ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ
ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ ਜਰੂਰੀ
21 ਅਗਸਤ ਤੱਕ ਚੱਲੇਗੀ ਆਨਲਾਈਨ ਰਜਿਸਟਰੇਸ਼ਨ
ਬਟਾਲਾ, 19 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ ) - ਅੰਮ੍ਰਿਤਸਰ ਨੇੜੇ ਨਿਊ ਮਿਲਟਰੀ ਸਟੇਸ਼ਨ ਖਾਸਾ ਛਾਉਣੀ ਵਿਚ ਭਾਰਤੀ ਫੌਜ ਦੀ ਭਰਤੀ ਰੈਲੀ 6 ਸਤੰਬਰ ਤੋਂ 25 ਸਤੰਬਰ ਤੱਕ ਕਰਵਾਈ ਜਾ ਰਹੀ ਹੈ, ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਭਾਗ ਲੈ ਸਕਣਗੇ ਅਤੇ ਭਰਤੀ ਹੋਣ ਵਾਲੇ ਨੌਜਵਾਨ 21 ਅਗਸਤ ਤੱਕ ਆਪਣੀ ਆਨਲਾਈਨ
ਰਜਿਸਟਰੇਸ਼ਨ joinindianarmy.nic.in ’ਤੇ ਜਾ ਕੇ ਕਰ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਰਨਲ ਸਤਬੀਰ ਸਿੰਘ ਨੇ ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਸਿਪਾਹੀ ਜਨਰਲ ਡਿਊਟੀ, ਸਿਪਾਹੀ ਤਕੀਨਕੀ ਵਰਗ, ਸਿਪਾਹੀ ਨਰਸਿੰਗ ਸਹਾਇਕ, ਸਿਪਾਹੀ ਕਲਰਕ ਕਮ ਸਟੋਰ ਕੀਪਰ ਦੇ ਵਰਗ ਅਤੇ ਸਿਪਾਹੀ ਟਰੇਡ ਮੈਨ ਦੀ ਭਰਤੀ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਭਰਤੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਇਕ ਡੋਜ ਲੱਗੀ ਹੋਣੀ ਜਰੂਰੀ ਜਾਂ 72 ਘੰਟੇ ਪਹਿਲਾਂ ਦੀ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ।ਕਰਨਲ ਸਤਬੀਰ ਸਿੰਘ ਨੇ ਦੱਸਿਆ ਕਿ ਉਮੀਦਵਾਰ
ਆਪਣਾ ਦਾਖਲਾ ਕਾਰਡ ਨਾਲ ਲੈ ਕੇ ਆਉਣ ਅਤੇ ਉਸ ਨੂੰ ਫੋਲਡ ਨਾ ਕੀਤਾ ਜਾਵੇ ਅਤੇ ਰੈਲੀ ਵਿੱਚ ਸਾਮਲ ਹੋਣ ਦਾ ਦਾਖਲਾ ਕਾਰਡ ਸਾਰੇ ਨੌਜਵਾਨਾਂ ਨੂੰ 22 ਅਗਸਤ ਤੋਂ 31 ਅਗਸਤ ਤੱਕ ਉਨ੍ਹਾਂ ਵੱਲੋਂ ਰਜਿਸਟਰ ਕਰਵਾਈ ਗਈ ਈ ਮੇਲ ਤੇ ਭੇਜ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਜੀਕਲ ਟੈਸਟ ਤੋਂ ਬਾਅਦ ਚੁਣੇ ਹੋਏ ਨੌਜਵਾਨਾਂ ਦਾ ਲਿਖਤੀ ਟੈਸਟ ਵੀ ਹੋਵੇਗਾ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ joinindianarmy.nic.in ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਰਜਿਸਟਰਡ ਹੋਣ ਤੋਂ ਬਾਅਦ ਸਾਰੇ ਉਮੀਦਵਾਰ ਸਿੱਖਿਆ ਦੇ ਅਸਲੀ ਸਰਟੀਫਿਕੇਟ, ਜਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਡੋਮੀਸਾਈਲ ਸਰਟੀਫਿਕੇਟ, ਜਾਤ ਸਰਟੀਫਿਕੇਟ, ਸਕੂਲ ਦਾ ਚਾਲ ਚਲਣ ਸਰਟੀਫਿਕੇਟ, ਸਰਪੰਚ ਦੁਆਰਾ ਜਾਰੀ ਚਾਲ-ਚਲਣ ਤੇ ਨਾ ਵਿਆਹੇ ਹੋਣ ਦਾ ਸਰਟੀਫਿਕੇਟ, ਐਨ.ਸੀ.ਸੀ ਜਾਂ ਕੋਈ ਖੇਡ ਪ੍ਰਾਪਤੀ ਦਾ ਸਰਟੀਫਿਕੇਟ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਰੈਲੀ ਵਾਲੀ ਥਾਂ ਤੇ ਮੋਬਾਇਲ ਫੋਨ ਲੈ ਕੇ ਜਾਣ ਦੀ ਸਖਤ ਮਨਾਹੀ ਹੋਵੇਗੀ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS