ਅੰਮ੍ਰਿਤਸਰ,27 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਮੋਦੀ ਸਰਕਾਰ ਦੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਨੂੰ ਅੱਜ ਹਲਕਾ ਮਜੀਠਾ ਦੇ ਕਸਬਾ ਜੈਂਤੀਪੁਰ, ਕੱਥੂਨੰਗਲ, ਚਵਿੰਡਾ ਦੇਵੀ, ਟਾਹਲੀ ਸਾਹਿਬ, ਉਦੋਕੇ, ਮੱਤੇਵਾਲ, ਨਾਥ ਦੀ ਖੂਹੀ ਅਤੇ ਖੁਜਾਲਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਲੋਕਾਂ ਨੇ ਆਪਣੀਆਂ ਦੁਕਾਨਾਂ, ਪੈਟਰੋਲ ਪੰਪ ਤੇ ਹੋਰ ਕੰਮਕਾਰ ਬੰਦ ਰੱਖ ਕੇ ਕਾਲੇ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟ ਕਰਦਿਆਂ ਭਾਰਤ ਬੰਦ ਦਾ ਸਮਰਥਨ ਕੀਤਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਾਰਤ ਬੰਦ ਦੌਰਾਨ ਲਾਏ ਰੋਸ ਧਰਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ
ਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਬੰਦ ਦੌਰਾਨ ਸੰਘਰਸ਼ ਕਮੇਟੀ ਦੇ ਜੋਨ ਕੱਥੂਨੰਗਲ ਅਤੇ ਬਟਾਲਾ ਵੱਲੋਂ ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ ਤੇ ਕਸਬਾ ਜੈਂਤੀਪੁਰ ਅਤੇ ਪਿੰਡ ਅਲਕੜੇ-ਝੰਡੇ ਵਿਖੇ ਜੋਨ ਪ੍ਰਧਾਨ ਝਿਰਮਲ ਸਿੰਘ ਬੱਜੂਮਾਨ, ਗੁਰਭੇਜ ਸਿੰਘ ਅਤੇ ਭਾਈ ਗੁਰਟੇਕ ਸਿੰਘ ਝੰਡੇ ਦੀ ਅਗਵਾਈ ਹੇਠ ਰੋਸ ਧਰਨੇ ਲਗਾ ਕੇ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਵਿਰੁੱਧ ਲੋਕ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨੀ ਸੰਘਰਸ਼ ਵਿਸ਼ਵ ਵਿਆਪੀ ਕਿਸਾਨੀ ਅੰਦੋਲਨ ਦਾ ਰੂਪ ਧਾਰਨ ਕਰ ਚੁੱਕਾ ਹੈ ਅਤੇ ਪੂਰਾ ਵਿਸ਼ਵ ਕਿਸਾਨੀ ਸੰਘਰਸ਼ ਦਾ ਸਮਰਥਨ ਕਰ ਰਿਹਾ ਹੈ ਤੇ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਸ ਤਰ੍ਹਾਂ ਕਸਬਾ ਟਾਹਲੀ ਸਾਹਿਬ ਵਿਖੇ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਸ ਧਰਨਾ ਲਾ ਕੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।ਭਾਰਤ ਬੰਦ ਤੇ ਟੋਲ ਪਲਾਜ਼ਾ ਕੱਥੂਨੰਗਲ ਵਿਖੇ ਕਿਸਾਨਾਂ ਨੇ ਲਗਾਇਆ ਰੋਸ ਧਰਨਾ।
ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜੋਨ ਮਜੀਠਾ ਅਤੇ ਬਟਾਲਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਵਾਲੀ ਦੀ ਅਗਵਾਈ ਹੇਠ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਖਿਲਾਫ਼ ਭਾਰਤ ਬੰਦ ਮੌਕੇ ਟੋਲ ਪਲਾਜ਼ਾ ਕੱਥੂਨੰਗਲ ਵਿਖੇ ਰੋਸ ਧਰਨਾ ਲਗਾਇਆ ਗਿਆ,ਜੋਂ ਸਵੇਰੇ ਦਸ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਚੱਲਿਆ। ਇਸ ਮੌਕੇ ਕਿਸਾਨ ਆਗੂ ਮਾਸਟਰ ਨਿਰਮਲ ਸਿੰਘ ਸ਼ੇਖਪੁਰਾ, ਸੁਖਪਾਲ ਸਿੰਘ ਬੱਜੂਮਾਨ, ਰਾਜਨਬੀਰ ਸਿੰਘ, ਸਵਿੰਦਰ ਸਿੰਘ ਅਤੇ ਮਾਸਟਰ ਨਿਰਮਲ ਸਿੰਘ ਬੱਜੂਮਾਨ ਨੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਦੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਆਮ ਲੋਕਾਂ ਉੱਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਇਹ ਕਾਲੇ ਕਾਨੂੰਨ ਸਾਡੀ ਹੌਂਦ ਹਸਤੀ ਖਤਮ ਕਰਕੇ ਸਾਨੂੰ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਪਬਲਿਕ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਦੇਸ਼ ਲੋਕਾਂ ਲਈ ਗੁਲਾਮੀ ਵਾਲਾ ਮਾਹੌਲ ਸਿਰਜਣ ਵਾਲੀਆਂ ਨੀਤੀਆਂ ਤੇ ਚੱਲ ਰਹੀ, ਜਿਸ ਨੂੰ ਦੇਸ਼ ਦੇ ਲੋਕ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਵਿਸ਼ਵ ਵਿਆਪੀ ਕਿਸਾਨੀ ਅੰਦੋਲਨ ਨੇ ਲੋਕਾਂ ਵਿੱਚ ਵੱਡੇ ਪੱਧਰ ਤੇ ਸਮਾਜਿਕ ਤੇ ਰਾਜਨੀਤਕ ਚੇਤਨਤਾ ਪੈਦਾ ਕਰ ਦਿੱਤੀ ਹੈ ਅਤੇ ਦੇਸ਼ ਵਾਸੀ ਮੋਦੀ ਸਰਕਾਰ ਦੇ ਲੋਕ ਮਾਰੂ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਰਹਿਣਗੇ।
ਫੋਟੋ ਕੈਪਸਨ: ਭਾਰਤ ਬੰਦ ਦੌਰਾਨ ਹਲਕਾ ਮਜੀਠਾ ਨਾਲ ਤਸਵੀਰਾਂ
ਟੋਲ ਪਲਾਜ਼ਾ ਕੱਥੂਨੰਗਲ ਵਿਖੇ ਭਾਰਤ ਬੰਦ ਦੌਰਾਨ ਧਰਨੇ ਤੇ ਬੈਠੇ ਕਿਸਾਨ ਦਾ ਇਕੱਠ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS