ਵਿਕਾਸ ਕਾਰਜਾਂ ਦੀ ਬਦੌਲਤ ਬਟਾਲਾ ਸ਼ਹਿਰ ਦੀ ਦਿੱਖ ਵਿੱਚ ਸੁਧਾਰ ਹੋਇਆ - ਬਾਜਵਾ
ਬਟਾਲਾ, 26 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ/ ਵਿਨੋਦ ਸ਼ਰਮਾ ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਹੰਸਲੀ ਨਾਲੇ ਉੱਪਰ 7.21 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਨਵੇਂ ਹਾਈ ਲੈਵਲ ਪੁੱਲ ਬਣਾਏ ਗਏ ਹਨ। ਹੰਸਲੀ ਨਾਲੇ ਉੱਪਰ ਬਣੇ ਇਨ੍ਹਾਂ ਤਿੰਨ ਹਾਈ ਲੈਵਲ ਪੁੱਲਾਂ ਦੇ ਨਿਰਮਾਣ ਨਾਲ ਬਟਾਲਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੀ ਹੈ ਅਤੇ ਇਸ ਨਾਲ ਬਹੁਤ ਹੱਦ ਤੱਕ ਟਰੈਫਿਕ ਦੀ ਸਮੱਸਿਆ ਦਾ ਹੱਲ ਵੀ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੰਸਲੀ ਨਾਲੇ ਉੱਪਰ ਜਲੰਧਰ ਰੋਡ, ਸੰਤ ਫਰਾਂਸਿਸ ਸਕੂਲ ਨੇੜੇ ਅਤੇ ਸਿਟੀ ਰੋਡ ਵਾਲਾ ਪੁੱਲ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਹੰਸਲੀ ਨਾਲੇ ਦੇ ਪੁਰਾਣੇ ਪੁੱਲਾਂ ਦੀ ਮਿਆਦ ਲੰਘ ਚੁੱਕੀ ਸੀ ਅਤੇ ਰਾਜ ਸਰਕਾਰ ਨੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 3 ਨਵੇਂ ਪੁੱਲ ਮਨਜ਼ੂਰ ਕੀਤੇ ਸਨ। ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਹ ਤਿੰਨੇ ਪੁੱਲ ਨਿਰਧਾਰਤ ਸਮੇਂ ਅੰਦਰ ਤਿਆਰ ਕੀਤੇ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਪੁੱਲਾਂ ਸਬੰਧੀ ਮੁਸ਼ਕਲ ਦਾ ਪੱਕਾ ਹੱਲ ਕੀਤਾ ਗਿਆ ਹੈ।
ਸ. ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਵਿੱਚ ਹੋਰ ਵੀ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਮੁਰਤ ਯੋਜਨਾ ਤਹਿਤ ਸ਼ਹਿਰ ਵਿੱਚ ਸੀਵਰੇਜ ਅਤੇ ਜਲ ਸਪਲਾਈ ਦੇ ਪ੍ਰੋਜੈਕਟ ਉੱਪਰ ਕੰਮ ਚੱਲ ਰਿਹਾ ਹੈ ਅਤੇ ਸ਼ਹਿਰੋਂ ਬਾਹਰਵਾਰ ਸੀਵਰੇਜ ਟਰੀਟਮੈਂਟ ਪਲਾਂਟ ਵੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਵਿਕਾਸ ਪੱਖੋਂ ਬਟਾਲਾ ਸ਼ਹਿਰ ਦੀ ਦਿੱਖ ਵਿੱਚ ਬਹੁਤ ਸੁਧਾਰ ਹੋਇਆ ਹੈ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਤੋਂ ਬਾਅਦ ਸ਼ਹਿਰ ਦੀ ਦਿੱਖ ਹੋਰ ਵੀ ਸੁਧਰੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...

COMMENTS