ਬਟਾਲਾ 2 ਜੁਲਾਈ (ਨੀਰਜ ਸ਼ਰਮਾ/ ਜਸਬੀਰ ਸਿੰਘ/ ਬਲਵੰਤ ਭਗਤ ) ਕੱਚੇ ਤੇ ਮਾਣ ਭੱਤਾ ਕੰਟਰੈਕਟ ਮੁਲਾਜ਼ਮ ਮੋਰਚੇ ਦੇ ਸੱਦੇ ਤੇ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਗੁਰਦਾਸਪੁਰ ਦੀ ਪ੍ਰਧਾਨ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਸ੍ਰੀ ਮਤੀ ਕਾਂਤਾ ਦੇਵੀ ਭੁੱਲਰ ਬਲਾਕ ਦੀ ਹੇਠ ਹਲਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਬਟਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਿਆ। ਜਥੇਬੰਦੀ ਦੀ ਜਿਲਾ ਪ੍ਰੈਸ ਸਕੱਤਰ ਸ੍ਰੀਮਤੀ ਆਂਚਲ ਮੱਟੂ ਬਟਾਲਾ ਨੇ ਦੱਸਿਆ ਕਿ ਕੱਚੇ ਤੇ ਮਾਣ ਭੱਤਾ ਕੰਟਰੈਕਟ ਮੁਲਾਜ਼ਮ ਮੋਰਚੇ ਵਲੋਂ ਸਮੁੱਚੇ ਪੰਜਾਬ ਵਿੱਚ ਵੱਖ-ਵੱਖ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਨੂੰ
ਕੱਚੇ ਤੇ ਮਾਣ ਭੱਤਾ ਕੰਟਰੈਕਟ ਮੁਲਾਜ਼ਮਾਂ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰਨ ਲਈ ਮੰਗ ਪੱਤਰ ਦਿੱਤੇ ਜਾ ਰਹੇ ਹਨ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਜਿਲਾ ਮੀਤ ਪ੍ਰਧਾਨ ਅਨੇਕ ਚੰਦ ਪਾਹੜਾ ਨੇ ਦੱਸਿਆ ਕਿ ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕੱਚੇ ਤੇ ਮਾਣ ਭੱਤਾ ਕੰਟਰੈਕਟ ਮੁਲਾਜ਼ਮ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਹਨ। ਮਿਡ ਡੇ ਮੀਲ ਕੁੱਕ ਵਰਕਰਾਂ ਨੂੰ ਮਹਿਜ਼2200 ਰੁਪਏ ਮਹੀਨਾ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਦਿਨ ਰਾਤ ਸਿਹਤ ਵਿਭਾਗ ਵਿਚ ਮੂਹਰਲੀ ਕਤਾਰ ਵਿਚ ਕੰਮ ਕਰਦੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਨੂੰ ਪੰਜਾਬ ਸਰਕਾਰ ਸਾਧਾਰਨ ਮਜ਼ਦੂਰ ਸਮਾਂਨ ਉਜਰਤ ਵੀ ਨਹੀਂ ਦਿੱਤੀ ਜਾਂਦੀ ਹੈ। ਜੰਗਲਾਤ ਮੁਲਾਜ਼ਮ ਪਿਛਲੇ ਵੀਹ ਸਾਲਾਂ ਤੋਂ ਪੱਕਾ ਹੋਣ ਵਾਸਤੇ ਸੜਕਾਂ ਤੇ ਧੱਕੇ ਖਾਣ ਲਈ ਮਜਬੂਰ ਹੋ ਰਹੇ ਹਨ। ਸੂਬਾ ਸਲਾਹਕਾਰ ਅਮਰਜੀਤ ਸ਼ਾਸਤਰੀ ਨੇ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਕਾਲੀ- ਬੀ ਐੱਸ ਪੀ ਗਠਜੋੜ ਸੱਤਾ ਸੁਖ ਪ੍ਰਾਪਤ ਕਰਨ ਲਈ ਤਰਲੋ ਮੱਛੀ ਹੋ ਰਿਹਾ ਹੈ। ਪਰ ਉਨ੍ਹਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਅਤੇ ਕਰੋਨਾ ਮਹਾਂਮਾਰੀ ਦੇ ਕੰਮਾਂ ਲਈ ਮੂਹਰਲੀ ਕਤਾਰ ਵਿਚ ਕੰਮ ਕਰਦੀਆਂ ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਇਸ ਲਈ ਕੋਈ ਆਵਾਜ਼ ਨਹੀਂ ਉਠਾਈ ਹੈ। ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਗੁਰਦਾਸਪੁਰ ਦੀ ਪ੍ਰਧਾਨ ਬਲਵਿੰਦਰ ਕੌਰ ਅਲੀ ਸ਼ੇਰ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਸਰਕਾਰ ਤੇ ਦਬਾਅ ਬਣਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਆਸ਼ਾ ਵਰਕਰਾਂ ਨੂੰ 18000 ਰੁਪਏ ਅਤੇ ਫੈਸੀਲੀਟੇਟਰਜ ਨੂੰ 21000 ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇ। ਜਿਲਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਤੋਂ ਬਣਦੀ ਡਿਊਟੀ ਤੋਂ ਬਿਨਾਂ ਵਾਧੂ ਕੰਮ ਲਏ ਜਾਂਦੇ ਹਨ। ਸਰਬੱਤ ਬੀਮਾ ਯੋਜਨਾ ਤਹਿਤ ਬਣ ਰਹੇ ਸਮਾਰਟ ਕਾਰਡ ਬਣਾਉਣ ਲਈ ਸਹਿਯੋਗ ਦੇਣ ਬਦਲੇ ਕੋਈ ਰਾਸ਼ੀ ਨਹੀਂ ਦਿੱਤੀ ਜਾਂਦੀ।ਇਸ ਲਈ ਸੰਘਰਸ਼ ਨੂੰ ਤਿੱਖਾ ਕਰਨ ਲਈ 3 ਜੁਲਾਈ ਨੂੰ ਦੀਨਾਨਗਰ ਵਿਖੇ ਸ੍ਰੀ ਮਤੀ ਅਰੁਣਾ ਚੌਧਰੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੀਤੂ, ਅਨੂ,ਹਰਜੀਤ, ਜੋਤੀ, ਕੁਲਵੰਤ,ਜਸਪ੍ਰੀਤ, ਆਸ਼ਾ, ਅਵਤਾਰ, ਸਰਬਜੀਤ, ਜਸਬੀਰ, ਨਰਿੰਦਰ, ਪੂਜਾ, ਕਰਮਜੀਤ, ਰਾਜ ਰਾਣੀ, ਰਣਜੀਤ, ਕੁਲਬੀਰ ਕੌਰ ਮਨਜੀਤ ਕੌਰ ਸਿਮਰਨਜੀਤ ਕੌਰ ਸੁਖਪ੍ਰੀਤ ਕੌਰ ਗਗਨਦੀਪ, ਦਵਿੰਦਰ, ਰਾਣੋ ਨੇ ਕਿਹਾ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਤੇ ਵਿਚਾਰ ਨਹੀਂ ਕੀਤਾ ਤਾਂ ਉਹ ਦੱਸ ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਰੈਲੀ ਕਰਨਗੀਆਂ। ਸ੍ਰ ਲਖਬੀਰ ਸਿੰਘ ਲੋਧੀਨੰਗਲ ਨੇ ਭਰੋਸਾ ਦਿੱਤਾ ਕਿ ਉਹ ਵਰਕਰਾਂ ਦੀਆਂ ਮੰਗਾਂ ਨੂੰ ਵਿਧਾਨ ਸਭਾ ਵਿਚ ਉਠਾਉਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS