ਵਿਧਾਇਕ ਦੀ ਲਾਪ੍ਰਵਾਹੀ,ਨਹੀਂ ਹੋਇਆ ਵਿਕਾਸ ਗਲੀਆਂ ਚ' ਘੁੰਮ ਰਿਹਾ ਗੰਦਾ ਪਾਣੀ
ਅੰਮ੍ਰਿਤਸਰ,12 ਅਗਸਤ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਵਿਧਾਨ ਸਭਾ ਹਲਕਾ ਪੱਛਮੀ ਦੇ ਇਲਾਕਾ ਇੰਦਰਾ ਕਲੋਨੀ ਕੋਟ ਖਾਲਸਾ ਦੀਆਂ ਗਲੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਘੁੰਮਦਾ ਹੋਇਆ ਹੁਣ ਲੋਕਾਂ ਦੇ ਘਰਾਂ ਅੰਦਰ ਘੁਸ ਗਿਆ ਹੈ ਅਤੇ ਹੁਣ ਨਾ ਸਿਰਫ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਸਗੋ ਘਰਾਂ ਵਿੱਚ ਰੋਟੀ ਬਣਾਉਣਾ ਅਤੇ ਖਾਣਾਂ ਵੀ ਬਹੁਤ ਮੁਸ਼ਕਿਲ ਹੋ ਗਿਆ ਹੈ,ਇਸ ਸੰਬੰਧੀ ਅਮ੍ਰਿੰਤਸਰ ਦੇ ਵਿਧਾਨ ਸਭਾ ਹਲਕਾ ਪੱਛਮੀ ਤੋ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਨੇ ਇੰਦਰਾ
ਕਲੋਨੀ ਦੀਆਂ ਗਲੀਆਂ ਦਾ ਦੌਰਾ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ, ਇਸ ਮੌਕੇੇ ਉਹਨਾਂ ਦੇ ਨਾਲ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਜੋਨ ਇੰਚਾਰਜ ਤਾਰਾ ਚੰਦ ਭਗਤ,ਮਾ: ਰਾਜ ਕੁਮਾਰ ਬੱਬੀ, ਜਗਦੀਸ਼ ਦੁੱਗਲ, ਅਨੋਖ ਸਿੰਘ ਭੱਟੀ, ਬਲਹਾਰ ਸਿੰਘ, ਮੈਡਮ ਪਿੰਕੀ ਕੌਰ, ਸ੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ,ਸਵਿੰਦਰ ਸਿੰਘ ਕੋਟ ਖਾਲਸਾ, ਮੇਜਰ ਸਿੰਘ ਸਰਕਾਰੀਆ ਅਤੇ ਹੋਰ ਇਲਾਕਾ ਨਿਵਾਸੀ ਸਨ, ਇਸ ਮੌਕੇੇ ਮਨਜੀਤ ਸਿੰਘ ਅਟਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਰਾਜ ਵਿੱਚ ਗਰੀਬ ਵਰਗ ਦੇ ਲੋਕ ਜਾਨਵਰਾ ਤੋ ਵੀ ਬਦਤਰ ਜਿੰਦਗੀ ਜਿਉਣ ਲਈ ਮਜਬੂਰ ਹਨ ਜਿਸ ਦੀ ਪ੍ਰਤੱਖ ਮਿਸਾਲ ਗਲੀ ਨੰਬਰ 9 ਵਿੱਚ ਵੱਸਦੇ ਲੋਕ ਹਨ, ਉਨ੍ਹਾਂ ਕਿਹਾ ਕਿ ਗੰਦਾ ਪਾਣੀ ਗਲੀਆ ਅਤੇ ਘਰਾਂ ਵਿੱਚ ਵੜਨ ਨਾਲ ਬੱਚੇ, ਔਰਤਾਂ, ਮਰਦ ਅਤੇ ਬਜੁਰਗ ਚਰਮ ਰੋਗਾਂ ਦੇ ਸ਼ਿਕਾਰ ਹੋ ਰਹੇ ਹਨ ਪ੍ਰੰਤੂ ਇਲਾਕੇ ਦਾ ਕਾਂਗਰਸੀ ਵਿਧਾਇਕ ਅੱਖਾਂ ਮੀਟੀ ਬੈਠਾ ਇਲਾਕਾ ਨਿਵਾਸੀਆਂ ਦੀ ਕੋਈ ਪ੍ਰਵਾਹ ਨਹੀਂ ਕਰ ਰਿਹਾ।ਉਨ੍ਹਾਂ ਮਿਉਸੀਪਲ ਕਾਰਪੋਰੇਸ਼ਨ ਅਮ੍ਰਿੰਤਸਰ ਦੇ ਉਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਇਸ ਇਲਾਕੇ ਦਾ ਸੀਵਰੇਜ ਸਿਸਟਮ ਤੁਰੰਤ ਦਰੁਸਤ ਕਰਵਾ ਕਿ ਲੋਕਾਂ ਨੂੰ ਇਸ ਨਰਕ ਵਿੱਚੋ ਬਾਹਰ ਕੱਢਿਆ ਜਾਵੇ,ਇਸ ਸੰਬੰਧੀ ਮਹਿਕਮੇ ਦੀ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਹਨਾਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਤੋਂ ਜਲਦ ਮਸਲਾ ਹੱਲ ਨਾ ਹੋਇਆ ਤਾਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੜਕਾਂ ਤੇ ਉਤਰਨ ਲਈ ਮਜਬੂਰ ਹੋਵੇਗੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...

COMMENTS