ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ 29 ਜੁਲਾਈ ਨੂੰ ਸਾਂਝੇ ਫਰੰਟ ਵੱਲੋਂ ਪਟਿਆਲਾ ਵਿਖੇ ਹੋਣ ਵਾਲੀ ਹੱਲਾ ਬੋਲ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਸਾਥੀਆਂ ਸਮੇਤ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਲਈ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਇਕਾਈ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਮਨਜਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ।
ਜਿਸ ਵਿੱਚ ਵੱਖ ਵੱਖ ਵਿਭਾਗਾਂ, ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਅਤੇ ਅਤੁੱਲ ਸ਼ਰਮਾ, ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ,ਯਾਦਵਿੰਦਰ ਸਿੰਘ ਭੰਗੂ ਅਤੇ ਅਮਨਦੀਪ ਸਿੰਘ ਸੇਖੋਂ , ਖਜਾਨਾ ਵਿਭਾਗ ਤੋਂ ਮਨਦੀਪ ਸਿੰਘ ਚੌਹਾਨ,ਮੁਨੀਸ਼ ਕੁਮਾਰ ਸ਼ਰਮਾ ਅਤੇ ਤੇਜਿੰਦਰ ਸਿੰਘ ਛੱਜਲਵੱਡੀ,ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ, ਗੁਰਵੇਲ ਸਿੰਘ ਸੇਖੋਂ ਅਤੇ ਸ਼ਿਸ਼ਪਾਲ ਠਾਕੁਰ,ਸਿੱਖਿਆ ਵਿਭਾਗ ਤੋਂ ਅਮਨ ਥਰੀਏਵਾਲ ਅਤੇ ਬਿਕਰਮਜੀਤ ਸਿੰਘ,ਲੋਕ ਨਿਰਮਾਣ ਵਿਭਾਗ ਤੋਂ ਅਮਨਦੀਪ ਸਿੰਘ ਗੋਰਾਇਆ,ਵਿਕਾਸ ਜੋਸ਼ੀ, ਹਸ਼ਵਿੰਦਰਪਾਲ ਸਿੰਘ ਅਤੇ ਜਗਜੀਤ ਸਿੰਘ,ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਐਕਸਾਈਜ਼ ਵਿਭਾਗ ਤੋਂ ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਹੀਰਾ ਅਤੇ ਰਮੇਸ਼ ਗਿੱਲ,ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ,ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ,ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਅਤੇ ਕੁਲਦੀਪ ਸਿੰਘ , ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਜੁਗਰਾਜ ਸਿੰਘ,ਵਿਜੈ ਕੁਮਾਰ,ਕੰਵਲਜੀਤ ਸਿੰਘ ਅਤੇ ਦੀਪਕ ਕੁਮਾਰ ਆਦਿ ਨੇ ਸ਼ਮੂਲੀਅਤ ਕੀਤੀ।ਮੀਟਿੰਗ ਦੌਰਾਨ ਜਿਲ੍ਹਾ ਇਕਾਈ ਅੰਮ੍ਰਿਤਸਰ ਦੇ ਸਮੂੰਹ ਮਨਿਸਟੀਰੀਅਲ ਕਾਮਿਆਂ ਨੇ ਸਾਂਝੇ ਫਰੰਟ ਵੱਲੋਂ ਮਿਤੀ 29 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਸਾਥੀਆਂ ਸਮੇਤ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਲਈ ਬਣਾਈ ਗਈ ਕਮੇਟੀ ਆਫ ਮਨਿਸਟਰਜ਼ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਜਥੇਬੰਦੀਆਂ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਕੀਤੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ 2.25 ਅਤੇ 2.59 % ਦੀ ਬਜਾਏ 3.01% ਦੇ ਵਾਧੇ ਨਾਲ ਸਾਰਿਆਂ ਮੁਲਾਜ਼ਮਾਂ ਅਧਿਕਾਰੀਆਂ ਨੂੰ ਇਕੋ ਫਾਰਮੂਲਾ ਲਾਗੂ ਕੀਤਾ ਜਾਵੇ,ਸੈਂਟਰ ਪੈਟਰਨ ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ,ਕੱਟੇ ਅਤੇ ਘਟਾਏ ਹੋਏ ਭੱਤੇ ਦੁੱਗਣੇ ਕੀਤੇ ਜਾਣ,ਮਿਤੀ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ,ਮੁਲਾਜ਼ਮਾਂ ਤੇ ਜਬਰੀ ਥੋਪਿਆ ਡਿਵੈਲਪਮੈਂਟ ਟੈਕਸ ਬੰਦ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਰੋਕੀਆਂ ਹੋਈਆਂ ਪੈਂਡਿੰਗ ਕਿਸ਼ਤਾਂ ਬਕਾਏ ਸਮੇਤ ਬਹਾਲ ਕੀਤੀਆਂ ਜਾਣ ਆਦਿ ਮੰਗਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS