ਅੰਮ੍ਰਿਤਸਰ,12 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ਜਸਬੀਰ ਸਿੰਘ) - ਪੰਜਾਬ ਸਰਕਾਰ ਦੇ ਸਮੂੰਹ ਦਫਤਰਾਂ ਵਿੱਚ ਤਾਇਨਾਤ ਦਫਤਰੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਇਕਾਈ ਦੇ ਬੁਲਾਵੇ ਦੇ ਸਮਰਥਨ ਵਿੱਚ ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਦਫਤਰ ਵਿੱਚ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ ਦੀ ਅਗਵਾਈ ਹੇਠ ਅੱਜ ਪੰਜਵੇਂ ਦਿਨ ਵੀ ਸਮੂੰਹ ਦਫਤਰੀ ਬਾਬੂਆਂ ਵੱਲੋ ਕਲਮਛੋੜ ਹੜਤਾਲ ਜਾਰੀ ਰੱਖਦਿਆਂ ਹੋਇਆਂ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਪੰਜਾਬ ਦੇ ਸੂਬਾ ਐਡੀਸ਼ਨਲ ਜਨਰਲ ਸਕੱਤਰ ਰਾਕੇਸ਼ ਕੁਮਾਰ ਬਾਬੋਵਾਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਅੜੀਅਲ ਰਵੱਈਆ ਅਖਤਿਆਰ ਕੀਤਾ ਜਾ ਰਿਹਾ ਹੈ,ਜਿਸ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਅਨੁਸਾਰ ਨੋਟੀਫਿਕੇਸ਼ਨ ਵਿੱਚ ਸੋਧ
ਨਹੀਂ ਕੀਤੀ ਜਾਂਦੀ ਹੜਤਾਲ ਵਾਪਸ ਨਹੀਂ ਹੋਵੇਗੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਕਲੈਰੀਕਲ ਐਸੋਸੀਏਸ਼ਨ ਦੇ ਸੀਨੀ: ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ,ਹਰਜੀਤ ਸਿੰਘ ਗਿੱਲ ਸੁਪਰਡੈਂਟ, ਹਰਜਾਪ ਸਿੰਘ,ਸੁਖਦੇਵ ਸਿੰਘ ਸਰਹਾਲੀ,ਵਨੀਤ ਕੋਹਲੀ,ਨਿਸ਼ਾਨ ਸਿੰਘ ਸੰਧੂ,ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ, ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਕਨਵੀਨਰ ਰਣਯੋਧ ਸਿੰਘ ਢਿੱਲੋਂ,ਸਰਕਲ ਪ੍ਰਧਾਨ ਸਤਨਾਮ ਸਿੰਘ,ਦਲੀਪ ਕੁਮਾਰ, ਰਣਜੀਤ ਸਿੰਘ ਰਾਣਾ,ਰਮਨ ਕੁਮਾਰ,ਮਨਜੀਤ ਸਿੰਘ ਰੰਧਾਵਾ,ਸਰਬਜੀਤ ਸਿੰਘ ਰਈਆ,ਮਹਿਲਾ ਵਿੰਗ ਜਲ ਸਰੋਤ ਵਿਭਾਗ ਅੰਮ੍ਰਿਤਸਰ ਦੀ ਪ੍ਰਧਾਨ ਮੈਡਮ ਸਰੋਜ,ਜਨਰਲ ਸਕੱਤਰ ਰੰਜਨੀ ਸਰਮਾ,ਪ੍ਰੈਸ ਸਕੱਤਰ ਰਜਨੀ ਪ੍ਰਭਾ, ਮਨੀਸਾ ਬਾਬੋਵਾਲ,ਮਨਦੀਪ ਕੌਰ, ਰਵੀਨਾ,ਬਲਜਿੰਦਰ ਕੌਰ,ਸੁਪਰਡੈਂਟ ਅਨੀਤਾ ਸ਼ਰਮਾ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...
-
વંદે માતરમ ગારીયાધાર બંધ તાજેતરમાં ધંધુકામાં બનેલ ઘટના નરાધમો દ્વારા થયેલ હિંદુ કિશનભાઈ ભરવાડ ની હત્યા સંદર્ભે આજ રોજ તા-31/01/202...
-
घोरावल। राजकीय आईटीआई कॉलेज,विसुंधरी, घोरावल में शनिवार को आयोजित एक कार्यक्रम में 101 प्रशिक्षणार्थियों को टेबलेट/स्मार्टफोन वितरित किया ...
-
Hello Friends, Pragati Media's Astrology Institute team is such a team that works with astrology and in conjunction with science. You m...
-
किसान सम्मेलन उमरिया उमरिया मध्य प्रदेश 11 लाख से अधिक डिफाल्टर किसानों का 123 करोड़ का ब्याज माफ करेगी राज्य सरकार श्री दर्शन सिंह चौध...
-
थौलधार विकासखंड में लगे दिव्यांग शिविर में 70 पंजिकरण हुए दर्ज। थौलधार।।जिलाधिकारी के निर्देश पर समाज कल्याण विभाग टिहरी व स्वास...
COMMENTS