ਕੇਂਦਰ ਸਰਕਾਰ ਕਾਲੇ ਬਿੱਲ ਅਤੇ ਨਵਾਂ ਲੇਬਰ ਐਕਟ ਰੱਦ ਕਰੇ
ਅੰਮ੍ਰਿਤਸਰ,28 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਨਮਾਨ ਵਿਚ ਤਿੰਨੋ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਕਿਸਾਨ ਮਜ਼ਦੂਰ ਅੰਦੋਲਨ ਨੂੰ ਸਮਾਪਤ ਕਰਨ ਲਈ ਕੇਂਦਰ ਸਰਕਾਰ ਦੇ ਖਿਲਾਫ਼ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ ਕਚਹਿਰੀ ਚੋਂਕ ਵਿਖੇ ਦਿੱਤਾ ਗਿਆ ਅਤੇ ਤਹਿਸੀਲਦਾਰ ਲਖਵਿੰਦਰ ਸਿੰਘ ਰਾਹੀ ਮਾਨਯੋਗ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਬਸਪਾ ਤੇ ਅਕਾਲੀ ਦਲ ਦੇ ਆਗੂਆਂ ਨੇ ਸਾਂਝੇ ਤੌਰ ਤੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੇ ਤਾਨਾਸ਼ਾਹੀ ਰਵਈਏ ਦੇ ਨਾਲ ਦੇਸ਼ ਦੀ ਜਨਤਾ ਲਈ ਪ੍ਰੇਸ਼ਾਨੀਆਂ ਦਾ ਪਹਾੜ ਖੜਾ ਕਰ ਰਹੀ ਹੈ ਅਤੇ ਪਿਛਲੇ ਕੁਝ
ਮਹੀਨਿਆਂ ਤੋਂ ਕਿਸਾਨ ਖੇਤੀ ਬਿਲਾ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਖਿਲਾਫ ਅੰਦੋਲਨ ਤੇ ਬੈਠੇ ਹੋਏ ਹਨ ਅਤੇ ਮੋਦੀ ਸਰਕਾਰ ਅਜੇ ਵੀ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੱਕੀ ਹੈ,ਪਰ ਫਿਰ ਵੀ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਦੇ ਅੜੀਅਲ ਰਵਈਏ ਦਾ ਵਿਰੋਧ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਵੀ ਕਿਸਾਨੀ ਅੰਦੋਲਨ ਨੂੰ ਸਮਰਥਨ ਦੇ ਕੇ ਮੋਦੀ ਸਰਕਾਰ ਦਾ ਵਿਰੋਧ ਕਰ ਰਹੀ ਹੈ,ਪ੍ਰੰਤੂ ਫਿਰ ਵੀ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਦੇ ਨਾਲ ਹਰ ਮੌਸਮ ਦਾ ਸਾਹਮਣਾ ਕਰਦੇ ਹੋਏ ਮੋਦੀ ਦੀ ਅੜੀਅਲ ਸੋਚ ਦਾ ਵਿਰੋਧ ਕਰ ਰਹੇ ਹਨ ਅਤੇ ਪੂਰੇ ਭਾਰਤ ਦੇਸ਼ ਅੰਦਰ ਮੋਦੀ ਸਰਕਾਰ ਦਾ ਸਖਤ ਵਿਰੋਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਨੂੰ ਮੋਦੀ ਦੀਆਂ ਨੀਤੀਆਂ ਤੋਂ ਬਚਾਉਣ ਲਈ ਬਸਪਾ ਤੇ ਅਕਾਲੀ ਦਲ ਲੰਮੇਂ ਸਮੇਂ ਤੋਂ ਕੇਂਦਰ ਸਰਕਾਰ ਦਾ ਵਿਰੋਧ ਕਰ ਰਿਹਾ ਹੈ ਤੇ ਅਗਾਂਹ ਵੀ ਕਿਸਾਨਾਂ ਦਾ ਸਮਰਥਨ ਕਰਦੇ ਰਹਿਣਗੇ। ਬਸਪਾ ਤੇ ਅਕਾਲੀ ਦਲ ਦੇ ਆਗੂਆਂ ਨੇ ਰਾਸ਼ਟਰਪਤੀ ਨੂੰ ਮੰਗ ਕੀਤੀ ਗਈ ਜਲਦ ਤੋਂ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ,ਗੁਰਪ੍ਰਤਾਪ ਸਿੰਘ ਟਿੱਕਾ,ਇੰਜੀ.ਗੁਰਬਖਸ਼ ਸਿੰਘ ਸ਼ੇਰਗਿੱਲ,ਡਾ: ਦਲਬੀਰ ਸਿੰਘ ਵੇਰਕਾ,ਦਿਲਬਾਗ ਸਿੰਘ,ਮੁਕੇਸ਼ ਕੁਮਾਰ, ਤਰਸੇਮ ਸਿੰਘ ਭੋਲਾ, ਬਲਦੇਵ ਸਿੰਘ ਰੰਧਾਵਾ, ਤਾਰਾ ਚੰਦ ਭਗਤ, ਇੰਦਰਜੀਤ ਸਿੰਘ ਪੰਡੋਰੀ, ਹਰਜੀਤ ਅਬਦਾਲ, ਪ੍ਰਿੰਸੀਪਲ ਨਰਿੰਦਰ ਸਿੰਘ, ਬਲਵੰਤ ਕਹਿਰਾ, ਬਲਜੀਤ ਸਿੰਘ, ਸਰਦੂਲ ਸਿੰਘ ਅਦਲੀਵਾਲ, ਲਲਿਤ ਗੋਤਮ, ਅਸ਼ਵਨੀ ਸਿਰੰਜਨ, ਬਲਵਿੰਦਰ ਨਥੂਪੁਰ, ਵਰਿਆਮ ਸਿੰਘ ਝੰਜੋਟੀ, ਜਗਦੀਸ਼ ਦੁੱਗਲ, ਰੋਬਟ ਮਸੀਹ, ਮੰਗਲ ਸਿੰਘ ਸਹੋਤਾ, ਅਵਤਾਰ ਸਿੰਘ ਆਦਿ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS