ਅੰਮ੍ਰਿਤਸਰ,27 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ ਤੇ 29 ਜੁਲਾਈ ਨੂੰ ਸਾਂਝੇ ਫਰੰਟ ਵੱਲੋਂ ਪਟਿਆਲਾ ਵਿਖੇ ਹੋਣ ਵਾਲੀ ਹੱਲਾ ਬੋਲ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਸਾਥੀਆਂ ਸਮੇਤ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਲਈ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਜਿਲ੍ਹਾ ਇਕਾਈ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਮੁਨੀਸ਼ ਸੂਦ ਪ੍ਰਧਾਨ ਅਤੇ ਗੁਰਵੇਲ ਸਿੰਘ ਸੇਖੋਂ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ।
ਜਿਸ ਵਿੱਚ ਨਹਿਰੀ ਪਟਵਾਰ ਯੂਨੀਅਨ ਤੋਂ ਰਣਯੋਧ ਸਿੰਘ ਢਿੱਲੋਂ,ਸਤਨਾਮ ਸਿੰਘ ਠੇਠਰਕੇ,ਹਰਪ੍ਰੀਤ ਸਿੰਘ, ਸੀ ਪੀ ਐਫ ਯੂਨੀਅਨ ਤੋਂ ਸੰਜੀਵ ਕੁਮਾਰ ਸਰਮਾ,ਰਣਜੀਤ ਸਿੰਘ ਰਾਣਾ, ਐਸ ਸੀ ਬੀ ਸੀ ਕਰਮਚਾਰੀ ਫੈਡਰੇਸ਼ਨ ਤੋ ਨਿਸ਼ਾਨ ਸਿੰਘ ਰੰਧਾਵਾ,ਸੁਰਿੰਦਰਪਾਲ ਸਿੰਘ ਜਗਦੇਵ ਕਲਾਂ ਤੋਂ ਇਲਾਵਾ ਯੂਨੀਅਨ ਆਗੂ ਰਾਜਮਹਿੰਦਰ ਸਿੰਘ ਮਜੀਠਾ,ਹਰਜਾਪ ਸਿੰਘ,ਸੁਸਪਾਲ ਠਾਕੁਰ,ਆਦਿ ਆਗੂਆਂ ਨੇ ਮਨਿਸਟੀਰੀਅਲ ਕਾਮਿਆਂ ਨੇ ਸਾਂਝੇ ਫਰੰਟ ਵੱਲੋਂ ਮਿਤੀ 29 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਸਾਥੀਆਂ ਸਮੇਤ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਮੀਟਿੰਗ ਵਿੱਚ ਹਾਜ਼ਰ ਨੁਮਾਇੰਦਿਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਲਈ ਬਣਾਈ ਗਈ ਕਮੇਟੀ ਆਫ ਮਨਿਸਟਰਜ਼ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਜਥੇਬੰਦੀਆਂ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਕੀਤੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ 2.25 ਅਤੇ 2.59 % ਦੀ ਬਜਾਏ 3.01% ਦੇ ਵਾਧੇ ਨਾਲ ਸਾਰਿਆਂ ਕਰਮਚਾਰੀਆਂ/ਅਧਿਕਾਰੀਆਂ ਲਈ ਇਕੋ ਫਾਰਮੂਲਾ ਲਾਗੂ ਕੀਤਾ ਜਾਵੇ,ਸੈਂਟਰ ਪੈਟਰਨ ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ,ਕੱਟੇ ਅਤੇ ਘਟਾਏ ਹੋਏ ਭੱਤੇ ਦੁੱਗਣੇ ਕੀਤੇ ਜਾਣ,ਮਿਤੀ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ,ਮੁਲਾਜ਼ਮਾਂ ਤੇ ਜ਼ਬਰੀ ਥੋਪਿਆ ਡਿਵੈਲਪਮੈਂਟ ਟੈਕਸ ਬੰਦ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਰੋਕੀਆਂ ਹੋਈਆਂ ਪੈਂਡਿੰਗ ਕਿਸ਼ਤਾਂ ਬਕਾਏ ਸਮੇਤ ਬਹਾਲ ਕੀਤੀਆਂ ਜਾਣ ਆਦਿ ਮੰਗਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...
-
अधिशासी अभियंता अजय वर्मा के आने के बाद जल शक्ति विभाग नौहराधार की रेल पटरी लाइन पर आने लगी । जल शक्ति विभाग नौहराधार जिला सिरमौर हिमाचल प्र...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...

COMMENTS