ਵਰਚੂਅਲ ਸਮਾਗਮ ਦੌਰਾਨ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਬਟਾਲਾ, 16 ਜੁਲਾਈ (ਨੀਰਜ ਸ਼ਰਮਾ/ਜਸਬੀਰ ਸਿੰਘ/ਵਿਨੋਦ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਇਕ ਵਰਚੂਅਲ ਸਮਾਗਮ ਦੌਰਾਨ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ 5896 ਹੋਰ ਅਧਿਆਪਕਾਂ ਦੀ ਭਰਤੀ ਜਲਦ ਕਰਨ ਜਾ ਰਹੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਪਿੱਛਲੇ ਚਾਰ ਸਾਲਾਂ ਵਿਚ 12461 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ ਜਦ ਕਿ 13768 ਅਧਿਆਪਕਾਂ ਦੀ ਭਰਤੀ ਪ੍ਰਕ੍ਰਿਆ ਅਧੀਨ ਹੈ। ਇਸ ਤੋਂ ਬਿਨਾਂ ਅੱਜ ਵੀ ਸੂਬੇ ਵਿਚ 2392 ਮਾਸਟਰ ਕੇਡਰ ਅਤੇ 569 ਲੈਕਚਰਾਰ
ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਹਨ।ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਸਮੇਤ ਸਮੂਚੇ ਸਟਾਫ ਦੀ ਮਿਹਨਤ ਨਾਲ ਹੀ ਸਿੱਖਿਆ ਖੇਤਰ ਵਿਚ ਪੰਜਾਬ ਨੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੀਕੇ ਸਿੱਖਿਆ ਦੇ ਪੱਧਰ ਨਾਲ ਜੁੜੀ ਹੁੰਦੀ ਹੈ ਅਤੇ ਇਸ ਲਈ ਰਾਜ ਸਰਕਾਰ ਸਿੱਖਿਆ ਸੁਧਾਰਾਂ ਤੇ ਵਿਸੇਸ਼ ਤਰਜੀਹ ਦੇ ਰਹੀ ਹੈ।ਉਨਾਂ ਨੇ ਕਿਹਾ ਕਿ ਰਾਜ ਸਰਕਾਰ ਦੀ ਆਨਲਾਈਨ ਅਧਿਆਪਕ ਬਦਲੀ ਨੀਤੀ ਦੂਜੇ ਸੂਬੇ ਵੀ ਲਾਗੂ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਵਿਦਿਆ ਦੇ ਮਿਆਰ ਵਿਚ ਸੁਧਾਰ ਆਉਣ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਵਿਚ ਵੱਡਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਵੀ ਸੰਬੋਧਨ ਕੀਤਾ।ਓਧਰ ਇਸ ਵਰਚੂਅਲ ਪ੍ਰੋਗਰਾਮ ਵਿੱਚ ਨਗਰ ਨਿਗਮ ਦਫ਼ਤਰ ਬਟਾਲਾ ਵਿਖੇ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ ਵਿਚੋਂ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS