-ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਰੱਦ ਕਰੇ ਕੈਪਟਨ ਸਰਕਾਰ
ਅੰਮ੍ਰਿਤਸਰ,10 ਜੁਲਾਈ (ਵਿੱਕੀ/ਪੱਡਾ) ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ’ਚ ਸ਼ਾਮਲ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਕੱਥੂਨੰਗਲ ਤੇ ਸਵੇਰੇ 10 ਤੋਂ 4 ਵਜੇ ਤੱਕ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ |
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਵੱਖ ਵੱਖ ਆਗੂਆਂ ਵਰਿੰਦਰ ਸਿੰਘ ਮੋਮੀ, ਬਲਜੀਤ ਸਿੰਘ ਗਿੱਲ, ਸੁਲੱਖਣ ਸਿੰਘ,ਹਰਦੇਵ ਸਿੰਘ,ਹਰਿੰਦਰ ਪਾਲ ਜੋਸਨ ਸਿੰਘ, ਇੱਕਬਾਲ ਸਿੰਘ
ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਦੀਆਂ ਤਿੰਨ ਥਾਂਵਾਂ ਤੇ ਨੈਸ਼ਨਲ ਹਾਈਵੇ ਜਾਮ ਕਰਕੇ ਸਮੂਹ ਇੰਨਲਿਸਟਮੈਂਟ, ਵੱਖ ਵੱਖ ਕੰਪਨੀਆਂ , ਠੇਕੇਦਾਰਾਂ, ਕੰਟਰੈਕਟ, ਡੇਲੀਵੇਜ, ਐਡਹਾਕ ਤੇ ਟੈਪਰੇਰੀ ਕਾਮੇ ਜੋ ਵੱਖ ਵੱਖ ਸਰਕਾਰੀ ਵਿਭਾਗਾਂ’ਚ ਕੰਮ ਕਰਦੇ ਆ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ਦੇ ਨਾਲ ਨਾਲ ਹੋਰ ਅਹਿਮ ਮੰਗਾਂ ਪ੍ਰਵਾਨ ਕੀਤਾ ਜਾਵੇ| ਜਥੇਬੰਦੀ ਦੇ ਆਗੂਆਂ ਨੇ ਅੱਗੇ ਕਿਹਾ ਕੇ ਅਸੀ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਤਹਿਤ ਨਿਗੂਣੀਆਂ ਤਨਖਾਹਾਂ ਦੇ ਨਾਲ ਪਿਛਲੇ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਹਾਂ , ਸਾਡੀ ਪ੍ਰਮੁੱਖ ਮੰਗ ਇਹ ਹੈ ਕਿ ਸਾਨੂੰ ਸੰਬੰਧਤ ਵਿਭਾਗਾਂ ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ। ਸੇਵਾ ਦੌਰਾਨ ਜੇਕਰ ਕਿਸੇ ਕਰਮਚਾਰੀ ਨਾਲ ਕੋਈ ਹਾਦਸਾ ਵਾਪਰਦਾ ਹੈ ਤਾਂ ਓਹਨਾ ਦੇ ਪਰਿਵਾਰਾਂ ਲਈ ਯੋਗ ਮੁਆਵਜੇ ਦੀ ਅਦਾਇਗੀ ਕੀਤੀ ਜਾਵੇ । ਓਹਨਾ ਕਿਹਾ ਕੇ ਅੱਜ ਕੈੱਪਟਨ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਲੋਕਾਂ ਦੀਆਂ ਬੁਨਿਆਦੀ ਸੇਵਾਵਾਂ ਦਾ ਨਿੱਜੀਕਰਨ ਕਰਕੇ ਧਨਾਢ ਕਾਰਪੋਰੇਟਰਾਂ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ।
