ਬਟਾਲਾ, 13 ਜੁਲਾਈ (ਨੀਰਜ ਸ਼ਰਮਾ /ਜਸਬੀਰ ਸਿੰਘ /ਵਿਨੋਦ ਸ਼ਰਮਾ) - ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਤੋਂ ਪਹਿਲਾਂ ਬਟਾਲਾ ਪੁਲਿਸ ਵੱਲੋਂ ਦਿੱਤੇ ਜਾ ਰਹੇ ਮੁਫ਼ਤ ਫਿਜ਼ੀਕਲ ਕੋਚਿੰਗ ਅਤੇ ਸਿਖਲਾਈ ਸ਼ੈਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ 3500 ਤੋਂ ਵੱਧ ਇਛੁੱਕ ਉਮੀਦਵਾਰਾਂ ਨੇ ਸਿਖਲਾਈਯਾਫ਼ਤਾ ਕੋਚਾਂ ਅਤੇ ਡਰਿੱਲ ਇੰਸਟ੍ਰੱਕਟਰਾਂ ਦੀ ਨਿਗਰਾਨੀ ਹੇਠ ਸਰੀਰਕ ਜਾਂਚ ਟੈਸਟ (ਪੀ.ਐਸ.ਟੀ.) ਲਈ ਆਪਣੀ ਸਿਖਲਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਦੱਸਿਆ ਕਿ 3500 ਤੋਂ ਵੱਧ ਉਮੀਦਵਾਰਾਂ, ਜਿਨਾਂ ਵਿੱਚ ਲੜਕੀਆਂ ਵੀ ਹਨ, ਜੋ ਕਿ ਪੁਲਿਸ ਫੋਰਸ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ, ਨੇ ਜ਼ਿਲੇ ਦੇ ਪੁਲਿਸ ਲਾਈਨ ਗਰਾਊਂਡ ਸਮੇਤ 7 ਵੱਖ-ਵੱਖ ਥਾਵਾਂ ’ਤੇ ਆਪਣੀ ਸਰੀਰਕ ਸਿਖਲਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦਵਾਰਾਂ ਦੀ ਪ੍ਰੈਕਟਿਸ ਲਈ ਪੁਲਿਸ ਵੱਲੋਂ ਸਿਖਲਾਈ ਪ੍ਰਾਪਤ ਕੋਚਾਂ ਤੋਂ ਇਲਾਵਾ ਲੋੜੀਂਦੇ ਖੇਡ ਉਪਕਰਨ ਜਿਸ ਵਿੱਚ ਉਮੀਦਵਾਰਾਂ ਦੇ ਅਭਿਆਸ ਲਈ ਹਾਈ ਜੰਪ ਸਟੈਂਡ / ਗੱਦੇ ਅਤੇ ਲੰਬੀ ਛਾਲ ਲਈ ਬੁਨਿਆਦੀ ਢਾਂਚਾ ਸ਼ਾਮਲ ਹੈ, ਵੀ ਪ੍ਰਦਾਨ ਕੀਤੇ ਜਾ ਰਹੇ ਹਨ।ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਹੁਨਰਮੰਦ ਨੌਜਵਾਨਾਂ ਦੀ ਭਰਤੀ ਲਈ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਦੀ ਕੋਚਿੰਗ ਦੇਣ ਵਿੱਚ ਵੀ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਹਰੇਕ ਸੰਭਾਵਿਤ ਉਮੀਦਵਾਰ ਨੂੰ ਨਿਰਪੱਖ ਅਤੇ ਬਰਾਬਰ ਮੌਕੇ ਦਿੱਤੇ ਜਾ ਸਕਣ ਅਤੇ ਉਹ ਅਗਾਮੀ ਪੁਲਿਸ ਭਰਤੀਆਂ ਵਿੱਚ ਪੂਰੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਭਾਗ ਲੈ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਅਫ਼ਸਰਾਂ ਸਮੇਤ ਵੱਖ-ਵੱਖ ਕਾਡਰਾਂ ਵਿਚ 560 ਸਬ-ਇੰਸਪੈਕਟਰਾਂ ਦੀ ਸਿੱਧੀ ਭਰਤੀ ਲਈ ਆਨਲਾਈਨ ਅਰਜ਼ੀਆਂ ਪਹਿਲਾਂ ਹੀ ਮੰਗੀਆਂ ਜਾ ਚੁੱਕੀਆਂ ਹਨ ਅਤੇ ਚਾਹਵਾਨ ਉਮੀਦਵਾਰ 27 ਜੁਲਾਈ, 2021 ਤੱਕ ਆਪਣੀਆਂ ਅਰਜ਼ੀਆਂ ਜਮਾਂ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਜ਼ਿਲ੍ਹਾ ਅਤੇ ਆਰਮਡ ਕਾਡਰਾਂ ਵਿਚ ਤਕਰੀਬਨ 4400 ਕਾਂਸਟੇਬਲਾਂ ਦੀ ਸਿੱਧੀ ਭਰਤੀ ਲਈ ਵੀ ਵਿਭਾਗ ਵੱਲੋਂ ਅਰਜ਼ੀਆਂ ਇਕ ਹਫ਼ਤੇ ਦੇ ਅੰਦਰ-ਅੰਦਰ ਮੰਗੀਆਂ ਜਾਣਗੀਆਂ ਅਤੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਜਮਾਂ ਕਰਵਾ ਸਕਣਗੇ।ਐੱਸ.ਐੱਸ.ਪੀ. ਬਟਾਲਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ ਅਤੇ ਜਲਦ ਤੋਂ ਜਲਦ ਲਿਖਤੀ ਅਤੇ ਸਰੀਰਕ ਜਾਂਚ ਟੈਸਟ ਸਬੰਧੀ ਤਿਆਰੀਆਂ ਸ਼ੁਰੂ ਕਰ ਦੇਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਲਿਸ ਭਰਤੀ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਪੀ.ਐਸ.ਟੀ. ਵਿੱਚ 1600 ਮੀਟਰ ਦੌੜ, ਉੱਚੀ ਛਾਲ ਅਤੇ ਲੰਬੀ ਛਾਲ ਸਮੇਤ ਤਿੰਨ ਫਿਜ਼ੀਕਲ ਟਰਾਇਲ ਈਵੈਂਟ ਸ਼ਾਮਲ ਹਨ। ਹਾਲਾਂਕਿ, ਮਹਿਲਾ ਉਮੀਦਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਸਰੀਰਕ ਜਾਂਚ ਟੈਸਟ ਦੇ ਮਾਪਦੰਡ ਵੱਖਰੇ ਹੋਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS