ਕਿਹਾ ਕਾਂਗਰਸ ਤੋਂ ਸਤਾਏ ਲੋਕਾਂ ਵੱਲੋ ਗਠਜੋੜ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਅੰਮ੍ਰਿਤਸਰ, 12 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਇੰਚਾਰਜ ਅਤੇ ਵਿਧਾਨ ਸਭਾ ਹਲਕਾ ਮਜੀਠਾ ਤੋਂ ਬਸਪਾ ਵੱਲੋ ਵਿਧਾਇਕ ਦੀ ਚੋਣ ਲੜ ਚੁੱਕੇ ਜੁਝਾਰੂ ਨੇਤਾ ਸੀਤਲ ਸਿੰਘ ਚਾਚੋਵਾਲੀ ਵੱਲੋ ਹਲਕੇ ਦੇ ਵਖ ਵਖ ਪਿੰਡਾਂ ਦੇ ਤੂਫਨੀ ਦੌਰੇ ਕਰਨ ਉਪਰੰਤ ਸਥਾਨਕ ਕਸਬਾ ਜੈਂਤੀਪੁਰ ਵਿਖੇ ਕੁੱਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਸਾਢੇ ਚਾਰ ਸਾਲ ਦੇ ਰਾਜ ਦੌਰਾਨ ਅਤਿਅੰਤ ਦੁੱਖੀ ਨਜਰ ਆ ਰਹੇ ਹਨ। ਕਾਂਗਰਸ ਪਾਰਟੀ ਵੱਲੋ ਗੁਰੂ ਸਾਹਿਬ ਦੀਆਂ ਝੂਠੀਆਂ ਕਸਮਾਂ ਖਾ ਕੇ ਬਟੋਰੀਆ ਵੋਟਾਂ ਨਾਲ ਰਾਜ ਸਤਾ ਦੀ ਪ੍ਰਾਪਤੀ ਤੋ ਬਾਅਦ ਕੈਪਟਨ
ਸਰਕਾਰ ਵੱਲੋ ਲੋਕਾਂ ਦੀ ਕੋਈ ਸਾਰ ਨਹੀਂ ਲਈ ਗਈ, ਜਿਸ ਤੋਂ ਲੋਕ ਅਜ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ ਅਤੇ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਵਿੱਤਰ ਗਠਜੋੜ ਤੋਂ ਖੁਸ਼ ਨਜ਼ਰ ਆ ਰਹੇ ਹਨ। ਜਿਸ ਦੇ ਸਦਕਾ ਮੀਟਿੰਗਾ ਵਿੱਚ ਗਠਜੋੜ ਨੂੰ ਬੇਹੱਦ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਚਾਚੋਵਾਲੀ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਰੇਕ ਵਰਗ ਨੂੰ ਮਿਲੀਆਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ, ਜੋ ਕਾਂਗਰਸ ਸਰਕਾਰ ਆਉਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਬੰਦ ਕਰ ਦਿਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨਾਲ ਕਾਂਗਰਸ ਸਰਕਾਰ ਵੱਲੋ ਕੀਤੇ ਧੋਖਾ ਦਾ ਬਦਲਾ ਲੋਕ ਚੋਣਾਂ ਦੌਰਾਨ ਇਨ੍ਹਾਂ ਦੀਆਂ ਜਮਾਨਤਾਂ ਜਬਤ ਕਰਵਾ ਕੇ ਲੈਣ ਦਾ ਮੂਡ ਬਣਾਈ ਬੈਠੇ ਹਨ।ਉਨ੍ਹਾਂ ਕਿਹਾ ਕਿ ਬਸਪਾ ਦੇ ਜੁਝਾਰੂ ਆਗੂਆਂ/ਵਰਕਰਾਂ ਵਲੋ ਪੂਰੀ ਮਿਹਨਤ ਅਤੇ ਸਿਦਤ ਨਾਲ ਗਠਜੋੜ ਦੀ ਮਜਬੂਤੀ ਲਈ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਅਤੇ ਕੇਡਰ ਕੈਂਪ ਲਗਾ ਕੇ ਲੋਕਾਂ ਨੂੰ ਵੱਡੇ ਪੱਧਰ ਤੇ ਲਾਮਬੰਦ ਕੀਤਾ ਜਾ ਰਿਹਾ ਹੈ।ਪੰਜਾਬ ਵਾਸੀਆਂ ਦੇ ਮਿਲ ਰਹੇ ਭਰਵੇਂ ਹੁੰਗਾਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਅੰਦਰ ਲੋਕ ਸਿਰਫ ਤੇ ਸਿਰਫ ਬਹੁਜਨ ਸਮਾਜ ਪਾਰਟੀ-ਸ੍ਰੋਮਣੀ ਅਕਾਲੀ ਦਲ ਗਠਜੋੜ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਨਾਲ ਜੋਗਾ ਸਿੰਘ ਮੈਂਬਰ ਪੰਚਾਇਤ ਚਾਚੋਵਾਲੀ ਅਤੇ ਕਨਵੀਨਰ ਬੀ ਵੀ ਐਫ ਹਲਕਾ ਮਜੀਠਾ,ਹਜੂਰ ਸਿੰਘ ਮੀਤ ਪ੍ਰਧਾਨ ਹਲਕਾ ਮਜੀਠਾ, ਗਰੀਬ ਸਿੰਘ ਕਨਵੀਨਰ ਬੀ ਵੀ ਐਫ ਜਿਲ੍ਹਾ ਅੰਮ੍ਰਿਤਸਰ,ਤਰਲੋਕ ਸਿੰਘ ਸਾਬਕਾ ਸਰਪੰਚ, ਸਵਿੰਦਰ ਸਿੰਘ ਫੌਜੀ,ਸਤਨਾਮ ਸਿੰਘ,ਅਨੋਖ ਸਿੰਘ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...

COMMENTS