ਅੰਮ੍ਰਿਤਸਰ,18 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਦੀ ਹੰਗਾਮੀ ਮੀਟਿੰਗ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ,ਸੂਬਾ ਸਕੱਤਰ ਜਨਰਲ ਲਖਵਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ,ਤੋਂ ਇਲਾਵਾ ਫੈਡਰੇਸ਼ਨ ਦੇ ਸਰਗਰਮ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।ਮੀਟਿੰਗ ਦੌਰਾਨ ਵਖ ਵਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋ ਚੋਣਾਂ ਦੌਰਾਨ ਦਲਿਤ ਸਮਾਜ ਨਾਲ ਕੀਤੇ 21ਵਾਅਦਿਆਂ ਵਿੱਚੋ ਸਾਢੇ ਚਾਰ ਸਾਲ ਬੀਤ ਜਾਣ ਤੇ ਅਜੇ ਤਕ ਕੋਈ ਇਕ ਵੀ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ।ਜਿਸ ਕਰਕੇ
ਦਲਿਤ ਸਮਾਜ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਚੋਣਾਂ ਦੌਰਾਨ ਸਰਕਾਰ ਨੇ ਦਲਿਤ ਮੁਲਾਜਮਾਂ ਨਾਲ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ ਦਾ ਵਾਅਦਾ ਕੀਤਾ ਸੀ,ਜਿਸ ਨੂੰ ਅਜੇ ਤਕ ਲਟਕਾ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋ ਸਰਕਾਰ ਨੂੰ ਵਾਰ ਵਾਰ ਮੰਗ ਪੱਤਰ ਦੇਣ ਤੇ ਵੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ ਹੈ।ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਅਤੇ ਸਕੱਤਰ ਜਨਰਲ ਲਖਵਿੰਦਰ ਸਿੰਘ ਨੇ ਕਿਹਾ ਕਿ ਫੈਡਰੇਸ਼ਨ ਵੱਲੋ ਇਸ ਸੰਬੰਧੀ ਜਲਦੀ ਹੀ ਜਿਲ੍ਹਾ ਇਕਾਈਆਂ ਵੱਲੋ ਆਪੋ ਆਪਣੇ ਜਿਲ੍ਹੇ ਦੇ ਮੰਤਰੀਆਂ/ਵਿਧਾਇਕਾਂ ਨੂੰ ਮੰਗ/ਯਾਦ ਪੱਤਰ ਦਿੱਤੇ ਜਾਣਗੇ ਜਿਸ ਵਿੱਚ 85ਵੀਂ ਸੰਵਿਧਾਨਕ ਸੋਧ ਨੂੰ ਲਾਗੂ ਕਰਨ ਅਤੇ 10 ਅਕਤੂਬਰ 2014 ਦੇ ਗੈਰ ਕਾਨੂੰਨੀ ਅਤੇ ਦਲਿਤ ਮਾਰੂ ਜਾਰੀ ਕੀਤੇ ਗਏ ਪੱਤਰ ਨੂੰ ਰਦ ਕਰਨ,ਨੌਕਰੀਆਂ ਵਿੱਚ ਬੈਗਲਾਗ ਪੂਰਾ ਕਰਨ ਤੋਂ ਇਲਾਵਾ ਦਲਿਤ ਸਮਾਜ ਦੀਆਂ ਕਈ ਹੋਰ ਅਹਿਮ ਮੰਗਾਂ ਹਨ,ਜੇਕਰ ਸਰਕਾਰ ਵੱਲੋ ਫਿਰ ਵੀ ਟਾਲ ਮਟੋਲ ਵਾਲੀ ਨੀਤੀ ਜਾਰੀ ਰੱਖੀ ਤਾਂ ਫੈਡਰੇਸ਼ਨ ਦਾ ਅਗਲਾ ਐਕਸ਼ਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਹੋਵੇਗਾ।ਇਸ ਮੌਕੇ ਸਮੂੰਹ ਫੈਡਰੇਸ਼ਨ ਆਗੂਆਂ ਨੇ ਸਖਤ ਲਹਿਜੇ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਵੱਲੋ ਸਰਕਾਰ ਬਣਾਉਣ ਤੋਂ ਪਹਿਲਾਂ ਚੋਣ ਮੈਨੀਫੈਸਟੋ ਵਿੱਚ ਦਲਿਤ ਸਮਾਜ ਨਾਲ ਕੀਤੇ ਵਾਅਦੇ ਬਾਕੀ ਰਹਿੰਦੇ ਸਮੇਂ ਤਕ ਪੂਰੇ ਨਾ ਕੀਤੇ ਗਏ ਤਾਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਸ ਨੂੰ ਭਾਰੀ ਖਮਿਆਜ਼ਾ ਭੁਗਤਣਾਂ ਪਵੇਗਾ।ਹੋਰਨਾਂ ਤੋਂ ਇਲਾਵਾ ਇਸ ਮੌਕੇ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾgਰ ਬਾਬੋਵਾਲ,ਜਨਰਲ ਸਕੱਤਰ ਗੁਰਮੀਤ ਥਾਪਾ,ਮਹਿੰਦਰ ਰਾਜ,ਨਰਿੰਦਰ ਸਿੰਘ, ਬਲਜਿੰਦਰ ਸਿੰਘ ਵਿਰਦੀ,ਸਰਬਜੀਤ ਸਿੰਘ, ਰਾਧੇ ਸਾਂਮ,ਸੱਜਣ ਸਿੰਘ,ਓਮ ਪ੍ਰਕਾਸ਼,ਸੁਰਿੰਦਰਪਾਲ ਸਿੰਘ ਆਦਿ ਵੱਡੀ ਗਿਣਤੀ ਵਿੱਚ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
राजसमन्द व भीलवाड़ा जिले की सिमा पर विराजित मेवाड़ प्रसिद्ध धाम प्रभु श्री खजुरिया श्याम मंदिर परिसर में हर वर्ष की भांति इस वर्ष भी क्षेत्र...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
સ્વ. સુહાસિનીબેન વ્યાસના આત્માની સદગતી માટે પ્રાર્થના કરવામાં આવી સ્વ. સુહાસીનીબેન વ્યાસના દુ:ખદ નિધન બાદ સમગ્ર સિધ્ધપુરમાં શોક છવાયો છે ત્...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...

COMMENTS