ਬਟਾਲਾ, 22 ਜੁਲਾਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ ਵਿਨੋਦ ਸ਼ਰਮਾ) ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹਲਕੇ ਦੇ ਵਿਕਾਸ ਸਬੰਧੀ ਚਰਚਾ ਕੀਤੀ ਹੈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਉਣ ਦਦੇ ਨਾਲ ਹਲਕੇ ਦੇ ਵਿਕਾਸ ਲਈ ਹੋਰ ਗ੍ਰਾਂਟ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਹਿਯੋਗ ਸਦਕਾ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਹਲਕੇ ਵਿੱਚ ਬਹੁਤ ਵਿਕਾਸ ਕਾਰਜ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਵਿਖੇ ਅੱਜ ਤੱਕ ਬੱਸ ਅੱਡੇ ਦੀ ਸਹੂਲਤ ਨਹੀਂ ਸੀ ਜੋ ਇਸ ਵਾਰ ਕੈਪਟਨ ਸਰਕਾਰ ਵੱਲੋਂ ਬਣਾਇਆ ਜਾ ਰਿਹਾ ਹੈ।
ਵਿਧਾਇਕ ਲਾਡੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਨਾਮਦੇਵ ਨਗਰ ਘੁਮਾਣ ਦੇ ਵਿਕਾਸ ਸਬੰਧੀ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੇ ਘੁਮਾਣ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਸੜਕ ਨੂੰ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੱਡੀ ਚੀਮਾ ਵਿਖੇ ਆਈ.ਟੀ.ਆਈ. ਦਾ ਨਿਰਮਾਣ ਜਾਰੀ ਹੈ ਅਤੇ ਇਹ ਉਦਯੋਗਿਕ ਸਿਖਲਾਈ ਸੰਸਥਾ ਇਲਾਕੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਹਰਪੁਰਾ ਧੰਦੋਈ ਵਿਖੇ ਖੇਡ ਸਟੇਡੀਅਮ ਦਾ ਨਿਰਮਾਣ ਵੀ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।
ਵਿਧਾਇਕ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਵਿੱਚ ਗ੍ਰਾਂਟ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਵਿਕਾਸ ਕਾਰਜ ਜਾਰੀ ਹਨ ਉਨ੍ਹਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...

COMMENTS