ਅੰਮ੍ਰਿਤਸਰ,2 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਨੀਰਜ ਸ਼ਰਮਾ ਜਸਬੀਰ ਸਿੰਘ) - ਸੇਵਾ ਭਾਵਨਾ ਅਤੇ ਇਮਾਨਦਾਰੀ ਨਾਲ ਦੇਸ਼ ਦੀ ਯੋਗ ਅਗਵਾਈ ਕਰਨ ਦੀ ਬਜਾਏ ਦੇਸ਼ ਦੀ ਆਜ਼ਾਦੀ ਤੋਂ ਲੈਕੇ ਹੁਣ ਤੱਕ ਇਨ੍ਹਾਂ ਰਾਜਨੀਤਕ ਲੀਡਰਾਂ ਨੇ ਰਾਜਨੀਤੀ ਨੂੰ ਇਕ ਵੱਡਾ ਵਿਉਪਾਰ ਬਣਾ ਲਿਆ ਹੈ।ਜਿਸ ਕਰਕੇ ਆਮ ਲੋਕਾਂ ਨੂੰ ਇਨਾਂ ਨੇਤਾਵਾਂ ਤੋਂ ਬੇਹੱਦ ਨਫਰਤ ਹੋ ਗਈ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਅਤੇ ਜਲ ਸਰੋਤ ਵਿਭਾਗ ਦੇ ਸੇਵਾ ਮੁਕਤ ਸੁਪਰਡੈਂਟ ਦਲਬੀਰ ਸਿੰਘ ਬਾਜਵਾ ਨੇ ਇਕ ਵਿਸੇਸ਼ ਮੁਲਾਕਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਇਹ ਰਿਵਾਇਤੀ ਪਾਰਟੀਆਂ ਲੋਕਾਂ ਨਾਲ ਝੂਠੇ ਵਾਅਦਿਆਂ ਰਾਹੀਂ ਵੋਟਾਂ ਬਟੋਰ ਕੇ ਰਾਜ ਸਤਾ ਹਾਸਿਲ ਕਰਨ ਉਪਰੰਤ ਲੋਕਾਂ ਦੀ ਕੋਈ ਸਾਰ ਨਹੀਂ ਲੈਂਦੇ ਰਹੇ ਜਿਸ ਕਰਕੇ ਲੋਕਾਂ ਦਾ ਹੁਣ ਇਹਨਾਂ ਪਾਰਟੀਆਂ ਤੇ ਕੋਈ ਵਿਸ਼ਵਾਸ ਨਹੀਂ ਰਿਹਾ।ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਰਾਜ ਸਤਾ ਤੇ ਕਾਬਜ਼ ਰਹੇ ਇਹ ਰਾਜਨੀਤਿਕ ਲੋਕ ਚੋਣਾਂ ਸਮੇਂ ਵੋਟਾਂ ਦੀ ਖਰੀਦੋ
ਫਰੋਖਤ ਤੇ ਹੋਰ ਗਲਤ ਢੰਗ ਤਰੀਕੇ ਵਰਤਕੇ ਸੂਬੇ ਦੀ ਸਤਾ ਤੇ ਬਾਰ ਬਾਰ ਕਾਬਜ਼ ਹੋ ਕੇ ਸਰਕਾਰੀ ਖਜਾਨੇ ਦੀ ਦੁਰਵਰਤੋਂ ਕਰਕੇ ਮਨਮਾਨੀਆਂ ਕਰਦੇ ਰਹੇ ਅਤੇ ਸੂਬੇ ਨੂੰ ਕਰਜ਼ਾਈ ਕਰਕੇ ਲੋਕਾਂ ਨੂੰ ਹੁਣ ਤੱਕ ਮੂਰਖ ਬਣਾਈ ਰੱਖਿਆ ਹੈ।ਕਿਉਂਕਿ ਪਿਛਲੇ ਲੰਬੇ ਅਰਸੇ ਦੌਰਾਨ ਪੰਜਾਬ ਦੇ ਲੋਕਾਂ ਸਾਹਮਣੇ ਕਾਂਗਰਸ ਅਤੇ ਅਕਾਲੀ ਦਲ ਇਨ੍ਹਾਂ ਦੋਵਾਂ ਪਾਰਟੀਆਂ ਤੋਂ ਇਲਾਵਾ ਹੋਰ ਕੋਈ ਤੀਜਾ ਸਿਆਸੀ ਬਦਲ ਨਾ ਹੋਣ ਕਰਕੇ ਇਹਨਾਂ ਉਕਤ ਸਿਆਸੀ ਪਾਰਟੀਆਂ ਨੂੰ ਬਾਰ ਬਾਰ ਵੋਟਾਂ ਪਾਉਣਾ ਪੰਜਾਬ ਦੇ ਲੋਕਾਂ ਦੀ ਮਜਬੂਰੀ ਸੀ।ਹੁਣ ਪੜੇ ਲਿਖੇ ਨੌਜਵਾਨ ਇਨ੍ਹਾਂ ਰਾਜਨੀਤਿਕ ਲੋਕਾਂ ਦੀਆਂ ਸਿਆਸੀ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਇਹਨਾਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਦੇ ਲੀਡਰਾਂ ਨੂੰ ਹੁਣ ਕਦੇ ਮੂੰਹ ਨਹੀਂ ਲਾਉਣਗੇ।ਉਨ੍ਹਾਂ ਕਿਹਾ ਕਿ ਇਹਨਾਂ ਦੋਵੇਂ ਰਿਵਾਇਤੀ ਪਾਰਟੀਆਂ ਨੂੰ ਲਾਂਭੇ ਕਰਨ ਨਾਲ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ।ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋ ਉਥੋਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਜਿਸ ਵਿੱਚ ਬਿਜਲੀ, ਪੜ੍ਹਾਈ,ਦਵਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਤੋ ਜਾਣੂ ਕਰਵਾਉਂਦਿਆਂ ਕਿਹਾ ਕਿ ਅੱਜ ਲੋੜ ਹੈ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦੀ ਜੋ ਵੱਡੇ ਪੱਧਰ ਤੇ ਫੈਲੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਦਿੱਲੀ ਸਰਕਾਰ ਦੀ ਤਰਜ ਤੇ ਪੰਜਾਬ ਨੂੰ ਫਿਰ ਤੋਂ ਤਰੱਕੀ ਦੀਆਂ ਲੀਹਾਂ ਤੇ ਲਿਆ ਸਕੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
-
ਅੰਮ੍ਰਿਤਸਰ,26 ਜੁਲਾਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯ...
COMMENTS