ਬਟਾਲਾ, 16 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ/ਵਿਨੋਦ ਸ਼ਰਮਾ) - ਇਕ ਛੱਤ ਹੇਠ ਐਮ.ਆਰ.ਆਈ, ਸੀ.ਟੀ. ਅਤੇ ਪੈਥੋਲੋਜੀ ਦੇ ਸਾਰੇ ਜ਼ਰੂਰੀ ਟੈਸਟਾਂ ਦੀ ਸਹੂਲਤ ਦੇਣ ਲਈ, ਪੰਜਾਬ ਸਰਕਾਰ ਨੇ ਲੋੜਵੰਦ ਮਰੀਜ਼ਾਂ ਵਾਸਤੇ 25 ਸਰਕਾਰੀ ਹਸਪਤਾਲਾਂ ਵਿਚ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ ’ਤੇ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਪੰਜਾਬ ਵਿਚ ਅਜਿਹੀਆਂ ਡਾਇਗਨੌਸਟਿਕ ਸੇਵਾਵਾਂ ਜ਼ਿਆਦਾਤਰ ਨਿੱਜੀ ਖੇਤਰ ਵਿੱਚ ਉਪਲੱਬਧ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਡਾਇਰਨੌਸਟਿਕ ਸੇਵਾਵਾਂ ਦੇ ਕੇਂਦਰ 22 ਜ਼ਿਲ੍ਹਾ ਹਸਪਤਾਲਾਂ ਅਤੇ ਖੰਨਾ, ਫਗਵਾੜਾ, ਰਾਜਪੁਰਾ ਦੇ 3 ਸਬ ਡਵੀਜ਼ਨਲ ਹਸਪਤਾਲਾਂ
ਵਿੱਚ ਸਥਾਪਤ ਕੀਤੇ ਜਾਣਗੇ। ਇਨਾਂ ਸਹੂਲਤਾਂ ਦੀ ਉਪਲਬਧਤਾ ਦੇ ਨਾਲ ਲੋਕਾਂ ਨੂੰ ਭਾਰੀ ਚਾਰਜਿਜ਼ ਅਦਾ ਕਰਨ ਲਈ ਨਿੱਜੀ ਕੇਂਦਰਾਂ ਵਿੱਚ ਨਹੀਂ ਜਾਣਾ ਪਵੇਗਾ।ਸ. ਚੀਮਾ ਨੇ ਸਪੱਸ਼ਟ ਕੀਤਾ ਕਿ ਹੋਰ ਸਾਰੇ ਟੈਸਟ ਜੋ ਪਹਿਲਾਂ ਹੀ ਸਰਕਾਰੀ ਲੈਬਾਟਰੀਆਂ ਵਿੱਚ ਮੁਫਤ ਕੀਤੇ ਜਾ ਰਹੇ ਹਨ, ਜਲਦ ਹੀ ਉਪਲੱਬਧ ਹੋਣਗੇ। ਉਨਾਂ ਕਿਹਾ ਕਿ ਲੋਕਾਂ ਦੀ ਜ਼ਰੂਰਤ ਦੀ ਪੂਰਤੀ ਅਤੇ ਰਾਜ ਭਰ ਵਿੱਚ ਨਿਰਧਾਰਤ ਰੇਟਾਂ ’ਤੇ ਸਾਰੇ ਟੈਸਟ ਮੁਹੱਈਆ ਕਰਵਾਉਣ ਲਈ ਇੱਕ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
ਪ੍ਰਾਜੈਕਟਾਂ ਵਿੱਚ ਦਿੱਤੀਆਂ ਗਈਆਂ ਭਾਰੀ ਛੋਟਾਂ ਦਾ ਜ਼ਿਕਰ ਕਰਦਿਆਂ ਉਨਾਂ ਕਿਹਾ ਕਿ ਹਰਿਆਣਾ, ਉੱਤਰ ਪ੍ਰਦੇਸ਼ (ਰੇਡੀਓਲੌਜੀ) ਸਮੇਤ ਹੋਰਨਾਂ ਰਾਜਾਂ ਵਿੱਚ ਚੱਲ ਰਹੇ ਅਜਿਹੇ ਪੀ.ਪੀ.ਪੀ. ਪ੍ਰੋਜੈਕਟਾਂ ਦੀ ਤੁਲਨਾ ਵਿੱਚ ਪੰਜਾਬ, ਮੋਹਰੀ ਸੂਬਿਆਂ ਵਿੱਚੋਂ ਹੈ। ਹਾਲਾਂਕਿ, ਰਾਜ ਦੇ ਪੀ.ਪੀ.ਪੀ. ਪ੍ਰੋਜੈਕਟ ਦੇ ਤਹਿਤ ਸੀ.ਟੀ. ਐਮਆਰਆਈ ਅਤੇ ਪੈਥੋਲੋਜੀਕਲ ਸੇਵਾਵਾਂ ਦੀਆਂ ਦਰਾਂ ਦੇਸ਼ ਵਿੱਚ ਸਭ ਤੋਂ ਘੱਟ ਹੋਣ ਦੀ ਉਮੀਦ ਹੈ। ਚੇਅਰਮੈਨ ਚੀਮਾ ਨੇ ਕਿਹਾ ਕਿ ਕਿਫਾਇਤੀ ਕੀਮਤਾਂ ’ਤੇ ਇਹ ਮਿਆਰੀ ਸੇਵਾਵਾਂ ਦੇਣ ਦੀ ਵਿਵਸਥਾ ਨਾਲ ਰਾਜ ਦੇ ਵਸਨੀਕਾਂ ਨੂੰ ਕਾਫ਼ੀ ਲਾਭ ਮਿਲੇਗਾ।ਉਨਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੰਤਵ ਸਾਰੇ ਜ਼ਿਲਾ ਹਸਪਤਾਲਾਂ ਅਤੇ ਤਿੰਨ ਸਬ ਡਵੀਜ਼ਨਲ ਹਸਪਤਾਲਾਂ ਵਿੱਚ ਮਜ਼ਬੂਤ ਰੇਡੀਓ ਡਾਇਗਨੌਸਟਿਕ ਪ੍ਰਣਾਲੀ ਨੂੰ ਸਥਾਪਤ ਕਰਨਾ ਹੈ। ਉਨਾਂ ਕਿਹਾ ਕਿ 25 ਹਸਪਤਾਲਾਂ ਨੂੰ ਛੇ ਕਲੱਸਟਰਾਂ ਵਿੱਚ ਵੰਡਿਆ ਜਾਵੇਗਾ ਅਤੇ ਹਰ ਕਲੱਸਟਰ ਦੇ ਇੱਕ ਹਸਪਤਾਲ ਵਿੱਚ ਇੱਕ ਐਮ.ਆਰ.ਆਈ. ਅਤੇ ਸੀ.ਟੀ. ਸੈਂਟਰ ਅਤੇ ਹੋਰ ਹਸਪਤਾਲਾਂ ਵਿੱਚ ਕੇਵਲ ਸੀ.ਟੀ. ਸਹੂਲਤ ਦੀ ਹੀ ਸੇਵਾ ਮੁਹੱਈਆ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਰਾਹੀਂ ਸੀ.ਜੀ.ਐਚ.ਐਸ. ਕੀਮਤਾਂ ’ਤੇ 36 ਫੀਸਦੀ ਤੋਂ 48 ਫੀਸਦੀ ਛੋਟ ਦਿੱਤੀ ਜਾਵੇਗੀ ਅਤੇ ਪੰਜਾਬ ਵਾਸੀ ਹੁਣ ਰੇਡੀਓ ਡਾਇਗਨੌਸਟਿਕ ਸੇਵਾਵਾਂ ’ਤੇ ਸਭ ਤੋਂ ਜ਼ਿਆਦਾ ਸਬਸਿਡੀ ਹਾਸਲ ਕਰਨ ਦੇ ਯੋਗ ਹੋਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...

COMMENTS