ਸੁਪਰਡੈਂਟ ਨਗਰ ਨਿਗਮ ਨਿਰਮਲ ਸਿੰਘ, ਪਰਮਜੀਤ ਸਿੰਘ, ਪ੍ਰੋਫੈਸਰ ਜਸਬੀਰ ਸਿੰਘ, ਬਾਊ ਸੰੁਦਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...

COMMENTS