ਲੋਕਾਂ ਦੀ ਸੇਵਾ ਮੇਰਾ ਧਰਮ, ਮੈਂ ਇਸ ਤੋਂ ਕਦੇ ਪਿੱਛੇ ਨਹੀਂ ਹਟਾਂਗਾ - ਤ੍ਰਿਪਤ ਬਾਜਵਾ
ਬਟਾਲਾ, 19 ਜੁਲਾਈ ( ਨੀਰਜ ਸ਼ਰਮਾ/ ਜਸਬੀਰ ਸਿੰਘ/ਵਿਨੋਦ ਸ਼ਰਮਾ ) - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾ ਸਦਕਾ ਬਟਾਲਾ ਲਾਗਲੇ ਪਿੰਡ ਧੁੱਪਸੜੀ ਦੀ ਬਿਜਲੀ ਸਪਲਾਈ ਦੀ ਸਮੱਸਿਆ ਹੱਲ ਹੋ ਗਈ ਹੈ। ਪਿੰਡ ਧੁੱਪਸੜੀ ਨੂੰ ਵੀ ਸ਼ਹਿਰੀ ਫੀਡਰ ਨਾਲ ਜੋੜਿਆ ਜਾਵੇਗਾ ਤਾਂ ਜੋ 24 ਘੰਟੇ ਨਿਰਵਿਗਨ ਬਿਜਲੀ ਸਪਲਾਈ ਮਿਲ ਸਕੇ। ਸ. ਬਾਜਵਾ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਪਾਵਰਕਾਮ ਦੇ ਅਧਿਕਾਰੀਆਂ ਨੇ ਪਿੰਡ ਧੁੱਪਸੜੀ ਨੂੰ ਸ਼ਹਿਰੀ ਫੀਡਰ ਨਾਲ ਜੋੜਨ ਦੀ ਕਾਰਵਾਈ ਅਰੰਭ ਕਰ ਦਿੱਤੀ ਹੈ।ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਧੁੱਪਸੜੀ ਦੇ ਵਸਨੀਕਾਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਨੂੰ ਬਿਜਲੀ ਸਪਲਾਈ ਨੇੜੇ ਦੇ ਬਟਾਲਾ ਸ਼ਹਿਰੀ ਫੀਡਰ ਨਾਲ ਜੋੜਿਆ ਜਾਵੇ, ਕਿਉਂਕਿ ਪਿੰਡ ਨੂੰ ਬਿਜਲੀ ਸਪਲਾਈ ਪੇਂਡੂ ਫੀਡਰ ਤੋਂ ਮਿਲਣ ਕਾਰਨ ਗਰਮੀਆਂ ਵਿੱਚ ਜਾਂ ਫਸਲਾਂ ਪੱਕਣ ਦੇ ਸਮੇਂ ਬਿਜਲੀ ਦੇ ਕੱਟ ਲੱਗੇ ਰਹਿੰਦੇ ਹਨ। ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਪਿੰਡ ਸ਼ਹਿਰ ਦੇ ਨਜ਼ਦੀਕ ਹੀ ਹੈ ਇਸ ਲਈ ਬਿਜਲੀ ਸਪਲਾਈ ਵੀ ਸ਼ਹਿਰੀ ਫੀਡਰ ਨਾਲ ਜੋੜ ਦਿੱਤੀ ਜਾਵੇ। ਸ. ਬਾਜਵਾ ਨੇ ਕਿਹਾ ਪਿੰਡ ਵਾਸੀਆਂ ਦੀ
ਇਸ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਪਾਵਰਕਾਮ ਨੇ ਪਿੰਡ ਦੀ ਬਿਜਲੀ ਸਪਲਾਈ ਸ਼ਹਿਰੀ ਫੀਡਰ ਨਾਲ ਜੋੜਨੀ ਸ਼ੁਰੂ ਕਰ ਦਿੱਤੀ ਹੈ। ਸ. ਬਾਜਵਾ ਨੇ ਕਿਹਾ ਕਿ ਲੋਕਾਂ ਦੀ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦਾ ਫਰਜ ਹੈ ਅਤੇ ਉਨ੍ਹਾਂ ਨੇ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਆਪਣੇ ਇਸ ਫਰਜ ਨੂੰ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਨਾਲ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਉਨ੍ਹਾਂ ਨੇ ਆਪਣੀ ਪੂਰੀ ਵਾਹ ਲਗਾਈ ਹੈ ਅਤੇ ਅੱਜ ਵਿਕਾਸ ਪੱਖੋਂ ਬਟਾਲੇ ਸ਼ਹਿਰ ਦਾ ਮੁਹਾਂਦਰਾ ਬਦਲਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਉਨ੍ਹਾਂ ਦਾ ਧਰਮ ਹੈ ਅਤੇ ਉਹ ਇਸ ਤੋਂ ਕਦੀ ਪਿੱਛੇ ਨਹੀਂ ਹਟਣਗੇ।
ਇਸ ਮੌਕੇ ’ਤੇ ਸਰਪੰਚ ਬਲਜਿੰਦਰ ਕੌਰ, ਸੁਖਵਿੰਦਰ ਸਿੰਘ, ਲਖਬੀਰ ਸਿੰਘ ਮੈਂਬਰ ਪੰਚਾਇਤ, ਮੁਖਤਾਰ ਸਿੰਘ, ਗੁਰਬਚਨ ਸਿੰਘ, ਰਾਜਵਿੰਦਰ ਸਿੰਘ ਰਾਜੂ, ਜਸਕੀਰਤ ਸਿੰਘ, ਪ੍ਰੀਤਮ, ਪ੍ਰੀਤਮ ਲਾਲ, ਅਵਤਾਰ ਸਿੰਘ, ਕੁਲਬੀਰ ਸਿੰਘ, ਜਰਮਨਦੀਪ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ ਫੌਜੀ, ਜਥੇਦਾਰ ਸਤਨਾਮ ਸਿੰਘ, ਮਾਸਟਰ ਬਲਵੀਰ ਸਿੰਘ, ਬੂਟਾ ਸਿੰਘ, ਜਰਮਨਦੀਪ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
For telephonic guidance on COVID-19 from 8 am to 12 noon - Dr Tushar Shah. 9321469911 Dr M Bhatt. 9320407074 Dr D Doshi. ...
-
आज शाहजहांपुर जेल में बंद ऐसे महिला एवं पुरुष बंदियों जिनकी दृष्टि दोष है उन्हें 100 से अधिक निशुल्क चश्मे वितरित किए गए। ज्ञातव्य है कि वि...
COMMENTS