Pragati Media Group में JOIN होकर हर ख़बर से रहे अवगत .

ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ : ਵਿਧਾਇਕ ਲਾਡੀ

SHARE:

ਜਿਲਾ ਮੈਨੇਜਰਾਂ ਨੂੰ 1 ਲੱਖ ਤੱਕ ਦੇ ਕਰਜੇ ਪ੍ਰਵਾਨ ਕਰਨ ਦੇ ਅਧਿਕਾਰ ਦਿੱਤੇ ਬਟਾਲਾ, 22 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ/ ਵਿਨੋਦ ਸ਼ਰਮਾ ) - ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਦੀ ਕਰਜਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ।ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਰਜਾ ਕੇਸਾਂ ਦੇ ਜਲਦ ਨਿਪਟਾਰੇ ਲਈ 1 ਲੱਖ ਰੁਪਏ ਤੱਕ ਦੇ ਕਰਜੇ ਮਨਜੂਰ ਕਰਨ ਦਾ ਅਧਿਕਾਰ ਜ਼ਿਲ੍ਹਾ ਪੱਧਰ ’ਤੇ ਨਿਗਮ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਦਿੱਤੇ ਗਏ ਹਨ। ਇਸੇ ਤਰਾਂ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ’ਚ ਸੋਧ ਕਰਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਗਠਿਤ ਕੀਤੀ ਗਈ ਹੈ ਤਾਂ ਕਿ ਲੋੜਵੰਦਾਂ ਨੂੰ ਕਰਜਾ ਛੇਤੀ ਮੁਹੱਈਆ ਕਰਵਾਇਆ ਜਾ ਸਕੇ। ਵਿਧਾਇਕ ਸ. ਲਾਡੀ ਨੇ ਦੱਸਿਆ ਕਿ ਐਸ.ਸੀ. ਨਿਗਮ ਦਾ ਮੁੱਖ ਉਦੇਸ ਅਨੁਸੂਚਿਤ ਜਾਤੀਆਂ ਅਤੇ ਅੰਗਹੀਣ ਵਿਅਕਤੀਆਂ ਨੂੰ ਘੱਟ ਵਿਆਜ ਦਰ ’ਤੇ ਸਵੈ-ਰੋਜਗਾਰ ਧੰਦੇ ਜਿਵੇਂ ਡੇਅਰੀ ਫਾਰਮ, ਕਰਿਆਨਾ ਦੁਕਾਨ, ਕੱਪੜੇ ਦੀ ਦੁਕਾਨ, ਸਟਰਿੰਗ ਦਾ ਕੰਮ, ਲੱਕੜ ਦਾ ਕੰਮ, ਉਚੇਰੀ ਵਿੱਦਿਆ ਕਰਜੇ ਲਈ ਘੱਟ ਵਿਆਜ ਦਰ ’ਤੇ ਕਰਜਾ ਮੁਹੱਈਆ ਕਰਾਵਾਉਣਾ ਹੈ, ਤਾਂ ਕਿ ਇਨਾਂ ਦੇ ਆਰਥਿਕ ਪੱਧਰ ਨੂੰ ਉੱਪਰ ਚੁੱਕਿਆ ਜਾ ਸਕੇ ਅਤੇ ਇਨਾਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਿਆ ਜਾ ਸਕੇ। ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਐਸ.ਸੀ. ਕਾਰਪੋਰੇਸਨ ਨੇ ਸਾਲ 2020-2021 ਦੌਰਾਨ ਕੋਵਿਡ ਦੇ ਔਖੇ ਸਮੇਂ ਦੌਰਾਨ ਵੀ 2116 ਲਾਭ ਪਾਤਰੀਆਂ ਨੂੰ 2293.73 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਹੈ। ਉਨਾਂ ਦੱਸਿਆ ਕਿ ਚਾਲੂ ਵਿੱਤੀ ਸਾਲ 2021-2022 ਦੌਰਾਨ ਐਸ.ਸੀ. ਕਾਰਪੋਰੇਸਨ ਵੱਲੋਂ 1400 ਕਰਜਦਾਰਾਂ ਨੂੰ 40 ਕਰੋੜ ਦੇ ਵੰਡਣ ਦਾ ਟੀਚਾ ਮਿੱਥਿਆ ਗਿਆ ਸੀ, ਇਸ ਤਹਿਤ ਹੁਣ ਤੱਕ 562 ਲਾਭਪਾਤਰੀਆਂ ਨੂੰ 624.81 ਲੱਖ ਦੇ ਕਰਜੇ-ਸਬਸਿਡੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਲਗਭੱਗ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 8590 ਯੋਗ ਤੇ ਲੋੜਵੰਦ ਐਸ.ਸੀ. ਨੌਜਵਾਨਾਂ ਨੂੰ 8066.23 ਲੱਖ ਦੇ ਕਰਜੇ ਮੁਹੱਈਆ ਕਰਵਾਏ ਹਨ। ਇਸਦੇ ਨਾਲ-ਨਾਲ ਪੰਜਾਬ ਸਰਕਾਰ ਨੇ 14260 ਕਰਜਦਾਰਾਂ ਦੇ 4540.80 ਲੱਖ ਰੁਪਏ ਦੇ ਕਰਜੇ ਮੁਆਫ ਕਰਕੇ ਕਰਜਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ।

COMMENTS

नाम

05,65,19,26,21,222,27,10,30,1260,59,608,60,2,61,3,62,5,63,1,64,3,65,2,66,2,70,196,72,2,फिटनस,8,andra,5,Big Story,32,Bihar,71,Bollywood,7,Breaking News,21,business,6,Chhattisgarh,151,coronavirus,141,crime,22,Delhi,24,education,11,food news,6,Gadgets,1,Gujarat,79,haryana,28,himachal pradesh,476,jaunpur,555,Jharkhand,995,jyotish,16,law,1,Lockdown,201,madhya pradesh,458,maharastra,130,New Delhi,24,News,52,poem,1,politics,21,Pragati Media,3381,punjab,998,rajasthan,342,Real story,2,Religion,11,tecnology,10,Uttar Pradesh,1176,Uttrakhand,29,West Bengal,2,
ltr
item
Pragati Media : भ्रष्ट व भ्रस्टाचार को रोकने की पहल: ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ : ਵਿਧਾਇਕ ਲਾਡੀ
ਸਿੱਧਾ ਕਰਜਾ ਸਕੀਮ ਤਹਿਤ ਕਰਜਾ ਲੈਣ ਲਈ ਆਮਦਨ ਹੱਦ ਵਧਾ ਕੇ 3 ਲੱਖ ਕੀਤੀ : ਵਿਧਾਇਕ ਲਾਡੀ
https://1.bp.blogspot.com/-ZHqTXsZHo10/YPlPiKxkOrI/AAAAAAAABlc/YlkwsPPrBDEFa-KBmrG0rxa4H3N8XB7DACLcBGAsYHQ/s0/IMG-20210720-WA0034.jpg
https://1.bp.blogspot.com/-ZHqTXsZHo10/YPlPiKxkOrI/AAAAAAAABlc/YlkwsPPrBDEFa-KBmrG0rxa4H3N8XB7DACLcBGAsYHQ/s72-c/IMG-20210720-WA0034.jpg
Pragati Media : भ्रष्ट व भ्रस्टाचार को रोकने की पहल
https://www.pragatimedia.org/2021/07/3_22.html
https://www.pragatimedia.org/
https://www.pragatimedia.org/
https://www.pragatimedia.org/2021/07/3_22.html
true
7652808033801587123
UTF-8
Loaded All Posts Not found any posts VIEW ALL Read This News Reply Cancel reply Delete By Home PAGES POSTS View All RECOMMENDED FOR YOU LABEL ARCHIVE SEARCH ALL POSTS Not found any post match with your request Back Home Sunday Monday Tuesday Wednesday Thursday Friday Saturday Sun Mon Tue Wed Thu Fri Sat January February March April May June July August September October November December Jan Feb Mar Apr May Jun Jul Aug Sep Oct Nov Dec just now 1 minute ago $$1$$ minutes ago 1 hour ago $$1$$ hours ago Yesterday $$1$$ days ago $$1$$ weeks ago more than 5 weeks ago Followers Follow THIS PREMIUM CONTENT IS LOCKED STEP 1: Share. STEP 2: Click the link you shared to unlock Copy All Code Select All Code All codes were copied to your clipboard Can not copy the codes / texts, please press [CTRL]+[C] (or CMD+C with Mac) to copy