ਅੰਮ੍ਰਿਤਸਰ,22 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਸਿੰਚਾਈ ਅਤੇ ਬਿਜਲੀ ਖੋਜ ਸੰਸਥਾ ਵਰਕਰ ਯੂਨੀਅਨ (ਰਜਿ:) ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਪ੍ਰਧਾਨ ਸਾਹਿਬ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਯੂਨੀਅਨ ਦੇ ਅਹੁਦੇਦਾਰਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਰਿਸਰਚ ਕੇਡਰ ਦੇ ਮੁਲਾਜਮਾਂ ਨੇ ਭਾਗ ਲਿਆ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਉਪਰੰਤ ਯੂਨੀਅਨ ਆਗੂਆਂ ਵੱਲੋ ਇਕ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋ ਜਲ ਸਰੋਤ ਵਿਭਾਗ ਦੇ ਪੁਨਰਗਠਨ ਦੌਰਾਨ ਰਿਸਰਚ ਕੇਡਰ ਦੀਆਂ ਬਹੁਤ ਹੀ ਮਹੱਤਵਪੂਰਨ ਹੈੱਡ ਲੈਬਾਰਟਰੀ ਅਟੈਂਡੈਟ ਦੀਆਂ ਅਸਾਮੀਆਂ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਲੈਬਾਰਟਰੀ ਅਟੈਂਡੈਟ ਦੀਆਂ 75 ਪ੍ਰਤੀਸ਼ਤ ਅਸਾਮੀਆਂ
ਖਤਮ ਕਰਕੇ ਜਿੱਥੇ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਲਈ ਗੰਭੀਰ ਸਮੱਸਿਆ ਖੜੀ ਕਰ ਦਿੱਤੀ ਗਈ ਹੈ,ਉੱਥੇ ਮਹਿਕਮੇ ਦਾ ਕੰਮ ਵੀ ਵੱਡੇ ਪੱਧਰ ਤੇ ਪ੍ਰਭਾਵਿਤ ਹੋਵੇਗਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਗੰਭੀਰ ਮੁਸ਼ਕਲ ਨੂੰ ਲੈਕੇ ਯੂਨੀਅਨ ਦਾ ਇੱਕ ਵਫਦ ਮੁੱਖ ਇੰਜੀਨੀਅਰ/ਪਾਲਿਸੀ ਰਿਫਾਰਮਜ ਅਤੇ ਮੁੱਖ ਇੰਜੀਨੀਅਰ/ ਹੈਡਕੁਆਟਰ ਚੰਡੀਗੜ੍ਹ ਨੂੰ ਵੀ ਮਿਲਿਆ ਹੈ,ਪ੍ਰੰਤੂ ਉਹਨਾਂ ਵੱਲੋ ਵੀ ਕੋਈ ਤਸੱਲੀਬਖਸ਼ ਜਵਾਬ ਨਹੀਂ ਦਿੱਤਾ ਗਿਆ,ਜਿਸ ਕਾਰਨ ਮੁਲਾਜ਼ਮਾਂ ਅੰਦਰ ਕਾਫੀ ਬੇਚੈਨੀ ਅਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਮੀਟਿੰਗ ਵਿੱਚ ਹੋਈ ਭਾਰੀ ਇਕੱਤਰਤਾ ਦੌਰਾਨ ਇਕ ਮਤਾ ਪਾਸ ਕਰਕੇ ਸਰਕਾਰ ਵੱਲੋ ਜਲ ਸਰੋਤ ਵਿਭਾਗ ਦੇ ਪੁਨਰਗਠਨ ਦੌਰਾਨ ਖਤਮ ਕੀਤੀਆ ਗਈਆਂ ਅਸਾਮੀਆਂ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਗਿਆ ਹੈ।ਅਤੇ ਖਤਮ ਕੀਤੀਆ ਗਈਆਂ ਅਸਾਮੀਆਂ ਨੂੰ ਮੁੜ ਬਹਾਲ ਕਰਵਾਉਣ ਲਈ ਯੂਨੀਅਨ ਦਾ ਇਕ ਉਚ ਪੱਧਰੀ ਵਫਦ ਜਲਦੀ ਹੀ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਮਿਲ ਕੇ ਮੰਗ ਪੱਤਰ ਦੇਵੇਗਾ।ਹੋਰਨਾਂ ਤੋਂ ਇਲਾਵਾ ਇਸ ਮੌਕੇ ਜਨਰਲ ਸਕੱਤਰ ਗੁਰਜੀਤ ਸਿੰਘ, ਕੁਲਭੂਸ਼ਨ ਬੈਂਸ,ਅਜੇ ਕੁਮਾਰ, ਜਸਜੀਤ ਸਿੰਘ,ਮੈਡਮ ਮਧੂ ਬਾਲਾ,ਮਨਦੀਪ ਕੌਰ,ਅਮਰਦੀਪ ਸਿੰਘ,ਨਵਜੋਤ ਸਿੰਘ,ਮਨਦੀਪ ਕੌਰ,ਚਰਨ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS