100 ਫੀਸਦੀ ਟੈਸਟਿੰਗ, ਸਪਲੀਮੈਂਟ ਨਾਲ ਇਲਾਜ ਅਤੇ ਮਿਡ ਡੇਅ ਮੀਲ ਦੀ ਪੌਸ਼ਟਿਕਤਾ ਵਧਾਉਣ ’ਤੇ ਦਿੱਤਾ ਜਾਵੇਗਾ ਜ਼ੋਰ - ਚੇਅਰਮੈਨ ਚੀਮਾ
ਸਿਹਤ, ਸਕੂਲ ਸਿੱਖਿਆ ਅਤੇ ਸਮਾਜਿਕ ਸੁਰੱਖਿਆ ਵਿਭਾਗ ਸਾਂਝੇ ਤੌਰ’ਤੇ ਲਾਗੂ ਕਰਨਗੇ ਮੁਹਿੰਮ
ਬਟਾਲਾ, 13 ਜੁਲਾਈ (ਨੀਰਜ ਸ਼ਰਮਾ/ਜਸਬੀਰ ਸਿੰਘ/ਡਿੰਪਲ ਕੁਮਾਰ) - ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ ਪੰਜਾਬ ਸਰਕਾਰ ਨੇ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਸੂਬੇ ਵਿੱਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗ ਸਾਂਝੇ ਤੌਰ ’ਤੇ ਕੰਮ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਤਿੰਨੋਂ ਵਿਭਾਗਾਂ ਨੂੰ ਤਰਜੀਹੀ ਆਧਾਰ ’ਤੇ ਬੱਚਿਆਂ, ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਟੈਸਟਿੰਗ ਅਤੇ ਇਲਾਜ ’ਤੇ ਧਿਆਨ ਕੇਂਦਰਤਿ ਕਰਦਿਆਂ ਮੁਹਿੰਮ ਨੂੰ ਸੰਗਠਿਤ ਤੌਰ ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਨਾਂ ਕਿਹਾ ਕਿ ਅਨੀਮੀਆ ਖਾਸਕਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਨਾਲ-ਨਾਲ ਛੋਟੀ ਉਮਰ ਦੀਆਂ ਲੜਕੀਆਂ ਵਿੱਚ ਇੱਕ ਪ੍ਰਮੁੱਖ ਮੁੱਦਾ ਹੈ ਪਰ ਆਇਰਨ ਅਤੇ ਫੋਲਿਕ ਐਸਿਡ ਸਪਲੀਮੈਂਟਾਂ ਅਤੇ ਸਹੀ ਪੌਸ਼ਟਿਕ ਖੁਰਾਕ ਨਾਲ ਇਸਦੀ ਆਸਾਨੀ ਨਾਲ ਰੋਕਥਾਮ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਤਿੰਨੋ ਸਬੰਧਤ ਵਿਭਾਗਾਂ ਨੂੰ ਆਇਰਨ-ਫੋਲਿਕ ਐਸਿਡ (ਆਈ.ਐੱਫ.ਏ.) ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਲਈ ਮਿਡ-ਡੇਅ ਮੀਲ ਦੀ ਪੌਸ਼ਟਿਕਤਾ ਦੇ ਪੱਧਰ ਨੂੰ ਵਧਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਇਸ ਮੁਹਿੰਮ ਤਹਿਤ ਬੱਚਿਆਂ ਵਿੱਚ ਅਨੀਮੀਆ ਦੀ ਰੋਕਥਾਮ ਲਈ ਸਾਰੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਵਰ ਕਰਨ।ਇਸ ਮੁਹਿੰਮ ਤਹਿਤ 9ਵੀਂ ਤੋਂ 12ਵੀਂ ਜਮਾਤ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ ਕਵਰ ਕਰਨ ’ਤੇ ਜੋਰ ਦਿੰਦਿਆਂ ਸ. ਚੀਮਾ ਨੇ ਸਿਹਤ ਵਿਭਾਗ ਨੂੰ ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਆਸਾ ਵਰਕਰਾਂ ਨੂੰ ਆਈ.ਐੱਫ.ਏ. ਦੀਆਂ ਗੋਲੀਆਂ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਾਮਲ ਤਿੰਨੋ ਵਿਭਾਗਾਂ ਨੂੰ ਅਨੀਮੀਆ ਤੋਂ ਪ੍ਰਭਾਵਿਤ ਬੱਚਿਆਂ ਦੀ ਟੈਸਟਿੰਗ ਸਬੰਧੀ ਅੰਕੜਿਆਂ ਨੂੰ ਸਾਂਝਾ ਕਰਨ ਅਤੇ ਵੈਬਸਾਈਟ ਤੇ ਅਪਲੋਡ ਕਰਨ ਦੀ ਹਦਾਇਤ ਕੀਤੀ ਗਈ ਹੈ। ਸ. ਚੀਮਾ ਨੇ ਕਿਹਾ ਕਿ ਪੇਂਡੂ ਅਤੇ ਸਹਿਰੀ ਖੇਤਰਾਂ ਵਿੱਚ ਲਾਭਪਾਤਰੀਆਂ ਨੂੰ ਆਈ.ਐੱਫ.ਏ. ਦੀਆਂ ਗੋਲੀਆਂ ਦੀ 100 ਫੀਸਦੀ ਵੰਡ ਯਕੀਨੀ ਬਣਾਉਣ ਲਈ ਨਿਰਦੇਸ ਦਿੱਤੇ ਗਏ ਹਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
धान को अच्छी तरह सुखाकर ही मंडियों में लाया जाए ताकि किसानों को इंतज़ार न करना पड़े - डिप्टी कमिश्नरउपायुक्त पठानकोट ने किसानों से रात में धान की कटाई न करने की अपील की धान को अच्छी तरह सुखाकर ही मंडियों में लाया जाए ताकि किसानों को इंतज़ा...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में गिरदावरी के संबंध में प्रशासनिक अधिकारियों के साथ समीक्षा बैठक की। ...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में चल रहे राहत कार्यों का जायजा लिया ---- कोहली से बमियाल सड़क का गै...
-
टिहरी। उत्तराखंड राज्य में 14 फरवरी को मतदान होना है जिसके मद्देनजर 12 फरवरी को प्रदेश भर में प्रचार प्रसार अभियान थम जाएंगे। इससे पहले राज...
-
ਅੰਮ੍ਰਿਤਸਰ, 3 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੇਂਡੂ ਖੇਤਰ ਵਿੱਚ ਗਰੀਬ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮ...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
शिव कुमार बटालवी को समर्पित जिला स्तरीय कविता प्रतियोगिता का आयोजन किया गया। --------राज्य स्तरीय प्रतियोगिताओं में प्रथम तीन स्थान प्राप्त...
-
देहरादूनः उत्तराखंड के मुख्यमंत्री पुष्कर सिंह धामी चुनाव हार गए हैं। धामी वर्तमान में उत्तराखंड के सीएम थे साथ ही खटीमा से चुनाव लड़ रहे थ...
-
ਬਟਾਲਾ, 27 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲੇ ਦੇ ਸਮੂ...
-
शाहजहांपुर जेल में बंद बंदियों के स्वास्थ्य को बेहतर बनाने के लिए एवं उनकी विभिन्न बीमारियों के समुचित इलाज के लिए विशेषज्ञ परामर्श एवं उच्च...
COMMENTS