ਪੰਜਾਬ ਸਰਕਾਰ ਜੋ ਕਿ ਘਰ ਘਰ ਪੱਕਾ ਰੁਜਗਾਰ ਦੇਣ ਦੇ ਵਾਅਦੇ ਨਾਲ ਗੱਦੀ ’ਤੇ ਬਿਰਾਜਮਾਨ ਹੋਈ ਸੀ ਪ੍ਰੰਤੂ ਉਹ ਆਪਣੇ ਵਾਅਦਿਆਂ ਤੋਂ ਭੱਜ ਹੀ ਨਹੀਂ ਰਹੀ, ਬਲਕਿ ਵਾਅਦੇ ਪੂਰੇ ਕਰਨ ਦੀ ਮੰਗ ਕਰਦੇ ਕਾਮਿਆਂ ’ਤੇ ਜਬਰ ਢਾਹ ਕੇ ਉਨ੍ਹਾਂ ਦੀ ਜੁਬਾਨ ਬੰਦ ਕਰਨ ਦੇ ਯਤਨ ਕਰ ਰਹੀ ਹੈ। ਪੰਜਾਬ ਸਰਕਾਰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਤੋਂ ਭਗੌੜੀ ਹੋ ਚੁੱਕੀ ਹੈ। ਲਿਖਤੀ ਗੱਲਬਾਤ ਦਾ ਸਮਾਂ ਦੇ ਕੇ ਬਹਾਨਿਆਂ ਹੇਠ ਗੱਲਬਾਤ ਤੋਂ ਵੀ ਇਨਕਾਰੀ ਹੋ ਚੁੱਕੀ ਹੈ। ਇਸ ਲਈ ਸੰਘਰਸ਼ ਕਰਨਾ ਠੇਕਾ ਕਾਮਿਆਂ ਦਾ ਸ਼ੌਕ ਨਹੀਂ ਸਗੋਂ ਮਜਬੂਰੀ ਹੈ।
ਇਸ ਦੌਰਾਨ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਸਮੂਹ ਠੇਕਾ ਮੁਲਾਜਮ ਅੱਜ ਤੋਂ ਹੀ ਕਮਰਕੱਸੇ ਕਰਕੇ ਚੱਲ ਰਹੇ ਸੰਘਰਸ਼ ਦੀ ਸਫਲਤਾ ’ਚ ਜੁਟ ਜਾਣ ਅਤੇ ਮੰਤਰੀਆਂ ਦੇ ਪਿੰਡਾਂ ’ਚ ਆਉਣ ’ਤੇ ਵਿਰੋਧ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਮੰਗਾਂ ਪ੍ਰਵਾਨ ਕਰਨ ਲਈ ਮਜਬੂਰ ਕਰਨ | ਅਖੀਰ ਚ
ਆਗੂਆਂ ਨੇ ਆਖਿਆ ਕਿ ਅੱਜ ਦਾ ਇਹ ਨੈਸ਼ਨਲ ਹਾਈਵੇ ਜਾਮ ਸੰਘਰਸ਼ ਦਾ ਅੰਤ ਨਹੀਂ ਹੈ ਸਗੋਂ ਇਹ ਸਰਕਾਰ ਲਈ ਇਕ ਸੁਨੇਹਾ ਹੈ ਕਿ ਉਸਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਜੇਕਰ ਭਵਿੱਖ ਵਿਚ ਵੀ ਇਸ ਜਾਮ ਤੋਂ ਸਬਕ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ ਕਰਨਾ ਕਾਮਿਆਂ ਦੀ ਮਜਬੂਰੀ ਹੋਵੇਗੀ, ਜਿਸਦੀ ਨਿਰੋਲ ਜਿੰਮੇਵਾਰੀ ਸਰਕਾਰ ਹੋਵੇਗੀ।
ਇਸ ਮੌਕੇ ਭਰਾਤਰੀ ਜਥੇਬੰਦੀਆਂ ਤੋਂ ਟੈਕਨੀਕਲ ਸਰਵਿਸਿਜ ਯੂਨੀਅਨ ਪੰਜਾਬ ਤੋਂ ਆਗੂ ਪ੍ਰਮੋਦ ਕੁਮਾਰ, ਜਗਤਾਰ ਸਿੰਘ ਖੁੰਡਾਂ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਆਗੂ ਲਖਵਿੰਦਰ ਸਿੰਘ ਮੰਜਿਆ ਵਾਲੀ, ਹੋਰਨਾਂ ਤੋਂ ਇਲਾਵਾ ਆਗੂ ਜਗਰੂਪ ਸਿੰਘ,ਪ੍ਰਦੂਮਣ ਸਿੰਘ,, ਉਮਕਾਰ ਸਿੰਘ ਹਰਪ੍ਰੀਤ ਸਿੰਘ ਚੌਹਾਨ , ਤਲਵਿੰਦਰ ਸਿੰਘ ਜੇਠੂਵਾਲ,ਗੁਰਜਿੰਦਰਸਿੰਘ, ਰਣਜੀਤ ਸਿੰਘ,ਗੁਰਵਿੰਦਰ ਸਿੰਘ ਰਿਆੜ ਸਿਮਰਜੀਤ ਸਿੰਘ, ਆਦਿ ਹਾਜ਼ਰ ਸਨ ।
ਕੈਪਸ਼ਨ :- ਠੇਕਾ ਮੁਲਾਜ਼ਮ ਟੋਲ ਪਲਾਜ਼ਾ ਕੱਥੂਨੰਗਲ ਤੇ ਨੈਸ਼ਨਲ ਹਾਈਵੇ ਜਾਮ ਕਰਕੇ ਧਾਰਨਾ ਦਿੰਦੇ ਹੋਏ |
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...

COMMENTS