ਅੰਮ੍ਰਿਤਸਰ,10 ਅਕਤੂਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਹੈਲਥ ਵਿਭਾਗ ਕਲੈਰੀਕਲ ਐਸੋਸੀਏਸ਼ਨ ਦਾ ਇੱਕ ਉੱਚ ਪੱਧਰੀ ਵਫਦ ਵੱਲੋ ਸੂਬਾ ਪ੍ਰਧਾਨ ਜਗਦੀਸ਼ ਠਾਕੁਰ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲ ਕੇ ਉਹਨਾਂ ਨੂੰ ਡਿਪਟੀ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਹੈ,ਉੱਥੇ ਆਪਣੀਆਂ ਮੰਗਾਂ ਸੰਬੰਧੀ ਉਨ੍ਹਾਂ ਨੂੰ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਵਿਭਾਗ ਦੀ ਬਾਈਫਰਕੇਸ਼ਨ ਰੋਕਣ ਸਬੰਧੀ ਅਪੀਲ ਵੀ ਕੀਤੀ।ਇਸ ਤੋ ਇਲਾਵਾ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋ ਤਨਖਾਹ ਕਮਿਸ਼ਨ,ਪੁਰਾਣੀ ਪੈਨਸ਼ਨ ਲਾਗੂ ਕਰਨ,ਕੱਚੇ ਮੁਲਾਜਮ ਪੱਕੇ ਕਰਨ ਆਦਿ ਨੂੰ ਲੈ ਕੇ ਕੀਤੀ ਜਾ ਰਹੀ
ਕਲਮ ਛੱਡੋ ਹੜਤਾਲ ਬਾਰੇ ਜਾਣੁ ਕਰਵਾਇਆ।ਇਸ ਮੌਕੇ ਉਪ ਮੁੱਖ ਮੰਤਰੀ ਵੱਲੋ ਵਫਦ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਮੁਲਾਜਮਾਂ ਦੀ ਮੰਗਾਂ ਦੀ ਪੂਰਤੀ ਕੀਤੀ ਜਾਵੇਗੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇਜਿੰਦਰ ਸਿੰਘ ਢਿੱਲੋ, ਜ੍ਹਿਲਾ ਪ੍ਰਧਾਨ, ਸਿਹਤ ਵਿਭਾਗ, ਜਥੇਬੰਦੀ ਦੇ ਸੀਨੀਅਰ ਆਗੂ ਅਤੁਲ ਸਰਮਾਂ, ਲਵਲੀ ਕੁਮਾਰ, ਰਮਨ ਕੁਮਾਰ, ਅਮੀਸ਼ ਅਰੋੜਾਂ, ਸੁਖਦੇਵ ਸਿੰਘ, ਪਰਜਿੰਦਰ ਸਿੰਘ, ਜਤਿੰਦਰ ਕੁਮਾਰ, ਜਸਮੇਲ ਸਿੰਘ, ਆਦਿ ਵੀ ਹਾਜਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
COMMENTS