ਅੰਮ੍ਰਿਤਸਰ,24 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) - ਆਮ ਆਦਮੀ ਪਾਰਟੀ ਦੇ ਵਲੰਟੀਅਰ/ਅਹੁਦੇਦਾਰ ਤੇ ਲੋਕਾਂ ਦੀਆਂ ਮਨੋਭਾਵਨਾਵਾਂ ਨੂੰ ਸਮਝਦੇ ਹੋਏ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋ ਮੁੱਖ ਮੰਤਰੀ ਅਤੇ ਹਲਕਾ ਵਿਧਾਇਕਾਂ ਦਾ ਨਾਮ ਲੋਕਾਂ ਸਾਹਮਣੇ ਨਾ ਲਿਆਉਣ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ।ਇਹ ਵਿਚਾਰ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਸਰਕਾਰੀ ਸਰਵਿਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਦੇ ਰਹਿ ਚੁੱਕੇ ਮੁੱਖ ਅਹੁਦੇਦਾਰ ਅਤੇ ਸੇਵਾ ਮੁਕਤ ਸੁਪਰਡੈਂਟ ਦਲਬੀਰ ਸਿੰਘ ਬਾਜਵਾ ਵੱਲੋ ਪ੍ਰਗਟ ਕੀਤੇ ਗਏ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਧੜੇਬੰਦੀ ਸਿਖਰਾਂ ਤੇ ਹੋਣ ਕਾਰਨ ਆਪਸੀ ਫੁੱਟ ਦਾ ਸ਼ਿਕਾਰ ਹੈ ਅਤੇ ਆਪਸ ਵਿੱਚ ਹੀ ਇਕ ਦੂਜੇ ਨੂੰ ਠਿੱਬੀਆਂ ਲਾਉਣ 'ਚ ਲੱਗੇ ਹੋਏ ਹਨ। ਜਿਸ ਕਾਰਨ ਕਾਂਗਰਸ ਪਾਰਟੀ ਆਖਰੀ ਸਾਹਾਂ ਤੇ ਹੈ।ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਤੋਂ ਦੁੱਖੀ ਪਿੰਡਾਂ ਦੇ ਲੋਕ ਉਨ੍ਹਾਂ ਨੂੰ ਅੱਖਾਂ ਕੱਢ ਰਹੇ ਹਨ ਅਤੇ ਲੋਕ ਐਤਕੀਂ ਇਨ੍ਹਾਂ ਦੇ ਝੂਠਿਆ ਲਾਰਿਆਂ/
ਸਬਜ਼ਬਾਗਾ ਨੂੰ ਅਣਸੁਣਿਆ ਕਰ ਰਹੇ ਹਨ ਅਤੇ ਪਿਛਲੇ ਸਮਿਆਂ ਵਾਂਗ ਝੂਠ ਬੋਲ ਕੇ ਸਤਾ ਵਿੱਚ ਆਉਣ, ਐਤਕੀਂ ਲੋਕ ਇਨ੍ਹਾਂ ਨੂੰ ਰਾਜ ਭਾਗ ਨਹੀਂ ਲੈਣ ਦੇਣਗੇ,ਕਿਉਂਕਿ ਅਜੋਕੇ ਸਮੇਂ ਸੋਸ਼ਲ ਮੀਡੀਆ ਕਰਕੇ ਹਰੇਕ ਕਿਸਾਨ,ਮਜ਼ਦੂਰ ਅਤੇ ਹਰ ਪੰਜਾਬੀ ਸਮਝਦਾ ਹੈ ਕਿ ਕੇਂਦਰ ਵੱਲੋ ਬਣਾਏ ਤਿੰਨ ਖੇਤੀ ਕਾਨੂੰਨ ਕਿਹੜੀ ਪਾਰਟੀ ਦੀ ਸ਼ਹਿ ਕਰਕੇ ਹੋਂਦ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗ੍ਰਿਤ ਹੋ ਚੁੱਕੇ ਹਨ, 2022 ਦੀਆਂ ਚੋਣਾਂ ਨਜ਼ਦੀਕ ਹੋਣ ਕਰਕੇ ਨਵੀਂਆਂ ਪਾਰਟੀਆਂ ਦਾ ਗਠਿਨ ਕਰਨਾ ਸਿਰਫ ਤੇ ਸਿਰਫ ਦੋਵਾਂ ਰਿਵਾਇਤੀ ਪਾਰਟੀਆਂ ਨੂੰ ਫਾਇਦਾ ਪਹੁੰਚਾਉਣਾ ਹੀ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਹੀ ਭਲਾਈ ਦੀ ਆਸ ਦਿਖਾਈ ਦੇ ਰਹੀ ਹੈ ਅਤੇ ਸੂਬੇ ਦੇ ਲੋਕ ਆਪ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।ਗੱਲਬਾਤ ਜਾਰੀ ਰੱਖਦਿਆਂ ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਹੈ ਕਿ ਉਹ ਵਿਧਾਨ ਸਭਾ ਚੋਣਾਂ 2017 ਦੌਰਾਨ ਪਾਰਟੀ ਵੱਲੋ ਹੋਈਆਂ ਗਲਤੀਆਂ ਤੋਂ ਸਬਕ ਸਿਖਕੇ ਸੁਲਝੇ ਅਤੇ ਪੁਖਤਾ ਰਾਜਨੀਤਿਕ ਫੈਸਲੇ ਲੈ ਕੇ ਪਾਰਟੀ ਅਹੁਦੇਦਾਰਾਂ/ਵਲੰਟੀਅਰਾਂ ਅਤੇ ਸਮਰਥਕਾਂ ਦੀਆਂ ਮਨੋ- ਭਾਵਨਾਵਾਂ ਨੂੰ ਸਮਝਦੇ ਹੋਏ ਮੁੱਖ ਮੰਤਰੀ ਅਤੇ ਹਲਕਾ ਵਿਧਾਇਕਾਂ ਦੇ ਨਾਵਾਂ ਦਾ ਜਲਦ ਐਲਾਨ ਕੀਤਾ ਜਾਵੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS