832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ’ਚ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ’ਤੇ ਵੀ ਖਰਚੇ ਜਾਣਗੇ 73.38 ਲੱਖ ਰੁਪਏ
ਬਟਾਲਾ, 20 ਜੁਲਾਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਲੋੜੀਂਦੇ ਫੰਡਾਂ ਦੀ ਵਿਵਸਥਾ ਯਕੀਨੀ ਬਣਾਈ ਜਾ ਰਹੀ ਹੈ। ਰਾਜ ਦੇ ਲਗਭਗ 13,000 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ, ਸੂਬਾ ਸਰਕਾਰ ਨੇ ਸਿੱਖਿਆ ਖੇਤਰ ਦੀਆਂ ਪ੍ਰਭਾਵਸਾਲੀ ਗਤੀਵਿਧੀਆਂ ਲਈ ਹੋਰ ਸਹੂਲਤਾਂ ਦੇਣ ਅਤੇ ਸਕੂਲਾਂ ਦੀ ਦਿੱਖ ਨੂੰ ਆਕਰਸ਼ਕ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਮਾਰਟ ਸਕੂਲ ਪ੍ਰਾਜੈਕਟ ਤਹਿਤ ਸੂਬੇ ਭਰ ਦੇ ਸਰਬੋਤਮ ਸਕੂਲਾਂ ਵਿੱਚ ਗੇਟਾਂ ਦੀ ਉਸਾਰੀ ਤੇ ਨਵੀਨੀਕਰਨ ਅਤੇ ਰਿਸੈਪਸ਼ਨ ਏਰੀਏ ਦੀ ਉਸਾਰੀ ਲਈ 6.43 ਕਰੋੜ ਰੁਪਏ ਦੀ ਰਾਸੀ ਦੀ ਗਰਾਂਟ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਹਾਲ ਹੀ ਵਿੱਚ ਨਵੇਂ ਸਮਾਰਟ ਕਲਾਸਰੂਮਾਂ ਲਈ 117 ਕਰੋੜ ਰੁਪਏ ਦਾ ਬਜਟ ਪਹਿਲਾਂ ਹੀ ਮਨਜ਼ੂਰ ਕੀਤਾ ਜਾ ਚੁੱਕਾ ਹੈ ਤੇ ਹੁਣ ਸਿੱਖਿਆ ਵਿਭਾਗ ਵੱਲੋਂ 832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ਦੇ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ਲਈ 73.38 ਲੱਖ ਰੁਪਏ ਦੀ ਵਾਧੂ ਗ੍ਰਾਂਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਹੋਰ 14,853 ਕਲਾਸਰੂਮਾਂ ਵਿੱਚ ਇਸੇ ਤਰਾਂ ਦੇ ਕੰਮਾਂ ਲਈ ਵੀ ਜਲਦ ਹੀ 4.46 ਲੱਖ ਦੀ ਗਰਾਂਟ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮਾਰਟ ਕਲਾਸਰੂਮਾਂ ਦੇ ਦਰਵਾਜਅਿਾਂ ਅਤੇ ਖਿੜਕੀਆਂ ‘ਤੇ ਪੇਂਟ ਅਤੇ ਪ੍ਰਾਜੈਕਟਰਾਂ ਦੀ ਸੁਰੱਖਿਆ ਸਬੰਧੀ ਲੋੜੀਂਦੇ ਕਾਰਜਾਂ ਨੂੰ ਯਕੀਨੀ ਬਣਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
मिस शालू हरचंद ने जिला पठानकोट में सहायक परिवहन अधिकारी का पदभार ग्रहण किया पठानकोट, 18 सितंबर, 2025 (दीपक महाजन) मिस शालू हरचंद ने आज जिल...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS