ਅੰਮ੍ਰਿਤਸਰ,1ਅਕਤੂਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ ਜਸਬੀਰ ਸਿੰਘ) -ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰੂ ਰਵਿਦਾਸ ਮੰਦਿਰ ਸ਼ਾਹਪੁਰਕੰਡੀ ਟਾਊਨਸ਼ਿਪ ਵਿਖੇ ਧਰਮ ਪਾਲ ਭਗਤ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਰੋਸ਼ਨ ਭਗਤ, ਜ਼ਿਲ੍ਹਾ ਇੰਚਾਰਜ਼ ਵੱਲੋਂ ਚਲਾਈ ਗਈ। ਮੀਟਿੰਗ ਵਿੱਚ ਭਗਵਾਨ ਸਿੰਘ ਚੌਹਾਨ ਜਨਰਲ ਸਕੱਤਰ ਪੰਜਾਬ ਬਤੌਰ ਮੁੱਖ ਮਹਿਮਾਨ ਅਤੇ ਹਲਕਾ ਸੁਜਾਨਪੁਰ ਤੋਂ ਅਕਾਲੀ- ਬਸਪਾ ਗਠਜੋੜ੍ਹ ਦੇ ਸਾਂਝੇ ਉਮੀਦਵਾਰ ਰਾਜ਼ ਕੁਮਾਰ ਗੁਪਤਾ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਭਗਵਾਨ ਸਿੰਘ ਚੌਹਾਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਬਾਮਸੇਫ, ਡੀ.ਐਸ.ਫੋਰ ਅਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਪਰਿ-ਨਿਰਵਾਣ ਦਿਵਸ 9 ਅਕਤੂਬਰ ਸੂਬਾ ਪੱਧਰ 'ਤੇ ਜਲੰਧਰ ਵਿਖੇ ਮਨਾਇਆ ਜਾਵੇਗਾ। ਜਿਸ ਵਿੱਚ ਹਲਕਾ ਸੁਜਾਨਪੁਰ ਤੋਂ ਸੈਂਕੜੇ ਗੱਡੀਆਂ ਦਾ ਕਾਫ਼ਲਾ ਪਹੁੰਚੇਗਾ। ਰਾਜ ਕੁਮਾਰ ਗੁਪਤਾ ਨੇ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਅਕਾਲੀ-ਭਾਜਪਾ
ਗੱਠਜੋੜ੍ਹ ਦੀ ਸਰਕਾਰ ਬਣਨ ਜਾ ਰਹੀ ਹੈ। ਸਰਕਾਰ ਬਣਦੇ ਹੀ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਨੂੰ ਲਾਗੂ ਕੀਤਾ ਜਾਵੇਗਾ। ਭਗਵਾਨ ਸਿੰਘ ਚੌਹਾਨ ਤੇ ਰਾਜ਼ ਕੁਮਾਰ ਗੁਪਤਾ ਵੱਲੋਂ ਸਿਰੋਪਾ ਪਾ ਕੇ ਕੈਪਟਨ ਸੋਮ ਰਾਜ ਕਲਿਆਰੀ, ਮੈਨੇਜ਼ਰ ਤਰਸੇਮ ਲਾਲ (ਰਿਟਾ:), ਨੰਬਰਦਾਰ ਮੋਹਨ ਲਾਲ, ਸੂਬੇਦਾਰ ਕੇਵਲ ਕ੍ਰਿਸ਼ਨ (ਰਿਟਾ:) ਨੂੰ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਚੌਹਾਨ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਪਾਰਟੀ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ 'ਤੇ ਭੁਪਿੰਦਰ ਸਿੰਘ ਪ੍ਰਧਾਨ ਹਲਕਾ ਸੁਜਾਨਪੁਰ, ਚਰਨਜੀਤ ਸਿੰਘ ਪ੍ਰਧਾਨ ਹਲਕਾ ਪਠਾਨਕੋਟ, ਮੁਨੀ ਲਾਲ ਪ੍ਰਧਾਨ ਹਲਕਾ ਭੋਆ, ਬਸਪਾ ਦੇ ਸੰਭਾਵੀ ਉਮੀਦਵਾਰ ਰਾਕੇਸ ਕੁਮਾਰ ਹਲਕਾ ਭੋਆ, ਭੂਰੀ ਸਿੰਘ, ਪ੍ਰੇਮ ਮਜੋਤਰਾ, ਚੈਨ ਸਿੰਘ, ਸਤਪਾਲ ਮਜੋਤਰਾ, ਸੁਰਿੰਦਰ ਮੋਹਨ ਯੋਗੀ, ਕੁਸ਼ਾਲ ਸਿੰਘ, ਰੋਹਿਤ ਭਗਤ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS