ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਪੜ੍ਹਨ ਲਈ ਪੁਸਤਕਾਂ ਪ੍ਰਾਪਤ ਕੀਤੀਆਂ
ਬਟਾਲਾ, 14 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ /ਵਿਨੋਦ ਸ਼ਰਮਾ) - ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁੁੁੁਮਾਰ ਆਈ.ਏ.ਐਸ.ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿਚ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਇਕ ਹੋਰ ਪਹਿਲਕਦਮੀ ਸਿੱਖਿਆ ਵਿਭਾਗ ਪੰਜਾਬ ਨੇ ਪੰਜਾਬ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕਿਤਾਬਾਂ ਦਾ ਲੰਗਰ ਲਗਾਉਣ ਦੀ ਮੁਹਿੰਮ ਵੱਡੇ ਪੱਧਰ ਤੇ ਸ਼ੁਰੂ ਕਰ ਦਿੱਤੀ ਹੈ, ਜਿਸ ਦਾ ਪੰਜਾਬ ਦੇ ਲੋਕਾਂ ਦਾ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਵਿਭਾਗ ਨੇ ਫੈਸਲਾ ਕੀਤਾ ਹੈ ਕਿ ਹਰ ਇਕ ਵਿਦਿਆਰਥੀ ਨੂੰ ਘੱਟੋ ਘੱਟ ਦੋ ਕਿਤਾਬਾਂ ਜ਼ਰੂਰ ਪੜਾਉਣੀਆਂ ਹਨ ਜੇ ਉਨਾਂ ਦੇ ਮਾਪੇ ਵੀ ਪੜ੍ਹਨਾ ਚਾਹੁੰਦੇ ਹਨ ਤਾਂ ਉਨਾਂ ਨੂੰ ਵੀ ਕਿਤਾਬਾਂ ਦਿੱਤੀਆਂ ਜਾਣਗੀਆਂ।ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਿਤਾਬਾਂ ਦੇ ਲੰਗਰ ਲਗਾਏ ਗਏ। ਇਨ੍ਹਾਂ ਕਿਤਾਬਾਂ ਦੇ ਲੰਗਰ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਸਮਾਜਿਕ ਭਾਈਚਾਰੇ ਵੱਲੋਂ ਵੀ ਵਿਸ਼ੇਸ਼ ਰੁਚੀ ਦਿਖਾਈ ਗਈ। ਅੱਜ ਸਰਕਾਰੀ ਮਿਡਲ ਸਕੂਲ ਬਹਾਦਰ ਹੁਸੈਨ, ਸਰਕਾਰੀ ਮਿਡਲ ਸਕੂਲ
ਬੁਰਜ ਅਰਾਈਆਂ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ, ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਹਰਪੁਰਾ ਧੰਦੋਈ ਆਦਿ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਵਿਸ਼ੇਸ਼ ਕਿਤਾਬ ਲੰਗਰ ਲਗਾਏ ਗਏ। ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ, ਬਟਾਲਾ ਦੀ ਪ੍ਰਿੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਕਿਤਾਬਾਂ ਦੇ ਲੰਗਰ ਬਾਰੇ ਗੱਲ ਕਰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੀ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਅਥਾਹ ਗਿਆਨ ਦਾ ਭੰਡਾਰ ਹੁੰਦੀਆਂ ਹਨ ਅਤੇ ਸਾਨੂੰ ਕਿਤਾਬਾਂ ਪੜ੍ਹਨ ਦੀ ਜਗਿਆਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬ ਲੰਗਰ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਲ ਸਮਾਜਿਕ ਭਾਈਚਾਰੇ ਨੂੰ ਵੀ ਪੜ੍ਹਨ ਲਈ ਕਿਤਾਬਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਪੁਸਤਕ ਸੱਭਿਆਚਾਰ ਪੈਦਾ ਕਰਨ ਵਿੱਚ ਅਹਿਮ ਸਹਾਈ ਹੋਵੇਗਾ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
हर नागरिक को मिलेगा चीफ मिनिस्टर हेल्थ इंश्योरेंस स्कीम का फायदा: श्री लाल चंद कटारू चक चीफ मिनिस्टर हेल्थ इंश्योरेंस स्कीम के लॉन्च पर...
-
असिस्टेंट कमिश्नर जनरल ने डिस्ट्रिक्ट लेवल पर रिपब्लिक डे की तैयारियों का रिव्यू किया पठानकोट 19 जनवरी (दीपक महाजन):असिस्टेंट कमिश्नर जनरल ...
-
श्री लाल चंद कटारू चक कैबिनेट मिनिस्टर पंजाब ने हेल्थ इंश्योरेंस स्कीम के बारे में गांव बमियाल, नरोट जैमल सिंह और गांव आन्याल का खास दौरा कि...
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
बिकासखंड थौलधार के राजकीय इंटर कालेज मैडंखाल में सरकार के कोविड नियमों के तहत 15 से 18की उम्र वाले बच्चों को सरकारी अस्पताल की ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
आशीष रावत मध्यप्रदेश -होशंगाबाद स्टेट हाइवे 22 पर तवा पुल के आगे गैस सिलिंडर से भरे वाहन में रात करीब 2.30 बजे आग लग गई है.... होशंगाबाद मे...
-
पखांजूर :-. ______ नगर पंचायत में कार्यरत सहायक शिक्षक पंचायत एवं व्याख्याता पंचायत की ज्वलंत समस्याओं सेवा पुस्तिका सं...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
लान्गच ग्राम पंचायत के ग्राम वासियों द्वारा पंचायत के प्रमुख प्रतिनिधि एवं प्रथम नागरिक कहलाए जाने वाले सरपंच एवं उपसरपंच के खिलाफ नल व्यवस्...

COMMENTS