*ਗੁਰਦਾਸਪੁਰ 09 ਅਗਸਤ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ)
*ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰੱਟੇ ਦੀ ਬਜਾਏ ਸੰਕਲਪ ਆਧਾਰਿਤ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਤਹਿਤ ਵਿਭਾਗ ਵੱਲੋਂ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ 6 ਅਗਸਤ ਤੋਂ ਗਣਿਤ ਮੇਲੇ ਕਰਵਾਏ ਜਾ ਰਹੇ ਹਨ।*
*ਹਰਪਾਲ ਸਿੰਘ ਸੰਧਾਵਾਲੀਆ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀ ਉਤਸ਼ਾਹ ਪੂਰਵਕ ਸ਼ਮੂਲੀਅਤ ਨਾਲ ਜਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਗਣਿਤ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਵਿਭਾਗੀ ਸਮਾਂ ਸਾਰਣੀ ਅਨੁਸਾਰ ਗਣਿਤ ਮੇਲੇ ਕਰਵਾਏ ਜਾਣੇ ਹਨ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਗਣਿਤ ਵਿਸ਼ੇ ਨੂੰ ਆਮ ਤੌਰ 'ਤੇ ਵਿਦਿਆਰਥੀਆਂ ਵੱਲੋਂ ਮੁਸ਼ਕਿਲ ਅਤੇ ਖੁਸ਼ਕ ਵਿਸ਼ਾ ਸਮਝਿਆ ਜਾਂਦਾ ਹੈ ਅਤੇ ਬਹੁਗਿਣਤੀ ਵਿਦਿਆਰਥੀ ਗਣਿਤ ਵਿਸ਼ਾ ਪੜ੍ਹਨ ਤੋਂ ਕੰਨੀ ਕਤਰਾਉਂਦੇ ਹਨ।ਜਦਕਿ ਗਣਿਤ ਵਿਸ਼ਾ ਨਾ ਤਾਂ ਮੁਸ਼ਕਿਲ ਹੈ ਅਤੇ ਨਾ ਹੀ ਖੁਸ਼ਕ।ਗਣਿਤ ਵਿਸ਼ੇ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਪੈਦਾ ਕਰਨ ਦੇ ਮਨੋਰਥ ਨਾਲ ਹੀ ਗਣਿਤ ਮੇਲੇ ਕਰਵਾਏ ਜਾ ਰਹੇ ਹਨ।ਮੇਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਦੀ ਮੱਦਦ ਨਾਲ ਗਣਿਤ ਦੇ ਸੰਕਲਪਾਂ ਨੂੰ ਪ੍ਰਯੋਗੀ ਤੌਰ 'ਤੇ ਸਪੱਸ਼ਟ ਕਰਦੇ ਮਾਡਲ ਅਤੇ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਖੁਦ ਮੇਲਿਆਂ 'ਚ ਪਹੁੰਚ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਸਲਾ ਅਫਜ਼ਾਈ ਕੀਤੀ ਜਾ ਰਹੀ ਹੈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਕੂਲਾਂ ਦੇ ਦੌਰਿਆਂ ਦੌਰਾਨ ਵੇਖਣ 'ਚ ਆਇਆ ਹੈ ਕਿ ਗਣਿਤ ਮੇਲਿਆਂ ਪ੍ਰਤੀ ਨਾ ਕੇਵਲ ਵਿਦਿਆਰਥੀਆਂ ਅਤੇ ਅਧਿਆਪਕਾਂ 'ਚ ਉਤਸ਼ਾਹ ਪਾਇਆ ਜਾ ਰਿਹਾ ਹੈ, ਸਗੋਂ ਵਿਦਿਆਰਥੀਆਂ ਦੇ ਮਾਪੇ ਵੀ ਇਹਨਾਂ ਮੇਲਿਆਂ ਪ੍ਰਤੀ ਭਾਰੀ ਉਤਸ਼ਾਹ ਵਿਖਾ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਵਿੱਦਿਅਕ ਮੇਲਿਆਂ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਸਮਾਜ ਦੀਆਂ ਮੋਹਤਬਰ ਸਖਸ਼ੀਅਤਾਂ ਦੀ ਆਮਦ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੌਸਲਾ ਮਿਲਦਾ ਹੈ। ਸਿੱਖਿਆ ਅਧਿਕਾਰੀਆਂ ਵੱਲੋਂ ਅੱਜ ਬਲਾਕ ਗੁਰਦਾਸਪੁਰ 2 ਦੇ ਵੱਖ ਵੱਖ ਸਕੂਲ ਵਿੱਚ ਲੱਗੇ ਗਣਿਤ ਮੇਲੇ ਵਿਜਟ ਕਰਕੇ ਅਧਿਆਪਕਾਂ ਤੇ ਬੱਚਿਆਂ ਦੀ ਹੋਸਲਾ ਅਫ਼ਜਾਈ ਕੀਤੀ। *
*ਗੁਰਨਾਮ ਸਿੰਘ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਗਣਿਤ ਮੇਲੇ ਤੋਂ ਪਹਿਲਾਂ ਹਰ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਾਡਲਾਂ ਅਤੇ ਗਤੀਵਿਧੀਆਂ ਦੀ ਤਿਆਰੀ ਕਰਵਾਈ ਗਈ ਹੈ।ਤਿਆਰੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਗਣਿਤ ਨੂੰ ਰੱਟੇ ਦੀ ਬਜਾਏ ਸੰਕਲਪ ਸਮਝ ਕੇ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਗਣਿਤ ਦੇ ਸਮੂਹ ਬਲਾਕ ਮੈਂਟਰ ਗਣਿਤ ਸਕੂਲਾਂ ਦੇ ਦੌਰੇ ਕਰਕੇ ਮੇਲਿਆਂ ਦੇ ਆਯੋਜਨ ਵਿੱਚ ਅਧਿਆਪਕਾਂ ਦੀ ਹਰ ਪੱਖੋਂ ਮਦਦ ਕਰ ਰਹੇ ਹਨ। *
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...

COMMENTS