ਆਪ ਆਗੂ ਆਪਣੀ ਗਲਤੀ ਦੀ ਮੰਗੇ ਮੁਆਫ਼ੀ
ਅੰਮ੍ਰਿਤਸਰ,15 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਕੇਸ਼ ਕੁਮਾਰ ਬਾਬੋਵਾਲ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਆਗੂ ਅਤੇ ਗਾਇਕਾਂ ਅਨਮੋਲ ਗਗਨ ਮਾਨ ਵੱਲੋ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਵੱਲੋ ਲਿਖੇ ਭਾਰਤੀ ਸੰਵਿਧਾਨ ਨੂੰ ਮਾੜਾ ਕਹਿਣ ਤੇ ਉਕਤ ਫੈਡਰੇਸ਼ਨ ਆਗੂਆਂ ਨੇ ਸਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ
ਹੋਇਆਂ ਮੰਗ ਕੀਤੀ ਹੈ।ਆਪ ਆਗੂ ਅਨਮੋਲ ਗਗਨ ਮਾਨ ਨੇ ਜੋ ਸੰਵਿਧਾਨ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਹੈ,ਤੇ ਸਖਤ ਤੋ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਅਤੇ ਆਪ ਵੱਲੋ ਇਸ ਨੂੰ ਤੁਰੰਤ ਪਾਰਟੀ ਤੋ ਬਰਖਾਸਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਸਾਰੇ ਵਰਗਾਂ ਨੂੰ ਬਰਾਬਰੀ ਦੇ ਹੱਕ ਹਕੂਕ ਅਤੇ ਖਾਸ ਕਰਕੇ ਔਰਤਾਂ ਨੂੰ ਬਰਾਬਰੀ ਦੇ ਹੱਕ ਇਸ ਸੰਵਿਧਾਨ ਕਰਕੇ ਹੀ ਮਿਲੇ ਹਨ।ਜਿਸ ਕਰਕੇ ਅੱਜ ਔਰਤਾਂ ਹਰ ਖੇਤਰ ਵਿੱਚ ਮੋਹਰਲੀ ਕਤਾਰ ਵਿੱਚ ਖੜੀਆਂ ਹਨ।ਜੇਕਰ ਫਿਰ ਵੀ ਕੋਈ ਸ਼ੱਕ ਹੋਵੇ ਤਾਂ ਇਸ ਤੋ ਪਿਛਲਾ ਇਤਿਹਾਸ ਪੜ੍ਹ ਲੈਣਾ ਕਿ ਔਰਤ ਜਾਤੀ ਨੂੰ ਇਹ ਉਚਾਈ ਵਾਲੀਆਂ ਮੰਜ਼ਿਲਾਂ ਪ੍ਰਾਪਤ ਕਿਵੇਂ ਹੋਈਆਂ ਹਨ। ਸੰਵਿਧਾਨ ਨੂੰ ਮਾੜਾ ਕਹਿਣ ਵਾਲੀ ਬੀਬੀ ਅਨਮੋਲ ਗਗਨ ਮਾਨ ਇੱਥੇ ਤੁਹਾਨੂੰ ਦੱਸ ਦੇਈਏ ਕਿ ਭਾਰਤ ਦਾ ਸੰਵਿਧਾਨ ਨਹੀਂ ਮਾੜਾ ਇਸ ਨੂੰ ਲਾਗੂ ਕਰਨ ਵਾਲੇ ਲੋਕਾਂ ਦੀ ਨੀਅਤ ਮਾੜੀ ਹੈ। ਜੇਕਰ ਭਾਰਤ ਦੀ ਆਜ਼ਾਦੀ ਤੋਂ ਬਾਅਦ ਆਈਆਂ ਸਰਕਾਰਾਂ ਸੰਵਿਧਾਨ ਨੂੰ ਸਹੀ ਮੁਆਇਨਿਆ ਵਿੱਚ ਲਾਗੂ ਕਰਦੀਆਂ ਤਾਂ ਅਜ ਹਰੇਕ ਵਰਗ ਚ' ਬਰਾਬਰਤਾ ਹੁੰਦੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Corona Virus]$type=slider$c=8$l=0$a=0$sn=600
अधिक खबरे देखे .
-
हिमाचल प्रदेश : पूरा हुआ 14 वर्षों का वनवास अब तो विभाग में समायोजित करें सरकार ग्राम रोजगार सेवक हिमाचल प्रदेश ( Government Gram Rozgar Sev...
-
सिरमौर : GSSS लाना चैता की कार्यवाहक प्रधानाचार्य श्रीमती मीनाक्षी ने बताया कि पलक तोमर पुत्री श्री योगराज गाँव चेवडी ने 500/469 94% अंक...
-
सिरमौर : नौहराधार तहसील के भूटली मानल के पास एक दर्दनाक हादसे मे तीन व्यक्तियो की मौत व एक व्यक्ति के घायल होने का समाचार मिला है । ...
-
रा० व० मा० पाठशाला लाना चैता के पांच छात्रों को लैपटॉप की सोगात प्रदान की गई | इस पाठशाला के छात्रों ने Laptop हासिल कर एक रिकार्ड कायम किय...
-
कण्डीसौड़ः विकासखंड थौलधार की क्षेत्र पंचायत की बैठक ब्लाक प्रमुख श्रीमती प्रभा बिष्ट की अध्यक्षता में आयोजित की गई। बीडीसी में ...
-
गिरिडीह जिले में एक महिला किसान की निर्मम हत्या कर दी गई है. घटना को उस वक्त अंजाम दिया गया है जब महिला खेत से सब्जी तोड़ने के बाद वापस अपने ...
-
આજે જળ સંચય અભિયાન અંતર્ગત થેરવાડા મુકામે બેઠક મળી... જળ એ જ જીવન છે. પાણી આપણા સૌની પ્રાથમિક જરૂરિયાત છે. આજે ભૂમિગત જળ 1200 ફૂટે પહોંચ્યા...
-
ਨਜ਼ਦੀਕੀ ਰਿਸ਼ਤੇਦਾਰ ਮਾਸੀ-ਮਾਸੜ ਨੂੰ ਮਿਲਣ ਪਹੁੰਚਿਆ ਅਰਸ਼ਦੀਪ। ਅੰਮ੍ਰਿਤਸਰ,31 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ...
-
थौलधार :nभगवान नागराजा धाम कांगुड़ा में पहुंचे मुख्यमंत्री पुष्कर सिंह धामी ने हैली पैड पर उतरते ही जनता को अभिवादन किया. नागराजा...
-
- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ, ਤਨਖਾਹ ਕਮਿਸ਼ਨ ਦੀ ਥਾਂ ਉਤੇ ‘ਅਨਾਮਲੀ ਕਮੇਟੀ’, ਮਹਿੰਗਾਈ ਭੱਤਾ, ਪਰਖਕਾਲ ਸਮਾਂ ਘ...
COMMENTS