ਵਣ ਮਹਾਉਤਸਵ ਨੂੰ ਸਮਰਪਿਤ ਪੌਦਾ ਲਗਾਇਆ ਗਿਆ
ਕਾਹਨੂੰਵਾਨ 24 ਅਗਸਤ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ )
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਵੱਲੋਂ ਅੱਜ ਬਲਾਕ ਕਾਹਨੂੰਵਾਨ 1 ਦੇ ਸਮੂਹ ਸਕੂਲ ਮੁਖੀਆਂ ਨਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਸ਼ਰੀਫ਼ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਸਮੇਂ ਸਮੇਂ ਤੇ
ਅਭਿਆਸ ਪ੍ਰਸ਼ਨਾਵਲੀ ਦੀਆਂ ਸ਼ੀਟਾ ਭੇਜੀਆਂ ਜਾ ਰਹੀਆਂ ਹਨ , ਜੋ ਕਿ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੇਖੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਅਤੇ ਸਟੇਟ ਵੱਲੋਂ ਭੇਜੀਆਂ ਸ਼ੀਟਾ ਦਾ ਹਰ ਬੱਚੇ ਦਾ ਅਭਿਆਸ ਸਮੇਂ ਸਿਰ ਕਰਵਾਇਆ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ। ਇਸ ਦੌਰਾਨ ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਲਖਵਿੰਦਰ ਸਿੰਘ ਸੇਖੋਂ , ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ , ਬੀ.ਐਮ.ਟੀ. ਮਲਕੀਤ ਸਿੰਘ ਕਾਹਨੂੰਵਾਨ ਵੱਲੋਂ ਵੀ ਹਾਜ਼ਰ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਤੇ ਬੀ.ਪੀ.ਈ.ਓ. ਲਖਵਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ਰੀਫ ਵਿਖੇ ਵਣਉਤਸਵ ਮਨਾਉਂਦੇ ਹੋਏ ਪੌਦਾ ਲਗਾਇਆ ਗਿਆ। ਇਸ ਮੌਕੇ ਸਰਪੰਚ ਚੱਕ ਸ਼ਰੀਫ਼ ਰੂਪ ਸਿੰਘ ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ , ਡੀ.ਈ.ਓ. ਦਫ਼ਤਰ ਤੋਂ ਪੰਕਜ ਕੁਮਾਰ , ਪਵਨ ਕੁਮਾਰ , ਸੈਂਟਰ ਮੁੱਖ ਅਧਿਆਪਕ ਬਲਜੀਤ ਸਿੰਘ ਸੈਣੀ , ਸੁਖਬੀਰ ਸਿੰਘ , ਗੁਰਮੇਜ ਸਿੰਘ , ਸੁਖਬੀਰ ਕੌਰ , ਜੈਦੇਵ ਸਿੰਘ , ਰਘਬੀਰ ਸਿੰਘ , ਬੀ.ਐਮ.ਟੀ ਨਸੀਬ ਸਿੰਘ , ਵਰਿੰਦਰ ਕੁਮਾਰ , ਰਣਜੀਤ ਕੌਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
जामनेर तालुका पत्रकार संघ कार्यकारणी की घोषणा अमोल महाजन को अध्यक्ष और पंढरीनाथ पाटिल को सचिव के रूप में चुना गया। हाल ही में शहर के पचोरा...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
ਵਣ ਮਹਾਉਤਸਵ ਨੂੰ ਸਮਰਪਿਤ ਪੌਦਾ ਲਗਾਇਆ ਗਿਆ ਕਾਹਨੂੰਵਾਨ 24 ਅਗਸਤ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ ) ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱ...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...

COMMENTS