ਅੰਮ੍ਰਿਤਸਰ,22 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸੀ ਪੀ ਐਫ ਕਰਮਚਾਰੀ ਯੂਨੀਅਨ ਦੀ ਵਾਅਦਾ ਯਾਦ ਦਿਵਾਉ ਪਟਿਆਲਾ ਵਿਖੇ ਹੋ ਰੈਲੀ ਵਿੱਚ ਨਹਿਰੀ ਪਟਵਾਰੀ ਯੂਨੀਅਨ ਪੰਜਾਬ ਦੀਆਂ ਜਿਲ੍ਹਾ ਇਕਾਈਆਂ ਵੱਲੋਂ ਵੱਡੇ ਪੱਧਰ ਤੇ ਸਮੂਲੀਅਤ ਕੀਤੀ ਜਾਵੇਗੀ।ਉਕਤ ਦੀ ਜਾਣਕਾਰੀ ਦਿੰਦਿਆ ਯੂਨੀਅਨ ਦੇ ਸੂਬਾ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਦੱਸਿਆ ਕਿ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸੀ ਪੀ ਐਫ ਕਰਮਚਾਰੀ ਯੂਨੀਅਨ ਵੱਲੋਂ ਲਗਾਤਾਰ ਸੰਘਰਸ਼ ਵਿੱਢਿਆ ਹੋਇਆ ਹੈ। ਪ੍ਰੰਤੂ ਪੰਜਾਬ ਸਰਕਾਰ ਵੱਲੋ ਕਰਮਚਾਰੀਆਂ ਦੀ ਇਹ ਜਾਇਜ਼ ਅਤੇ ਹੱਕੀ ਮੰਗ ਜੋ ਮੌਜੂਦਾ ਸਰਕਾਰ ਵੱਲੋ ਚੋਣਾਂ ਦੌਰਾਨ ਮੰਨੀ ਹੋਈ ਹੈ ਹੁਣ ਸਾਢੇ ਚਾਰ ਸਾਲ ਬੀਤਣ ਤੇ ਵੀ ਪੰਜਾਬ ਸਰਕਾਰ ਵੱਲੋ ਇਸ ਮੰਗ ਵੱਲ ਕੋਈ
ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਸਮੂੰਹ ਵਿਭਾਗਾਂ ਦੇ ਕਰਮਚਾਰੀਆਂ ਵੱਲੋ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿੱਚ ਇਹ ਰੋਸ ਰੈਲੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਹਰੇਕ ਕੈਟਾਗਰੀ ਦੇ ਮੁਲਾਜ਼ਮ ਅਤਿਅੰਤ ਦੁੱਖੀ ਅਤੇ ਲਾਚਾਰ ਨਜ਼ਰ ਆ ਰਹੇ ਹਨ।ਅਤੇ ਇਸ ਤੋਂ ਦੁੱਖੀ ਲੋਕ ਕਾਂਗਰਸ ਦੀ ਸਰਕਾਰ ਨੂੰ ਚੱਲਦਾ ਕਰਨ ਲਈ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਹਿਰੀ ਪਟਵਾਰੀ ਯੂਨੀਅਨ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 24 ਅਗਸਤ ਨੂੰ ਪਟਿਆਲਾ ਵਿਖੇ ਹੋ ਰਹੀ ਰੈਲੀ ਵਿੱਚ ਸੀ ਪੀ ਐਫ ਕਰਮਚਾਰੀ ਯੂਨੀਅਨ ਨੂੰ ਆਪਣਾ ਪੂਰਨ ਸਮਰਥਨ ਦਿੰਦੀ ਹੋਈ ਪੰਜਾਬ ਦੇ ਸਾਰੇ ਜ਼ਿਲਿਆਂ ਤੋਂ ਵੱਡੀ ਗਿਣਤੀ ਚ' ਪਟਿਆਲਾ ਰੈਲੀ ਵਿੱਚ ਪਹੁੰਚਣ ਦੀ ਅਪੀਲ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਕਰਮਚਾਰੀਆਂ ਦੀ ਇਸ ਜਾਇਜ ਮੰਗ ਨੂੰ ਪ੍ਰਵਾਨ ਨਹੀਂ ਕਰਦੀ ਓਦੋਂ ਤਕ ਸੰਘਰਸ਼ ਨੂੰ ਦਿਨ ਬਦਿਨ ਤੇਜ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਨਾਲ ਨਹਿਰੀ ਪਟਵਾਰੀ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ ਅਤੇ ਸੂਬਾ ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ ਉਨ੍ਹਾਂ ਦੇ ਨਾਲ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...

COMMENTS