ਪੰਜਾਬ ਸਰਕਾਰ ਵਲੋਂ ਮਿਸ਼ਨ ਫ਼ਤਹਿ ਤਹਿਤ ਜਸਬੀਰ ਸਿੰਘ ਜਿੱਤ ਚੁੱਕਾ ਹੈ ਸੋਨ ਤਮਗਾ
ਬਟਾਲਾ, 19 ਜੁਲਾਈ ( ਨੀਰਜ ਸ਼ਰਮਾ/ਜਸਬੀਰ ਸਿੰਘ/ਵਿਨੋਦ ਸ਼ਰਮਾ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਵਿੱਚ ਬਟਾਲਾ ਦਾ ਨੌਜਵਾਨ ਜਸਬੀਰ ਸਿੰਘ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ। ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਬਤੌਰ ਕੈਮੀਕਲ ਲੈਕਚਰਾਰ ਵਜੋਂ ਸੇਵਾਵਾਂ ਨਿਭਾ ਰਹੇ ਜਸਬੀਰ ਸਿੰਘ ਨੇ ਕੋਵਿਡ-19 ਸਬੰਧੀ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਇਨਾਂ ਕੋਸ਼ਿਸ਼ਾਂ ਸਦਕਾ ਹੀ ਉਹ ਮਿਸ਼ਨ ਫ਼ਤਹਿ ਤਹਿਤ ਸੋਨ ਤਮਗਾ ਜਿੱਤ ਚੁੱਕਾ ਹੈ।
ਜਸਬੀਰ ਸਿੰਘ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਨ ਦੇ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਜਸਬੀਰ ਸਿੰਘ ਸੈਕਟਰ ਅਫ਼ਸਰ ਵੱਜੋਂ ਆਪਣੀ ਟੀਮ ਨਾਲ ਭੰਡਾਰੀ ਮੁਹੱਲਾ, ਠਠਿਆਰੀ ਮੁਹੱਲਾ, ਓਹਰੀ ਮੁਹੱਲਾ ਇਲਾਕੇ ਦੇ ਵਸਨੀਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਜਸਬੀਰ ਸਿੰਘ ਉਪਰੋਕਤ ਇਲਾਕਿਆਂ ਦੇ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਪ੍ਰੇਰਨਾ ਸਦਕਾ ਬਹੁਤ ਸਾਰੇ ਲੋਕ ਵੈਕਸੀਨ ਲਗਵਾ ਚੁੱਕੇ ਹਨ।
ਜਸਬੀਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਵੈਕਸੀਨ ਲਗਵਾਉਣ ਲਈ ਜਾਗਰੂਕ ਕਰਦਿਆਂ ਇਸ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਕਰਨ ਅਤੇ ਦੂਸਰੇ ਵਿਅਕਤੀਆਂ ਤੋਂ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖਣ। ਜਨਤਕ ਥਾਵਾਂ ਉੱਪਰ ਨਾ ਥੱੁਕਿਆ ਜਾਵੇ ਅਤੇ ਵਾਰ-ਵਾਰ ਆਪਣੇ ਹੱਥਾਂ ਨੂੰ ਸਾਬਣ ਨਾਲ ਸਾਫ਼ ਕੀਤਾ ਜਾਵੇ। ਜਸਬੀਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਸਾਵਧਾਨੀਆਂ ਵਰਤ ਕੇ ਇਸਤੋਂ ਬਚਿਆ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚਣ ਦੀਆਂ ਸਾਵਧਾਨੀਆਂ ਵਿੱਚ ਜਰਾ ਜਿਨੀ ਵੀ ਢਿੱਲ-ਮੱਠ ਨਾ ਵਰਤਣ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS