ਅੰਮ੍ਰਿਤਸਰ,29 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਵੱਲੋ ਮਿਤੀ 25 ਸਤੰਬਰ 2021 ਨੂੰ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਅਤੇ ਮਨਦੀਪ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਦੀ ਅਗਵਾਈ ਹੇਠ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਦੀ ਪ੍ਰਾਪਤੀ ਲਈ ਸੰਘਰਸ਼ ਦੇ ਦਿੱਤੇ ਸੱਦੇ ਤੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਹੋਇਆ ਮਨਿਸਟੀਰੀਅਲ ਕੇਡਰ ਦੀਆਂ
ਮਗਾਂ ਦੀਆਂ ਨੋਟੀਫਿਕੇਸ਼ਨਾਂ ਨਾ ਹੋਣ ਕਰਕੇ ਹੜਤਾਲ ਮਿਤੀ 31/10/2021 ਤੱਕ ਵਧਾਈ ਗਈ ਹੈ।ਜੋ ਮਿਤੀ 08/10/2021 ਤੋਂ ਲੈ ਕੇ ਅੱਜ ਮਿਤੀ 28/10/2021 ਨੂੰ ਹੜਤਾਲ 21 ਵੇਂ ਵਿਚ ਦਾਖਲ ਹੋ ਗਈ ਹੈ ਜਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ,ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ, ਤਜਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਮੁੱਖ ਬੁਲਾਰਾ,ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ,ਅਮਨ ਥਰੀਏਵਾਲ,ਅਮਨਦੀਪ ਸਿੰਘ ਸੇਖੋਂ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਮਿਤੀ 28/10/2021 ਨੂੰ ਜ਼ਿਲਾ ਸਿਖਿਆ ਦਫਤਰ ਅੰਮ੍ਰਿਤਸਰ ਦੇ ਮੂਹਰੇ ਭਰਵੀਂ ਰੋਸ ਰੈਲੀ ਕੀਤੀ ਗਈ ਹੈੈ।ਰੈਲੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲਾ ਯੂਨਿਟ ਦੇ ਵੱਖ ਵੱਖ ਵਿਭਾਗਾਂ ਤੋਂ ਸਿਹਤ ਵਿਭਾਗ, ਡਿਪਟੀ ਕਮਿਸ਼ਨਰ ਦਫਤਰ, ਖਜਾਨਾ ਵਿਭਾਗ,ਜਲ ਸਰੋਤ ਵਿਭਾਗ,ਸਿੱਖਿਆ ਵਿਭਾਗ,ਲੋਕ ਨਿਰਮਾਣ ਵਿਭਾਗ,ਐਕਸਾਈਜ਼ ਵਿਭਾਗ,ਆਈ ਟੀ ਆਈ ਵਿਭਾਗ, ਵਾਟਰ ਸਪਲਾਈ,ਸਥਾਨਕ ਸਰਕਾਰਾਂ ਵਿਭਾਗ,ਖੇਤੀਬਾੜੀ ਵਿਭਾਗ,ਮੰਡਲ ਭੂਮੀ ਰੱਖਿਆ ਦਫਤਰ, ਰੋਡਵੇਜ਼ ਵਿਭਾਗ,ਐਨ ਸੀ ਸੀ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਤਕਨੀਕੀ ਸਿੱਖਿਆ ਵਿਭਾਗ, ਕੋਆਪਰੇਟਿਵ ਵਿਭਾਗ,ਰੋਜ਼ਗਾਰ ਵਿਭਾਗ,ਡੀ ਡੀ ਪੀ ਓ ਦਫਤਰ ਤੋਂ ਆਪੋ ਆਪਣੇ ਵਿਭਾਗਾਂ ਦੇ ਸਾਥੀਆਂ ਸਮੇਤ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ।
