ਬਟਾਲਾ, 13 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਡਿੰਪਲ ਕੁਮਾਰ) - ਪੀ.ਐੱਚ.ਸੀ. ਭੁੱਲਰ ਦੇ ਐੱਸ.ਐੱਮ.ਓ. ਡਾ. ਵਿਕਰਮਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਾਜ਼ਮੀ ਤੌਰ ’ਤੇ ਕਰਨ। ਉਨਾਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਲੋਕਾਂ ਵਲੋਂ ਮਾਸਕ ਲਗਾਉਣ ਵਿੱਚ ਅਣਗਿਜਲੀ ਵਰਤੀ ਜਾ ਰਹੀ ਅਤੇ ਨਾ ਹੀ ਲੋਕ ਸ਼ੋਸਲ ਡਿਸਟੈਸਿੰਗ ਨਿਯਮਾਂ ਦੀ ਪਾਲਣਾ ਕਰ ਰਹੇ ਹਨ, ਜੋ ਕਿ ਬਿਮਾਰੀ ਨੂੰ ਸੱਦਾ ਦੇਣ ਵਾਲੀ ਗੱਲ ਹੈ। ਡਾ. ਵਿਕਰਮਜੀਤ ਸਿੰਘ ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਨਾਂ ਦੀ
ਪਾਲਣੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ 18 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ ਅਤੇ ਨਾਲ ਹੀ ਕੋਵਿਡ ਤੋਂ ਬਚਣ ਦੀ ਸਾਵਧਾਨੀਆਂ ਜਿਨਾਂ ਵਿੱਚ ਮਾਸਕ ਲਗਾਉਣਾ, ਭੀੜ ਵਿੱਚ ਨਾ ਜਾਣਾ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਚੰਗੀ ਤਰਾਂ ਧੋਣਾ ਚਾਹੀਦਾ ਹੈ। ਐੱਸ.ਐੱਮ.ਓ. ਭੁੱਲਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਜੁਕਾਮ, ਖੰਘ ਤੇ ਸਾਹ ਦਾ ਚੜਨਾ ਅਤੇ ਸਰੀਰ ਦਰਦ ਹੋਵੇ ਤਾਂ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ। ਜੇਕਰ ਕੋਈ ਵਿਅਕਤੀ ਪਾਜਟਿਵ ਆਉਂਦਾ ਹੈ ਤਾਂ ਗੰਭੀਰ ਲੱਛਣ ਨਾ ਹੋਣ ਦੀ ਸੂਰਤ ਵਿੱਚ ਉਸ ਨੂੰ ਘਰ ਵਿੱਚ ਹੀ ਇਕਾਂਤਵਾਸ ਕਰਕੇ ਉਸਦਾ ਇਲਾਜ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਰੋਨਾ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਮੈਡੀਕਲ ਹੈਲਪ ਨੰਬਰ 104 ਡਾਇਲ ਕੀਤਾ ਜਾ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...

COMMENTS