● *ਸੁਝਾਅ ਪ੍ਰਾਪਤੀ ਲਈ ਸੁਝਾਅ ਬਾਕਸ ਵੀ ਉਪਲਬਧ ਕਰਵਾਇਆ ਜਾਵੇਗਾ।*
*ਗੁਰਦਾਸਪੁਰ ,28 ਸਤੰਬਰ( ਜਗਜੀਤ ਸਿੰਘ ਪੱਡਾ) ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਸਤੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਅਤੇ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ 29 ਅਤੇ 30 ਸਤੰਬਰ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।*
*ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ
ਵਿਭਾਗੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੇ ਸਮੂਹ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ 29 ਅਤੇ 30 ਸਤੰਬਰ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਵੇਗੀ। ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਸਤੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜ਼ੋਰ ਪੱਖਾਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ 'ਚ ਸੁਧਾਰ ਕੀਤਾ ਜਾ ਸਕੇ। ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰ ਸਕਦੇ ਹਨ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।ਇਸ ਦੌਰਾਨ ਹਰ ਸਕੂਲ ਵੱਲੋਂ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਅ ਪ੍ਰਾਪਤ ਕਰਨ ਲਈ ਇੱਕ ਸੁਝਾਅ ਬਾਕਸ ਵੀ ਉਪਲਬਧ ਕਰਵਾਇਆ ਜਾਵੇਗਾ ਤਾਂ ਕਿ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਦੇ ਸੁਝਾਵਾਂ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਕੂਲ ਬਿਹਤਰੀ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਿਹਤਰੀਨ ਬਣਾਇਆ ਜਾ ਸਕੇ।*
*ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ 12 ਨਵੰਬਰ ਨੂੰ ਹੋਣ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਰਵੇਖਣ ਦੀ ਅਹਿਮੀਅਤ ਤੋਂ ਮਾਪਿਆਂ ਨੂੰ ਜਾਣੂ ਕਰਵਾਉਂਦਿਆਂ ਬੱਚਿਆਂ ਨੂੰ ਇਸ ਦੀ ਤਿਆਰੀ ਬਾਰੇ ਪ੍ਰੇਰਿਤ ਕਰਨ ਲਈ ਕਿਹਾ ਜਾਵੇਗਾ।ਵਿਭਾਗ ਵੱਲੋਂ ਇਸ ਸਰਵੇਖਣ ਦੀ ਕਰਵਾਈ ਜਾ ਰਹੀ ਤਿਆਰੀ ਬਾਰੇ ਵੀ ਮਾਪਿਆਂ ਅਤੇ ਮੋਹਤਬਰ ਸਖਸ਼ੀਅਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਪੜ੍ਹੋ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਕਰਨਗੇ। *
*ਇਸ ਮੌਕੇ ਤੇ ਡੀਐਸਐਮ ਮਨਜੀਤ ਸਿੰਘ ਸੰਧੂ , ਸਿੱਖਿਆ ਸੁਧਾਰ ਟੀਮ ਇੰਚਾਰਜ ਸੁਰਿੰਦਰ ਕੁਮਾਰ ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ ਆਦਿ ਹਾਜ਼ਰ ਸਨ।*
*ਫੋਟੋ ਕੈਪਸਨ:- ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ।*
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...

COMMENTS