ਖੇਡਾਂ ਦਾ ਨਰੋਏ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ - ਰਾਏਪੁਰ
ਬਟਾਲਾ, 15 ਜੁਲਾਈ (ਨੀਰਜ ਸ਼ਰਮਾ/ਜਸਬੀਰ ਸਿੰਘ/ਡਿੰਪਲ ਕੁਮਾਰ) - ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ. ਇੰਦਰਜੀਤ ਸਿੰਘ ਰਾਏਪੁਰ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਅਤੇ ਇੱਕ ਨਰੋਏ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਸ. ਰਾਏਪੁਰ ਅੱਜ ਪਿੰਡ ਹਰਪੁਰਾ-ਧੰਦੋਈ ਦੇ ਖੇਡ ਮੈਦਾਨ ਵਿੱਚ ਧੰਦੋਈ ਕ੍ਰਿਕਟ ਕਲੱਬ ਵੱਲੋਂ ਕਰਵਾਏ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਬਹੁਤ ਅਹਿਮ ਅੰਗ ਹਨ ਅਤੇ ਖੇਡਾਂ ਜਿਥੇ ਸਾਡੇ ਤਨ-ਮਨ ਨੂੰ ਨਿਰੋਗ ਬਣਾਉਂਦੀਆਂ ਹਨ ਓਥੇ ਅਨੁਸ਼ਾਸਨ ਵਿੱਚ ਰਹਿਣਾ ਵੀ ਸਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਤੀਤ ਵਿੱਚ ਪੰਜਾਬ ਦੇ ਨੌਜਵਾਨਾਂ ਦੀਆਂ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਰਹੀਆਂ ਹਨ ਅਤੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਵੀ ਆਪਣੀ ਮਿਹਨਤ ਨਾਲ ਉੱਚੇ ਮੁਕਾਮ ਹਾਸਲ ਕਰਨੇ ਚਾਹੀਦੇ ਹਨ।
ਸ. ਇੰਦਰਜੀਤ ਸਿੰਘ ਰਾਏਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਨਵੇਂ ਖੇਡ ਵਿੰਗ ਸਥਾਪਤ ਕਰਨ ਦੇ ਨਾਲ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਪੁਰਾ ਧੰਦੋਈ ਦੇ ਇਸ ਖੇਡ ਸਟੇਡੀਅਮ ਨੂੰ ਵੀ ਅੰਤਰਰਾਸ਼ਟਰੀ ਪੱਧਰ ਦਾ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਧੰਦੋਈ ਕ੍ਰਿਕਟ ਕਲੱਬ ਦੇ ਸਮੂਹ ਅਹੁਦੇਦਾਰਾਂ ਨੂੰ ਇਸ ਟੂਰਨਾਮੈਂਟ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਚੰਗੀ ਪਿਰਤ ਪਾਉਂਦੇ ਹਨ ਅਤੇ ਨੌਜਵਾਨ ਖੇਡਾਂ ਨਾਲ ਜੁੜਦੇ ਹਨ।ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਥੋੜੇ ਦਿਨਾਂ ਨੂੰ ਉਲੰਪਿਕਸ ਖੇਡਾਂ ਸ਼ੁਰੂ ਹੋਣ ਜਾ ਰਹੀਆਂ ਹਨ ਅਤੇ ਇਸ ਵਾਰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਪੰਜਾਬ ਤੋਂ ਖਿਡਾਰੀਆਂ ਦਾ ਵੱਡਾ ਦਲ ਭਾਗ ਲੈ ਰਿਹਾ ਹੈ। ਸ. ਗਿੱਲ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਉਲੰਪਿਕਸ ਖੇਡਾਂ ਨੂੰ ਦੇਖਣ ਅਤੇ ਚੰਗੇ ਖਿਡਾਰੀ ਬਣਨ ਦੀ ਪ੍ਰੇਰਨਾ ਲੈਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਦੇ ਖੇਤਰ ਨਾਲ ਜੁੜੇ ਹੋਏ ਹਨ ਉਨ੍ਹਾਂ ਨੂੰ ਪੂਰੀ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਅੰਤਰਰਾਸ਼ਟਰੀ ਪੱਧਰ ਤੱਕ ਆਪਣੇ ਦੇਸ਼ ਦਾ ਨਾਮ ਰੌਸ਼ਨ ਕੀਤਾ ਜਾ ਸਕੇ।ਇਸ ਮੌਕੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਸ. ਇੰਦਰਜੀਤ ਸਿੰਘ ਰਾਏਪੁਰ, ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ ਹਰਪੁਰਾ, ਸਤਨਾਮ ਸਿੰਘ ਉਮਰਪੁਰਾ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ ਧੰਦੋਈ, ਲਖਬੀਰ ਸਿੰਘ, ਗੁਰਜਿੰਦਰ ਸਿੰਘ, ਗੁਰਪਿੰਦਰ ਸਿੰਘ, ਬਲਜੀਤ ਸਿੰਘ, ਵਿੱਕੀ ਪ੍ਰਧਾਨ, ਰਵੀ, ਸੁਖਬੀਰ ਸਿੰਘ ਹਰਮਨ ਸਿੰਘ ਆਦਿ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
COMMENTS