ਭਰਾਤਰੀ ਜਥੇਬੰਦੀਆਂ ਤੋਂ ਪੈਨਸ਼ਨਰ ਯੂਨੀਅਨ ਤੋਂ ਸੁਰਜੀਤ ਸਿੰਘ ਜੀ ਗੁਰਾਇਆ,ਪਟਵਾਰ ਯੂਨੀਅਨ ਤੋਂ ਕੁਲਵੰਤ ਸਿੰਘ ਡੇਹਰੀਵਾਲ ਅਤੇ ਹਰਪਾਲ ਸਿੰਘ ਸਮਰਾ,ਡਰਾਫਟਸਮੈਨ ਐਸੋਸੀਏਸ਼ਨ ਤੋਂ ਗੁਰਦਿਆਲ ਮੁਹਾਵਾ , ਦਰਜਾ 4 ਯੂਨੀਅਨ ਤੋਂ ਸੋਨੂੰ ਆਦਿ ਵੀ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ। ਇਸ ਮੌਕੇ ਬੋਲਦਿਆਂ ਵਖ ਵਖ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਾਹੀਦਾ ਹੈ ਮੁਲਾਜ਼ਮ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਨਿਸਟੀਰੀਅਲ ਕੇਡਰ ਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਕੀਤੀ ਨੋਟੀਫਿਕੇਸ਼ਨ ਵਿੱਚ ਲੋੜੀਂਦੀਆਂ ਸੋਧਾਂ ਕਰਦੇ ਹੋਏ ਕਰਮਚਾਰੀਆਂ ਨੂੰ ਦਸੰਬਰ 2015 ਨੂੰ ਦਿਤੀ ਬੇਸਿਕ ਤਨਖਾਹ ਵਿੱਚ 125% ਡੀ ਏ ਮਰਜ ਕਰਕੇ ਉਸ ਉਪਰ 20% ਵਾਧਾ ਦਿਤਾ ਜਾਵੇ ਅਤੇ ਕਰਮਚਾਰੀਆਂ ਨੂੰ 2.25 ਅਤੇ 2.59 % ਦਾ ਵਾਧਾ ਰੱਦ ਕੀਤਾ ਜਾਵੇ ਅਤੇ 2.72% ਦੇ ਵਾਧੇ ਨਾਲ ਸਾਰਿਆਂ ਮੁਲਾਜ਼ਮਾਂ ਅਧਿਕਾਰੀਆਂ ਨਾਲ ਇਕੋ ਫਾਰਮੂਲਾ ਲਾਗੂ ਕੀਤਾ ਜਾਵੇ,ਪੈਨਸ਼ਨਰ ਸਾਥੀਆਂ ਦੀ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ,ਸੈਂਟਰ ਪੈਟਰਨ ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਮਿਤੀ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਮੁਲਾਜ਼ਮਾਂ ਤੇ ਜਬਰੀ ਥੋਪਿਆ ਡਿਵੈਲਪਮੈਂਟ ਟੈਕਸ ਬੰਦ ਕੀਤਾ ਜਾਵੇ ,ਮਹਿੰਗਾਈ ਭੱਤੇ ਦੀਆਂ ਰੋਕੀਆਂ ਹੋਈਆਂ ਪੈਂਡਿੰਗ ਕਿਸ਼ਤਾਂ ਬਕਾਏ ਸਮੇਤ ਬਹਾਲ ਕੀਤੀਆਂ ਜਾਣ,ਤਰਸ ਦੇ ਆਧਾਰ ਤੇ ਨਿਯੁਕਤ ਹੋਏ ਕਲੈਰੀਕਲ ਕਾਮਿਆਂ ਨੂੰ ਟਾਈਪ ਟੈਸਟ ਦੀ ਜਗਾ ਕੰਪਿਊਟਰ ਕੋਰਸ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਆਦਿ ਮੰਗਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤੇ ਜਾਣ ਦੀ ਮੰਗ ਕੀਤੀ ਗਈ।ਉਕਤ ਆਗੂਆਂ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਮੰਗਾਂ ਨਾ ਪੂਰੀਆਂ ਕੀਤੇ ਜਾਣ ਦੇ ਰੋਸ ਵਜੋਂ ਮਜਬੂਰ ਹੋ ਕੇ ਸਮੁੱਚੇ ਪੰਜਾਬ ਵਿੱਚ ਮਨਿਸਟੀਰੀਅਲ ਕਾਮੇ ਮਿਤੀ 31/10/2021 ਤੱਕ ਕਲਮਛੋੜ ਹੜਤਾਲ ਤੇ ਜਾਣ ਕਾਰਨ ਦਫਤਰਾਂ ਦਾ ਕੰਮ ਠੱਪ ਰਹੇਗਾ। ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
COMMENTS