ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਨੂੰ ਕੀਤਾ ਉਤਸ਼ਾਹਿਤ
ਗੁਰਦਾਸਪੁਰ 18 ਸਤੰਬਰ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ ਜਸਬੀਰ ਸਿੰਘ)
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲ ਵਿਜਟ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਸਵੇਰੇ ਅੱਠ ਵਜੇ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਮਨਸੂਰਕੇ ਕਲਾਂ ਵਿੱਚ ਪਹੁੰਚ ਗਏ। ਉਨ੍ਹਾਂ ਵੱਲੋਂ ਅਧਿਆਪਕਾਂ ਨਾਲ ਬੈਠ ਕੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਮੀਟਿੰਗ ਕਰਕੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ / ਪ੍ਰਾਇਮਰੀ ਸਕੂਲ ਸਿੰਘਪੁਰਾ , ਸਰਕਾਰੀ
ਸੀਨੀ : ਸੈਕੰ: ਸਕੂਲ ਘਣੀਏ ਕੇ ਬਾਂਗਰ ਵਿਜਟ ਕੀਤੇ ਗਏ। । ਆਪਣੇ ਦੌਰੇ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀਜੀਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ਤੇ ਲੈ ਕੇ ਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੇ ਪੂਰਾ ਭਰੋਸਾ ਹੈ ਉਹ ਪੰਜਾਬ ਦੀ ਸਿੱਖਿਆ ਨੂੰ ਨੰਬਰ ਇੱਕ ਤੇ ਲੈਕੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਣਗੇ। ਗੌਰਤਲਬ ਹੈ ਕਿ ਸਿੱਖਿਆ ਸਕੱਤਰ ਦੇ ਇਸ ਪ੍ਰੇਰਨਾਦਾਇਕ ਦੌਰੇ ਨਾਲ ਅਧਿਆਪਕਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਵੱਲੋਂ ਵੀ ਸੈਮੀਨਾਰਾਂ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਮੁੱਖ ਦਫ਼ਤਰ ਤੋਂ ਮਨਦੀਪ ਸਿੰਘ ਵੀ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
भीलवाड़ा : गंगापुर भीलवाड़ा के गोवलिया गांव से काफी दिनों से चंबल के पानी की योजना चल रही थी गांव के लोग पानी से काफी परेशानी उठा रहे थे. ग...
-
राष्ट्रपति ने यूसीसी समेत विभिन्न उपलब्धियों को गिनाया। उत्तराखंड को देश का नम्बर वन राज्य बनाने की दिशा में सभी जुटें। देहरादून ।। राष्ट्रप...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
सोनभद्र। मिशन शक्ति व माननीय उच्च न्यायालय के आदेश के अनुक्रम में अभियान चलाकर काली फिल्म, मोडिफाइड साइलेंसर,सीट बेल्ट, बिना हेलमेट, तीन ...

COMMENTS