ਕਾਹਨੂੰਵਾਨ 21 ਸਤੰਬਰ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ ਜਸਬੀਰ ਸਿੰਘ)
ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਕਾਹਨੂੰਵਾਨ 1 ਅਤੇ ਕਾਹਨੂੰਵਾਨ 2 ਦੇ ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ
ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ।ਡੀ.ਐਸ.ਐਮ. ਮਨਜੀਤ ਸਿੰਘ ਸੰਧੂ ਵੱਲੋਂ ਸਕੂਲ ਮੁਖੀਆਂ ਨਾਲ ਵਿਸਥਾਰ ਸਾਹਿਤ ਗੱਲਬਾਤ ਕਰਕੇ ਸਮਾਰਟ ਸਕੂਲ ਗ੍ਰਾਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਬੀ.ਐਨ. ਓ.ਕਾਹਨੂੰਵਾਨ 1 ਦਰਯੋਧਨ ਗੁਰਦਿਆਲ ਸਿੰਘ ਅਤੇ ਕਾਹਨੂੰਵਾਨ 2 ਦੇ ਬੀ.ਐਨ. ਓ. ਗੱਜਣ ਸਿੰਘ ਵੱਲੋਂ ਬਲਾਕ ਪੱਧਰ ਤੇ ਨੈਸ ਸ਼ੀਟਾਂ ਦਾ ਅੰਕੜਾ ਮੁਲੰਕਣ ਕੀਤਾ। ਸਕੂਲ ਮੁਖੀਆਂ ਵੱਲੋਂ ਵਿਸ਼ਵਾਸ ਦਵਾਇਆ ਕਿ ਨੈਸ ਵਿੱਚ ਅੱਵਲ ਰਹਿਣ ਲਈ ਅਧਿਆਪਕ ਹਰ ਪੱਖੋਂ ਮਿਹਨਤ ਕਰਕੇ ਪੰਜਾਬ ਨੂੰ ਗੁਣਾਤਮਕ ਸਿੱਖਿਆ ਪੱਖੋਂ ਨੰਬਰ 1 ਬਣਾਉਣਗੇ। ਇਸ ਮੌਕੇ ਸਿੱਖਿਆ ਸੁਧਾਰ ਟੀਮ ਟੀਮ ਇੰਚਾਰਜ ਸੁਰਿੰਦਰ ਕੁਮਾਰ , ਟੀਮ ਮੈਂਬਰ ਕਮਲਜੀਤ ਜਰੇਵਾਲ , ਦਲਜੀਤ ਸਿੰਘ , ਨਵਦੀਪ ਸ਼ਰਮਾ , ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਡੀ.ਐਮ. ਗਣਿਤ ਗੁਰਨਾਮ ਸਿੰਘ, ਰਮਨੀਕ ਸਿੰਘ , ਬੀ.ਐਮ. ਅਰੁਣ ਸਿੰਘ , ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...

COMMENTS