ਨੈਸ ਸਬੰਧੀ ਸਾਰੀ ਜਾਣਕਾਰੀ ਐਜੂਕੇਅਰ ਐਪ ਤੇ ਉਪਲੱਬਧ ਹੈ : ਡੀ.ਈ.ਓ.
ਗੁਰਦਾਸਪੁਰ 01 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ /ਜਸਬੀਰ ਸਿੰਘ )
ਨੈਸ਼ਨਲ ਅਚੀਵਮੈਂਟ ਸਰਵੇ ਨੂੰ ਲੈ ਕੇ ਜਿੱਥੇ ਅਧਿਆਪਕ ਪੱਬਾਂ ਭਾਰ ਹੋਏ ਹਨ , ਉੱਥੇ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨੈਸ ਵਿੱਚ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੱਜ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਵੱਲੋਂ ਬਲਾਕ ਕਲਾਨੌਰ , ਡੇਰਾ ਬਾਬਾ ਨਾਨਕ 1 , ਡੇਰਾ ਬਾਬਾ ਨਾਨਕ 2 , ਫਤਿਹਗੜ੍ਹ ਚੂੜੀਆਂ ਅਤੇ ਧਿਆਨਪੁਰ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਬਲਾਕ ਦੋਰਾਗਲਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ , ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਸੈਂਟਰ ਮੁੱਖ ਅਧਿਆਪਕਾਂ ਅਤੇ ਰਿਸੋਰਸ ਟੀਮ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀ.ਈ.ਓ. ਮਦਨ ਲਾਲ ਸ਼ਰਮਾ ਨੇ ਕਿਹਾ
ਕਿ ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੈਸ ਸਬੰਧੀ ਸਾਰੀ ਜਾਣਕਾਰੀ ਐਜੂਕੇਅਰ ਐਪ ਤੇ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਨੈਸ ਦੀ ਤਿਆਰੀ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਹਰ ਹਫ਼ਤੇ ਪੇਪਰ ਭੇਜਿਆ ਜਾਂਦਾ ਹੈ ਤਾਂ ਜੋ ਬੱਚੇ ਹਰ ਪੱਖੋਂ ਤਿਆਰੀ ਕਰ ਸਕਣ। ਇਸ ਦੌਰਾਨ ਡਿਪਟੀ ਡੀ.ਈ.ਓ. ਬਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ। ਇਸ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੀਰਜ ਕੁਮਾਰ , ਸੁਦੇਸ਼ ਖੰਨਾ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ, ਨਿਸਚਿੰਤ ਕੁਮਾਰ , ਬੀ.ਐਮ.ਟੀ. ਲਵਪ੍ਰੀਤ ਸਿੰਘ , ਗੁਰਜੀਤ ਸਿੰਘ , ਮਨਦੀਪ ਸਿੰਘ , ਸੈਂਟਰ ਮੁੱਖ ਅਧਿਆਪਕ ਜੰਗਬਹਾਦਰ , ਸ਼ਿਖਾ , ਜੀਵਨ , ਗੁਰਪ੍ਰੀਤ ਸਿੰਘ , ਕਮਲਦੀਪ , ਨਿਧੀ , ਬਲਜੀਤ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...

COMMENTS